ਮਾਨਸਾ : ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ (35) ਦੀ ਮੌਤ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਦਲਜੀਤ ਦੀ ਪੋਸਟ ਮਾਰਟਮ ਰਿਪੋਰਟ ਵਿਚ ਹੈਰਾਨੀਜਨਕ ਖੁਲਾਸਾ ਹੋਇਆ ਹੈ। ਰਿਪੋਰਟ ਵਿਚ ਆਖਿਆ ਗਿਆ ਹੈ ਕਿ ਦਲਜੀਤ ਦੀ ਮੌਤ ਨਸ਼ੇ ਦੇ ਓਵਰਡੋਜ਼ ਨਾਲ ਹੋਈ ਹੈ। ਇਹ ਰਿਪੋਰਟ ਬਠਿੰਡਾ ਏਮਜ਼ ਵੱਲੋਂ ਜਾਰੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਪੁਲਸ ਵੱਲੋਂ ਨਸ਼ੇ ਵਾਲੀ ਗੱਲ ਨੂੰ ਮੁੱਢੋਂ ਖਾਰਜ ਕਰ ਦਿੱਤਾ ਗਿਆ ਸੀ ਅਤੇ ਇਸ ਨੂੰ ਕਤਲ ਦਾ ਮਾਮਲਾ ਦੱਸਦੇ ਹੋਏ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਗ੍ਰਿਫ਼ਤਾਰ ਨੌਜਵਾਨਾਂ ਦੇ ਪਰਿਵਾਰ ਨੇ ਇਕ ਵੀਡੀਓ ਜਾਰੀ ਕਰਕੇ ਦਾਅਵਾ ਕੀਤਾ ਸੀ ਕਿ ਦਲਜੀਤ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ ਅਤੇ ਉਨ੍ਹਾਂ ਦਾ ਬੱਚਿਆਂ ਨੂੰ ਨਾਜਾਇਜ਼ ਫਸਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਤੇ ਮਾਲ ਅਫਸਰ ਬਦਲੇ
ਹੁਣ ਜਦੋਂ ਏਮਜ਼ ਵੱਲੋਂ ਦਲਜੀਤ ਦੀ ਪੋਸਟਮਾਰਟਮ ਰਿਪੋਰਟ ਸਾਹਮਣੇ ਆ ਗਈ ਹੈ ਤਾਂ ਇਹ ਵੀ ਸਾਫ ਹੋ ਗਿਆ ਹੈ ਕਿ ਦਲਜੀਤ ਦਾ ਕਤਲ ਨਹੀਂ ਹੋਇਆ ਸਗੋਂ ਉਸ ਦੀ ਮੌਤ ਓਵਰਡੋਜ਼ ਨਾਲ ਹੋਈ ਹੈ। ਹੁਣ ਇਸ ਗੱਲ ਦੀ ਜਾਂਚ ਕਰਨੀ ਬਣਦੀ ਹੈ ਕਿ ਦਲਜੀਤ ਵੱਲੋਂ ਜਿਹੜਾ ਨਸ਼ਾ ਦਿੱਤਾ ਗਿਆ ਸੀ, ਉਹ ਉਸ ਨੂੰ ਕਿਸ ਨੇ ਦਿੱਤਾ ਅਤੇ ਕਿੱਥੋਂ ਆਇਆ ਸੀ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, 12 ਨਵੰਬਰ ਲਈ ਹੋ ਗਿਆ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਰਹੱਦੀ ਪਿੰਡ ਤਲਵੰਡੀ ਗੁਰਾਇਆ ਦੇ ਖੇਤਾਂ ’ਚੋਂ ਹੈਰੋਇਨ ਤੇ ਹਥਿਆਰਾਂ ਦੀ ਖੇਪ ਬਰਾਮਦ
NEXT STORY