ਚੰਡੀਗੜ੍ਹ (ਮਨਮੋਹਨ)— ਕੇਂਦਰ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ 'ਤੇ ਗੁਰਦਾਸਪੁਰ ਡੇਰਾ ਬਾਬਾ ਨਾਨਕ ਤੋਂ ਸ੍ਰੀ ਕਰਤਾਰਪੁਰ ਕੋਰੀਡੋਰ ਯੋਜਨਾ ਨੂੰ ਮਨਜ਼ੂਰੀ ਦਿੱਤੇ ਜਾਣ 'ਤੇ ਬੋਲਦੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਖ ਕੌਮ ਲਈ ਇਸ ਤੋਂ ਵੱਡੀ ਖੁਸ਼ੀ ਦੀ ਗੱਲ ਨਹੀਂ ਹੋ ਸਕਦੀ ਅਤੇ ਗੁਰਪੁਰਬ ਲਈ ਇਹ ਇਕ ਬੇਹੱਦ ਹੀ ਸ਼ਾਨਦਾਰ ਤੋਹਫਾ ਹੈ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਨ ਦੇ ਨਾਲ-ਨਾਲ ਕੇਂਦਰ ਸਰਕਾਰ ਦੀ ਕੈਬਨਿਟ ਦਾ ਵੀ ਧੰਨਵਾਦ ਕੀਤਾ।
ਉਨ੍ਹਾਂ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਇਹ ਮੰਗ ਸਿੱਖਾਂ ਦੀ ਅਰਦਾਸ ਬਣ ਚੁੱਕੀ ਸੀ। ਸਿੱਖ ਕੌਮ ਲਈ ਅੱਜ ਦਾ ਦਿਨ ਇਤਿਹਾਸਕ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਨੇ ਅੱਜ ਕਰਤਾਰਪੁਰ ਕੋਰੀਡੋਰ ਯੋਜਨਾ ਨੂੰ ਹੀ ਮਨਜ਼ੂਰੀ ਨਹੀਂ ਦਿੱਤੀ ਸਗੋਂ ਕੌਮਾਂਤਰੀ ਟੂਰਿਜ਼ਮ ਦੀ ਤਰ੍ਹਾਂ ਵਾਧਾ ਦੇਣ ਦਾ ਐਲਾਨ ਵੀ ਕੀਤਾ ਹੈ ਅਤੇ ਸਾਰਾ ਖਰਚਾ ਚੁੱਕਣ ਲਈ ਭਾਰਤ ਨੇ ਪਹਿਲ ਕੀਤੀ ਹੈ।
ਰੇਲ ਗੱਡੀ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
NEXT STORY