ਬਠਿੰਡਾ : ਜ਼ਿਲ੍ਹਾ ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ ਦੀ ਮੌਤ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਲਜੀਤ ਸਿੰਘ ਦਾ ਪੋਸਟਮਾਰਟਮ ਭਲਕੇ ਮਤਲਬ ਕਿ ਬੁੱਧਵਾਰ ਨੂੰ ਪੀ. ਜੀ. ਆਈ. ਵਿਖੇ ਕੀਤਾ ਜਾਵੇਗਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦਲਜੀਤ ਸਿੰਘ ਦਾ ਪੋਸਟਮਾਰਟਮ ਪੀ. ਜੀ. ਆਈ. 'ਚ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਤੋਂ ਬਾਅਦ ਅਦਾਲਤ ਦੇ ਹੁਕਮਾਂ ਮੁਤਾਬਕ 15 ਘੰਟਿਆਂ 'ਚ ਪੀ. ਜੀ. ਆਈ. ਨੂੰ ਦਲਜੀਤ ਦੀ ਲਾਸ਼ ਸੌਂਪਣੀ ਪਵੇਗੀ ਅਤੇ ਇਸ ਤੋਂ ਬਾਅਦ ਅਦਾਲਤ ਨੂੰ ਪੋਸਟਮਾਰਟਮ ਦੀ ਰਿਪੋਰਟ ਸੌਂਪੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਆ ਗਏ ਨਵੇਂ ਹੁਕਮ, ਪੜ੍ਹੋ ਹਾਈਕੋਰਟ ਨੇ ਕੀ ਸੁਣਾਇਆ ਫ਼ੈਸਲਾ
ਅਦਾਲਤ ਨੇ ਇਹ ਵੀ ਹੁਕਮ ਦਿੱਤੇ ਹਨ ਕਿ ਦਲਜੀਤ ਸਿੰਘ ਦਾ ਅੰਤਿਮ ਸਸਕਾਰ ਵੀ ਚੰਡੀਗੜ੍ਹ ਦੇ ਸੈਕਟਰ-25 ਵਿਖੇ ਹੀ ਕੀਤਾ ਜਾਵੇਗਾ। ਦਲਜੀਤ ਦੇ ਸਸਕਾਰ ਸਮੇਂ ਸਿਰਫ ਪਰਿਵਾਰ ਅਤੇ ਕਰੀਬੀ ਹੀ ਮੌਜੂਦ ਰਹਿਣਗੇ ਅਤੇ ਇਸ ਤੋਂ ਇਲਾਵਾ ਹੋਰ ਕਿਸੇ ਨੂੰ ਵੀ ਸਰਕਾਰ ਵਾਲੀ ਥਾਂ 'ਤੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ 'ਤੇ ਫਾਈਨਲ ਅਪਡੇਟ! ਜਾਣੋ ਕਦੋਂ ਹੋ ਸਕਦੈ ਰਸਮੀ ਐਲਾਨ
ਦੱਸਣਯੋਗ ਹੈ ਕਿ ਦਲਜੀਤ ਸਿੰਘ ਦੀ ਭੈਣ ਅਮਰਜੀਤ ਕੌਰ ਨੇ ਆਪਣੇ ਭਰਾ ਦੀ ਮੌਤ ਦੀ ਸੀ. ਬੀ. ਆਈ. ਜਾਂਚ ਅਤੇ ਪੀ. ਜੀ. ਆਈ. ਚੰਡੀਗੜ੍ਹ ਵਿਖੇ ਪੋਸਟਮਾਰਟਮ ਕਰਵਾਉਣ ਦੀ ਮੰਗ ਨੂੰ ਲੈ ਕੇ ਹਾਈਕੋਰਟ ਦਾ ਰੁਖ ਕੀਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ ਵਿਖੇ ਨਤਮਸਤਕ ਹੋਏ
NEXT STORY