ਚੰਡੀਗੜ੍ਹ (ਮਨਮੋਹਨ) : ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ 'ਚ ਅੰਮ੍ਰਿਤਸਰ ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਵਾਈ ਗਈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ ਨੂੰ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਿਆ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਣੀ ਚਾਹੀਦੀ ਹੈ। ਇਸ ਮੌਕੇ ਦਲਜੀਤ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ ਦੀ ਵੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ 'ਚ ਇੰਨਾ ਵੱਡਾ ਹਾਦਸਾ ਵਾਪਰ ਗਿਆ ਪਰ ਮੁੱਖ ਮੰਤਰੀ ਨੂੰ ਪੀੜਤਾਂ ਨਾਲੋਂ ਜ਼ਿਆਦਾ ਜ਼ਰੂਰੀ ਵਿਦੇਸ਼ੀ ਦੌਰਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦੇਣੀ ਚਾਹੀਦੀ ਹੈ।
ਗਿਆਨੀ ਹਰਪ੍ਰੀਤ ਸਿੰਘ ਹੋਣਗੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ
NEXT STORY