ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਤੰਜ ਕੱਸਿਆ ਗਿਆ ਹੈ। ਇਸ ਸਬੰਧੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ ਇਕ ਟਵੀਟ ਕੀਤਾ ਗਿਆ ਹੈ। ਇਸ ਟਵੀਟ ਰਾਹੀਂ ਉਨ੍ਹਾਂ ਨੇ ਕਿਹਾ ਹੈ ਕਿ ਹੁਣ ਤੱਕ ਦੀਆਂ ਖ਼ਬਰਾਂ ਮੁਤਾਬਕ ਚਰਨਜੀਤ ਚੰਨੀ ਹੀ ਮੁੱਖ ਮੰਤਰੀ ਹਨ ਅਤੇ 10 ਵਜੇ ਦੀ ਤਾਜ਼ਾ ਸਥਿਤੀ ਮੌਕੇ 'ਤੇ ਦੱਸੀ ਜਾਵੇਗੀ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚੰਨੀ ਦਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ
ਅਸਲ 'ਚ ਦਲਜੀਤ ਚੀਮਾ ਵੱਲੋਂ ਅੱਜ ਦੀ ਟਰੈਕਟਰ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਗੁਰਦੁਆਰਾ ਅੰਬ ਸਾਹਿਬ ਪੁੱਜਣ ਦੀ ਕ੍ਰਿਪਾਲਤਾ ਕਰਨ।
ਇਹ ਵੀ ਪੜ੍ਹੋ : 'ਆਪ' ਸੁਪਰੀਮੋ ਕੇਜਰੀਵਾਲ 29 ਸਤੰਬਰ ਨੂੰ ਆਉਣਗੇ ਪੰਜਾਬ, ਅਗਲੀ ਗਾਰੰਟੀ ਦਾ ਕਰਨਗੇ ਐਲਾਨ
ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਤੋਂ ਹੀ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕੀਤਾ ਜਾਵੇਗਾ, ਜਿਸ ਦੇ ਮੱਦੇਨਜ਼ਰ ਮੁੱਖ ਮੰਤਰੀ ਬਾਰੇ ਉਨ੍ਹਾਂ ਉਕਤ ਗੱਲ ਕਹੀ। ਦੱਸਣਯੋਗ ਹੈ ਕਿ ਅੱਜ ਅਕਾਲੀ ਦਲ ਨੇ ਕਾਂਗਰਸ ਵੱਲੋਂ ਕੌਡੀਆਂ ਦੇ ਭਾਅ ਐਕਵਾਇਰ ਕੀਤੀਆਂ ਕਿਸਾਨਾਂ ਦੀਆਂ ਜ਼ਮੀਨਾਂ ਦੇ ਮਾਮਲੇ 'ਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਕਾਂਗਰਸ ਹਾਈਕਮਾਨ ਦਾ ਪੰਜਾਬ ਲੀਡਰਸ਼ਿਪ ਨੂੰ ਹੁਕਮ, 'ਨਵਜੋਤ ਸਿੱਧੂ' ਨੂੰ ਮਨਾਇਆ ਜਾਵੇ'
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵੱਡੀ ਖ਼ਬਰ : ਕਾਂਗਰਸ ਹਾਈਕਮਾਨ ਦਾ ਪੰਜਾਬ ਲੀਡਰਸ਼ਿਪ ਨੂੰ ਹੁਕਮ, 'ਨਵਜੋਤ ਸਿੱਧੂ' ਨੂੰ ਮਨਾਇਆ ਜਾਵੇ'
NEXT STORY