Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    8:39:26 AM

  • sonam wangchuk hunger strike hospital delhi police

    20 ਦਿਨਾਂ ਤੋਂ ਭੁੱਖ-ਹੜਤਾਲ 'ਤੇ ਬੈਠੇ ਸੋਨਮ...

  • sawan month temple devotees dress code

    ਸਾਵਣ ਦੇ ਮਹੀਨੇ ਇਸ ਪ੍ਰਾਚੀਨ ਮੰਦਰ 'ਚ ਜਾਣ ਵਾਲੇ...

  • america launched a massive attack on iran

    ਅਮਰੀਕਾ ਨੇ ਈਰਾਨ 'ਤੇ 7ਵੀਂ ਰਾਤ ਕੀਤੇ ਜ਼ਬਰਦਸਤ...

  • death toll at funeral in gaza

    ਗਾਜ਼ਾ 'ਚ ਜਨਾਜ਼ੇ 'ਤੇ ਵਰ੍ਹਿਆ ਮੌਤ ਦਾ ਕਹਿਰ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ

PUNJAB News Punjabi(ਪੰਜਾਬ)

ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ

  • Edited By Anmol Tagra,
  • Updated: 27 Jun, 2026 11:55 AM
Jalandhar
daljit cheema on jagbani
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜਗਵੰਤ ਸਿੰਘ ਬਰਾੜ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ. ਦਲਜੀਤ ਸਿੰਘ ਚੀਮਾ ਵੱਲੋਂ ‘ਜਗ ਬਾਣੀ’ ਨਾਲ ਵਿਸ਼ੇਸ਼ ਇੰਟਰਵਿਊ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਵੀਡੀਓ ਬਾਰੇ ਖੁੱਲ੍ਹ ਕੇ ਗੱਲਬਾਤ ਕਰਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ, ਉੱਥੇ ਹੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਦੀ ਤਿਆਰੀ ਅਤੇ ਭਾਰਤੀ ਜਨਤਾ ਪਾਰਟੀ ਨਾਲ ਗੱਠਜੋੜ ਦੀ ਸੰਭਾਵਨਾ ਬਾਰੇ ਵੀ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਬਾਰੇ ਐਕਟ ਬਦਲਣ ਦੇ ਫ਼ੈਸਲੇ ਖ਼ਿਲਾਫ਼ ਆਪਣਾ ਵਿਰੋਧ ਵੀ ਦਰਜ ਕਰਵਾਇਆ। ਪੇਸ਼ ਹਨ ਇੰਟਰਵਿਊ ਦੇ ਮੁੱਖ ਅੰਸ਼-

ਸੀ. ਐੱਮ. ਦੀ ਕਥਿਤ ਵੀਡੀਓ ’ਤੇ ਤੁਹਾਡਾ ਕੀ ਕਹਿਣਾ ਹੈ?

ਮੁੱਖ ਮੰਤਰੀ ਦੇ ਪੁਰਾਣੇ ਸਾਥੀ ਨੇ ਅਕਤੂਬਰ ਵਿਚ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ ਸੀ। ਇਸ ਵੀਡੀਓ ਨੂੰ ਰੋਕਣ ਲਈ ਸਰਕਾਰ ਨੇ ਆਪ ਹੀ ਮੋਹਾਲੀ ਦੇ ਸਾਈਬਰ ਕ੍ਰਾਈਮ ਕੋਲ ਐੱਫ. ਆਈ. ਆਰ. ਲਿਖਵਾਈ ਸੀ ਕਿ ਇਹ ਵੀਡੀਓ ਏ. ਆਈ. ਨਾਲ ਬਣੀ ਹੋਈ ਹੈ, ਜਿਸ ਨਾਲ ਮੁੱਖ ਮੰਤਰੀ ਦਾ ਨਾਂ ਬਦਨਾਮ ਹੋ ਰਿਹਾ ਹੈ ਤੇ ਇਸੇ ਦੇ ਆਧਾਰ ’ਤੇ ਅਦਾਲਤ ਦੇ ਹੁਕਮਾਂ ਰਾਹੀਂ ਵੀਡੀਓ ਨੂੰ ਸੋਸ਼ਲ ਮੀਡੀਆ ਤੋਂ ਹਟਵਾ ਦਿੱਤਾ ਗਿਆ। ਇਸ ਐੱਫ. ਆਈ. ਆਰ. ਪਿੱਛੇ ਸਰਕਾਰ ਦਾ ਇਹੋ ਮੰਤਵ ਸੀ ਕਿ ਵੀਡੀਓ ਨੂੰ ਸੋਸ਼ਲ ਮੀਡੀਆ ਤੋਂ ਹਟਵਾਇਆ ਜਾ ਸਕੇ। ਅੱਜ 8 ਮਹੀਨੇ ਬੀਤਣ ਦੇ ਬਾਵਜੂਦ ਇਸ ਮਾਮਲੇ ਵਿਚ ਜਾਂਚ ਅੱਗੇ ਨਹੀਂ ਵਧੀ। ਜੇ ਵੀਡੀਓ ਝੂਠੀ ਹੈ ਅਤੇ ਕਿਸੇ ਨੇ ਮੁੱਖ ਮੰਤਰੀ ਖ਼ਿਲਾਫ਼ ਇੰਨੀ ਵੱਡੀ ਸਾਜ਼ਿਸ਼ ਰਚੀ ਹੈ ਤਾਂ ਹੁਣ ਤਕ ਉਹ ਬੰਦਾ ਸਲਾਖਾਂ ਪਿੱਛੇ ਹੋਣਾ ਚਾਹੀਦਾ ਸੀ।

ਹੁਣ ਜਦੋਂ ਜਥੇਦਾਰ ਸਾਹਿਬ ਨੇ ਭਗਵੰਤ ਮਾਨ ਨੂੰ ‘ਗੁਰੂ ਦੋਖੀ’ ਤੇ ‘ਖ਼ਾਲਸਾ ਪੰਥ ਵਿਰੋਧੀ’ ਕਰਾਰ ਦਿੱਤਾ ਹੈ ਤਾਂ ਇਨ੍ਹਾਂ ਨੇ ਜਾਅਲਸਾਜ਼ੀ ਸ਼ੁਰੂ ਕਰ ਦਿੱਤੀ ਤੇ ਫਰਜ਼ੀ ਰਿਪੋਰਟ ਬਣਵਾ ਲਈ। ਇਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦਿੱਤੀ, ਜਥੇਦਾਰ ਸਾਹਿਬ ਦੀ ਨਿਯੁਕਤੀ ਉੱਪਰ ਸਵਾਲ ਉਠਾਉਣੇ ਸ਼ੁਰੂ ਕਰ ਦਿੱਤੇ।

ਮੁੱਖ ਮੰਤਰੀ ਕਹਿੰਦੇ ਹਨ ਕਿ ਵਿਰੋਧੀਆਂ ਵੱਲੋਂ ਸਾਜ਼ਿਸ਼ ਤਹਿਤ ਇਹ ਸਭ ਕਰਵਾਇਆ ਜਾ ਰਿਹਾ ਹੈ?

ਮੁੱਖ ਮੰਤਰੀ ਦੱਸਣ ਕਿ ਪੰਜਾਬ ਦੇ ਅਫ਼ਸਰ ਉਨ੍ਹਾਂ ਦੇ ਕਹਿਣ ’ਤੇ ਉੱਥੇ ਗਏ ਸੀ ਜਾਂ ਹਰਿਆਣਾ ਦੇ ਮੁੱਖ ਮੰਤਰੀ ਦੇ ਕਹਿਣ ’ਤੇ? ਅਫ਼ਸਰ ਪੰਜਾਬ ਦੇ, ਹੋਟਲ ’ਚ ਕਮਰਾ ਇਨ੍ਹਾਂ ਨੇ ਆਪ ਬੁੱਕ ਕਰਵਾਇਆ, ਮਾਹਿਰਾਂ ਨਾਲ ਹੋਈਆਂ ਫ਼ੋਨ ਕਾਲਾਂ ਦੀ ਡਿਟੇਲ ਪੁਲਸ ਕੋਲ ਹੈ। ਇਨ੍ਹਾਂ ਅਫ਼ਸਰਾਂ ਨੂੰ 10 ਲੱਖ ਰੁਪਏ ਦਾ ਭੁਗਤਾਨ ਕਰਨ ਲਈ ਕਿਸ ਨੇ ਅਧਿਕਾਰਤ ਕੀਤਾ? ਮੁੱਖ ਮੰਤਰੀ ਨੂੰ ਲੱਗਦਾ ਹੈ ਕਿ ਉਹ ਜੋ ਵੀ ਕਹਿ ਦੇਣਗੇ, ਲੋਕ ਉਸੇ ਨੂੰ ਸੱਚ ਮੰਨ ਲੈਣਗੇ।

ਤੁਹਾਨੂੰ ਕੀ ਲੱਗਦਾ ਹੈ, ਮੁੱਖ ਮੰਤਰੀ ਅਸਤੀਫ਼ਾ ਦੇ ਸਕਦੇ ਹਨ?

ਜੇ ਮੁੱਖ ਮੰਤਰੀ ਦੀ ਕੁਰਸੀ ਦੀਆਂ ਲੱਤਾਂ ਨਾ ਹਿਲਦੀਆਂ ਹੁੰਦੀਆਂ ਤਾਂ ਉਹ 10 ਲੱਖ ਰੁਪਏ ਦੇ ਕੇ ਜਾਅਲਸਾਜ਼ੀ ਨਾ ਕਰਵਾਉਂਦੇ। ਇੰਨਾ ਵੱਡਾ ਖ਼ਤਰਾ ਮੁੱਲ ਲੈ ਕੇ ਅਫ਼ਸਰਾਂ ਕੋਲੋਂ ਗਲਤ ਕੰਮ ਕਰਵਾਇਆ ਗਿਆ। ਜੇ ਇਨ੍ਹਾਂ ਨੂੰ ਲੱਗਦਾ ਹੁੰਦਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਕੋਈ ਅਸਰ ਹੀ ਨਹੀਂ ਹੋਣਾ ਤਾਂ ਇਨ੍ਹਾਂ ਨੂੰ ਇਹ ਸਭ ਕੁਝ ਕਰਨ ਦੀ ਕੀ ਲੋੜ ਸੀ?

ਇਸ ਵੇਲੇ ਬੜਾ ਵੱਡਾ ਸੰਵਿਧਾਨਕ ਸੰਕਟ ਖੜ੍ਹਾ ਹੋ ਗਿਆ ਹੈ। ਗੁੜਗਾਓਂ ਵਿਚ ਹੋਈ ਐੱਫ. ਆਈ. ਆਰ. ਦਾ ਅਸਲ ਦੋਸ਼ੀ ਮੁੱਖ ਮੰਤਰੀ ਹੈ ਤੇ ਉਹ ਅੱਜ ਵੀ ਕੁਰਸੀ ’ਤੇ ਬੈਠਾ ਹੁਕਮ ਦੇ ਰਿਹਾ ਹੈ। ਜਾਂ ਤਾਂ ਮੁੱਖ ਮੰਤਰੀ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ ਜਾਂ ਰਾਜਪਾਲ ਵੱਲੋਂ ਉਨ੍ਹਾਂ ਨੂੰ ਡਿਸਮਿਸ ਕੀਤਾ ਜਾਣਾ ਚਾਹੀਦਾ ਹੈ।

ਅਕਾਲੀ ਦਲ ਦੇ ‘ਧਰਮ ਯੁੱਧ ਮੋਰਚੇ’ ਬਾਰੇ ਦੱਸੋ

ਇਹ ਅਕਾਲੀ ਦਲ ਦੀ ਲੜਾਈ ਨਹੀਂ ਹੈ, ਇਹ ਸਿੱਖ ਕੌਮ ਦਾ ਮਸਲਾ ਹੈ। ਜਿਹੜਾ ਮਰਜ਼ੀ ਅੱਗੇ ਆ ਕੇ ਇਸ ਸੰਘਰਸ਼ ਦੀ ਅਗਵਾਈ ਕਰੇ, ਸਾਨੂੰ ਕੋਈ ਇਤਰਾਜ਼ ਨਹੀਂ। ਸੰਗਤ ਇਸ ਲੜਾਈ ਨੂੰ ਲੜਨ ਲਈ ਤਿਆਰ ਹੈ। ਇਸ ਲੜਾਈ ਨੂੰ ਅਸੀਂ ਚੋਣਾਂ ਦੇ ਨਾਲ ਨਹੀਂ ਜੋੜ ਸਕਦੇ। ਸਾਡੀ 5 ਮੈਂਬਰੀ ਕਮੇਟੀ ਦਾ ਮਕਸਦ ਇਹ ਨਹੀਂ ਹੈ ਕਿ ਸ਼੍ਰੋਮਣੀ ਅਕਾਲੀ ਦਲ ਇਸ ਸੰਘਰਸ਼ ਨੂੰ ਚਲਾਉਣਾ ਚਾਹੁੰਦਾ ਹੈ। ਜਦੋਂ ਮੁੱਖ ਮੰਤਰੀ ਨੇ ਸਰਕਾਰੀ ਸ਼ਕਤੀ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣੀ ਸ਼ੁਰੂ ਕਰ ਦਿੱਤੀ ਤਾਂ ਅਸੀਂ ਸਿੰਘ ਸਭਾਵਾਂ, ਧਾਰਮਿਕ ਸੰਸਥਾਵਾਂ ਤੇ ਦੂਜੀਆਂ ਪਾਰਟੀਆਂ ਕੋਲ ਜਾਣ ਦਾ ਫ਼ੈਸਲਾ ਕੀਤਾ। ਇਹ ਗੁਰੂਆਂ ਦੀ ਧਰਤੀ ਉੱਪਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇ ਕੇ ਨਿਰਾਦਰ ਕਰਨਾ ਚਾਹੁੰਦੇ ਹਨ ਤੇ ਸਾਡੀ ਲੜਾਈ ਇਸੇ ਖ਼ਿਲਾਫ਼ ਹੈ।

ਮੌਜੂਦਾ ਸਰਕਾਰ ਦੇ ਕਾਰਜਕਾਲ ਨੂੰ ਕਿਵੇਂ ਵੇਖਦੇ ਹੋ?

ਇਸ ਵੇਲੇ ਹਾਲਾਤ ਐਮਰਜੈਂਸੀ ਤੋਂ ਵੀ ਮਾੜੇ ਹੋ ਚੁੱਕੇ ਹਨ। ਪੰਜਾਬ ਦੀ ਸਰਕਾਰ ਇਸ ਵੇਲੇ ਦਿੱਲੀ ਤੋਂ ਚੱਲ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਬਦਲਾਖੋਰੀ ਦੀ ਸਿਆਸਤ ਕੀਤੀ ਜਾ ਰਹੀ ਹੈ। ਜਿਹੜਾ ਵੀ ਸਰਕਾਰ ਖ਼ਿਲਾਫ਼ ਬੋਲਦਾ ਹੈ, ਉਸ ਦੀ ਜ਼ੁਬਾਨ ਬੰਦ ਕਰਵਾਉਣ ਲਈ ਹਰ ਹੀਲਾ ਵਰਤਿਆ ਜਾ ਰਿਹਾ ਹੈ। ਆਪਣੀਆਂ ਮੰਗਾਂ ਲਈ ਸੜਕਾਂ ’ਤੇ ਉਤਰੇ ਕਿਸਾਨਾਂ ਤੇ ਮੁਲਾਜ਼ਮਾਂ ’ਤੇ ਡਾਂਗਾਂ ਵਰ੍ਹਾਈਆਂ ਜਾ ਰਹੀਆਂ ਹਨ। ਜ਼ੁਲਮ ਦੀ ਇੰਤਹਾ ਹੋ ਚੁੱਕੀ ਹੈ ਪਰ ਪੰਜਾਬ ਦੇ ਲੋਕ ਦੱਬ ਕੇ ਨਹੀਂ ਰਹਿਣਗੇ ਤੇ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਨੂੰ ਜਵਾਬ ਜ਼ਰੂਰ ਦੇਣਗੇ।

‘ਸਿੱਖ ਮਸਲਿਆਂ ’ਚ ਦਖ਼ਲਅੰਦਾਜ਼ੀ ਨਾ ਕਰੇ ਮਹਾਰਾਸ਼ਟਰ ਸਰਕਾਰ’

ਇਹ ਬਹੁਤ ਮਾੜਾ ਫ਼ੈਸਲਾ ਹੈ। ਕੇਂਦਰ ਜਾਂ ਕਿਸੇ ਵੀ ਸੂਬੇ ਦੀ ਸਰਕਾਰ ਨੂੰ ਧਾਰਮਿਕ ਮਸਲਿਆਂ ਵਿਚ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ। ਇਹ ਮਸਲਾ ਕੁਝ ਸਮਾਂ ਪਹਿਲਾਂ ਵੀ ਉੱਠਿਆ ਸੀ ਤੇ ਅਸੀਂ ਸਾਰਿਆਂ ਨੇ ਉੱਥੇ ਜਾ ਕੇ ਸੰਗਤ ਦੇ ਨਾਲ ਰਲ ਕੇ ਇਸ ਖ਼ਿਲਾਫ਼ ਰੋਸ ਪ੍ਰਗਟ ਕੀਤਾ ਸੀ ਤਾਂ ਸਰਕਾਰ ਨੇ ਇਹ ਫ਼ੈਸਲਾ ਵਾਪਸ ਲੈ ਲਿਆ ਸੀ। ਹੁਣ ਕੈਬਨਿਟ ਵਿਚ ਇਹ ਦੁਬਾਰਾ ਆ ਗਿਆ। ਉੱਥੇ ਪਾਰਲੀਮੈਂਟ ਮੈਂਬਰਾਂ ਦੀ ਨੁਮਾਇੰਦਗੀ ਵੀ ਹੁੰਦੀ ਹੈ, 4 ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੀ ਜਾਂਦੇ ਹਨ ਅਤੇ ਚੀਫ਼ ਖ਼ਾਲਸਾ ਦੀਵਾਨ ਦਾ ਵੀ ਮੈਂਬਰ ਜਾਂਦਾ ਹੈ, ਸਥਾਨਕ ਸੇਵਾ ਸੁਸਾਇਟੀਆਂ ਦੇ ਨੁਮਾਇੰਦੇ ਵੀ ਹੁੰਦੇ ਹਨ। ਇਹ ਪ੍ਰਬੰਧ ਵੱਡੇ-ਵੱਡੇ ਮੋਰਚੇ ਲਗਾ ਕੇ ਬਣੇ ਹਨ, ਇਨ੍ਹਾਂ ਨਾਲ ਕੋਈ ਛੇੜਛਾੜ ਨਹੀਂ ਹੋਣੀ ਚਾਹੀਦੀ। ਪਹਿਲਾਂ ਹਰਿਆਣਾ ਦੀ ਕਮੇਟੀ ਵੱਖਰੀ ਕਰ ਦਿੱਤੀ ਤੇ ਹੁਣ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਅਜਿਹਾ ਕੀਤਾ ਜਾ ਰਿਹਾ ਹੈ। ਅਸੀਂ ਅਜਿਹਾ ਬਿਲਕੁਲ ਨਹੀਂ ਹੋਣ ਦੇਵਾਂਗੇ ਤੇ ਡਟ ਕੇ ਇਸ ਫ਼ੈਸਲੇ ਦਾ ਵਿਰੋਧ ਕਰਾਂਗੇ।

‘ਅਸੀਂ 117 ਸੀਟਾਂ ’ਤੇ ਤਿਆਰੀ ਕਰ ਰਹੇ ਹਾਂ’

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦੀ ਸੰਭਾਵਨਾ ਬਾਰੇ ਪੁੱਛੇ ਜਾਣ ’ਤੇ ਚੀਮਾ ਨੇ ਕਿਹਾ ਕਿ ਅਸੀਂ 117 ਸੀਟਾਂ ’ਤੇ ਤਿਆਰੀ ਕਰ ਰਹੇ ਹਾਂ, ਭਾਜਪਾ ਵੀ ਆਪਣੀ ਤਿਆਰੀ ਕਰ ਰਹੀ ਹੈ। ਅੱਜ ਦੀ ਤਰੀਕ ਵਿਚ ਅਸੀਂ ਆਪਣੀ ਪਾਰਟੀ ’ਤੇ ਧਿਆਨ ਦੇ ਰਹੇ ਹਾਂ ਤੇ ਉਹ ਆਪਣੀ ਪਾਰਟੀ ’ਤੇ। ਕੱਲ ਨੂੰ ਕੀ ਹੁੰਦਾ ਹੈ, ਇਹ ਸਮਾਂ ਹੀ ਦੱਸੇਗਾ।

‘ਪੰਜਾਬੀਆਂ ਨੂੰ ਮਹਿੰਗੀਆਂ ਪੈ ਰਹੀਆਂ ਮੁਫ਼ਤ ਦੀਆਂ ਚੀਜ਼ਾਂ’

ਪੰਜਾਬ ਸਿਰ ਤਕਰੀਬਨ 4.5 ਲੱਖ ਕਰੋੜ ਰੁਪਏ ਕਰਜ਼ਾ ਹੋ ਚੁੱਕਿਆ ਹੈ। ਇਹ ਸਰਕਾਰ ਰੁਟੀਨ ਦੇ ਖਰਚਿਆਂ ਲਈ ਵੀ ਕਰਜ਼ਾ ਲੈ ਰਹੀ ਹੈ। ਵਿਕਾਸ ਕਾਰਜ ਬੰਦ ਪਏ ਹਨ। ਅੱਜ ਪੰਜਾਬ ਵਿਚ ਬੱਚਾ ਜੰਮਦਾ ਹੀ ਸਵਾ ਲੱਖ ਰੁਪਏ ਦੇ ਕਰਜ਼ੇ ਨਾਲ ਹੈ, ਜੋ ਉਸ ਨੇ ਸਾਰੀ ਉਮਰ ਵਿਆਜ ਸਮੇਤ ਅਦਾ ਕਰਨਾ ਹੈ। 300 ਯੂਨਿਟ ਫ਼੍ਰੀ ਬਿਜਲੀ, ਔਰਤਾਂ ਨੂੰ 1000-1000 ਰੁਪਏ ਤੇ ਸਰਪੰਚਾਂ ਨੂੰ 10 ਹਜ਼ਾਰ ਰੁਪਏ ਵਰਗੀਆਂ ਚੀਜ਼ਾਂ ਦੇ ਨਾਂ ’ਤੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ। ਜਨਤਾ ਨੂੰ ਇਹ ਮੁਫ਼ਤ ਦੀਆਂ ਚੀਜ਼ਾਂ ਬਹੁਤ ਮਹਿੰਗੀਆਂ ਪੈ ਰਹੀਆਂ ਹਨ।

  • Daljit Cheema
  • Shiromani Akali Dal
  • Jagbani

ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ ਡਾਗਾਂ

NEXT STORY

Stories You May Like

  • bjp celebrates 125th birth anniversary of dr  shyama prasad mukherjee
    ਭਾਜਪਾ ਵੱਲੋਂ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਵਰ੍ਹੇਗੰਢ ਮਨਾਈ, ਨਾਇਬ ਸਿੰਘ ਸੈਣੀ ਹੋਏ ਸ਼ਾਮਲ
  • agricultural extension services will get new momentum
    ਖੇਤੀ ਪ੍ਰਸਾਰ ਸੇਵਾਵਾਂ ਨੂੰ ਮਿਲੇਗੀ ਨਵੀਂ ਰਫ਼ਤਾਰ: ਮੁੱਖ ਖੇਤੀਬਾੜੀ ਅਫਸਰ ਡਾ. ਸ਼ਾਹਬਾਜ਼ ਚੀਮਾ ਨੇ ਜਾਰੀ ਕੀਤੇ...
  • shiromani akali dal  legal wing  general secretary
    ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ 'ਚ ਸ਼ਾਮਲ
  • shiromani akali dal  rural president
    ਜਸਪਾਲ ਸਿੰਘ ਗੁੜੱਦੀ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮਾਨਸਾ (ਦਿਹਾਤੀ) ਦੇ ਸੀਨੀਅਰ ਵਾਇਸ ਪ੍ਰਧਾਨ ਨਿਯੁਕਤ
  • bjp president kewal singh dhillon big statement on film   sutlej   controversy
    ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
  • bjp punjab pays tribute to dr  shyama prasad mukherjee
    ਭਾਜਪਾ ਪੰਜਾਬ ਵੱਲੋਂ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਯੰਤੀ ਮੌਕੇ ਸ਼ਰਧਾਂਜਲੀ ਭੇਟ
  • ravneet bittu on satluj
    'ਸਤਲੁਜ' ਫ਼ਿਲਮ ਅਤੇ ਜਸਵੰਤ ਸਿੰਘ ਖਾਲੜਾ ਬਾਰੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਪਹਿਲਾ ਬਿਆਨ
  • bjp  s sharp questions on flood management before monsoon
    ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਬੰਧਾਂ 'ਤੇ ਭਾਜਪਾ ਦੇ ਤਿੱਖੇ ਸਵਾਲ, ਕੇਵਲ ਸਿੰਘ ਢਿੱਲੋਂ ਨੇ CM ਮਾਨ ਨੂੰ ਲਿਖਿਆ ਪੱਤਰ
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
Trending
Ek Nazar
neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pm narendra modi reached the stage wearing a green scarf
      ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
    • prime minister narendra modi speech
      ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
    • italy work visa
      ਇਟਲੀ ਦੇ ਵਰਕ ਵੀਜ਼ਾ ਦਾ ਝਾਂਸਾ ਦੇ ਕੇ 13.50 ਲੱਖ ਰੁਪਏ ਦੀ ਠੱਗੀ
    • akali leader  gangster encounter
      ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ ਐਨਕਾਊਂਟਰ
    • ludhiana cp checking
      ਪੁਲਸ ਕਮਿਸ਼ਨਰ ਵੱਲੋਂ ਥਾਣੇ ਦਾ ਅਚਣਚੇਤ ਦੌਰਾ! ਮੁਲਾਜ਼ਮਾਂ ਨਾਲ ਬਹਿ ਕੇ ਖਾਧੀ ਰੋਟੀ
    • central government  bjp leader  harjit grewal
      ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
    • modi ji comes to punjab he never comes empty handed kewal singh dhillon
      PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
    • pm narendra modi reached jalandhar jalandhar cantt railway station
      ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
    • ashwini vaishnav  railway station  jalandhar cantt  amrit bharat station
      1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
    • narendra modi  cantt railway station  ravneet bittu
      PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +