ਚੰਡੀਗੜ੍ਹ : ਚੰਡੀਗੜ੍ਹ 'ਚ ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਲ ਹੋਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖ਼ਨੌਰੀ ਬਾਰਡਰ ਤੋਂ ਰਵਾਨਾ ਹੋ ਗਏ ਹਨ। ਪ੍ਰਸ਼ਾਸਨ ਵਲੋਂ ਚੰਡੀਗੜ੍ਹ ਜਾਣ ਲਈ ਉਨ੍ਹਾਂ ਨੂੰ ਪ੍ਰਾਈਵੇਟ ਐਂਬੂਲੈਂਸ ਮੁਹੱਈਆ ਕਰਵਾਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 52 ਪੁਲਸ ਮੁਲਾਜ਼ਮਾਂ ਨੂੰ ਡਿਸਮਿਸ ਕਰਨ ਮਗਰੋਂ ਹੁਣ ਇਨ੍ਹਾਂ ਦੀ ਵਾਰੀ! ਵੱਡੀ ਚਿਤਾਵਨੀ ਜਾਰੀ
ਕੇਂਦਰ ਸਰਕਾਰ ਵਲੋਂ ਮੀਟਿੰਗ 'ਚ ਕੇਂਦਰੀ ਮੰਤਰੀ ਪਿਯੂਸ਼ ਗੋਇਲ, ਪ੍ਰਹਿਲਾਦ ਜੋਸ਼ੀ ਅਤੇ ਸ਼ਿਵਰਾਜ ਸਿੰਘ ਚੌਹਾਨ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਕਿਸਾਨਾਂ ਵਲੋਂ ਜਗਜੀਤ ਸਿੰਘ ਡੱਲੇਵਾਲ ਸਣੇ 28 ਕਿਸਾਨ ਮੀਟਿੰਗ 'ਚ ਸ਼ਾਮਲ ਹੋਣਗੇ। ਹਾਲਾਂਕਿ ਇਸ ਤੋਂ ਪਹਿਲਾਂ ਹੋਈ ਮੀਟਿੰਗ ਬੇਸਿੱਟਾ ਰਹੀ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਖ਼ਤਰਨਾਕ ਵਾਇਰਸ ਦੇ ਮਿਲੇ ਕੇਸ, ਨਾ ਮਿਲਾਓ ਕਿਸੇ ਨਾਲ ਹੱਥ, ਰਹੋ ਸੁਚੇਤ
ਡੱਲੇਵਾਲ ਦਾ ਵੱਡਾ ਬਿਆਨ
ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਨਾਲ ਕਿਸਾਨਾਂ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਅਸੀਂ ਸਰਕਾਰ ਨੂੰ ਅਪੀਲ ਕਰਾਂਗੇ ਕਿ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਪੂਰੀਆਂ ਕਰੇ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਤੋਂ ਵਿਚਾਲੇ ਦੇ ਰਸਤੇ ’ਤੇ ਕੋਈ ਸਹਿਮਤੀ ਨਹੀਂ ਹੋਵੇਗੀ, ਸਹਿਮਤੀ ਸਿਰਫ ਕਿਸਾਨਾਂ ਦੀ ਮੰਗ ਐੱਮ. ਐੱਸ. ਪੀ. ਦੇ ਕਾਨੂੰਨ ਨੂੰ ਲੈ ਕੇ ਹੋਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੂਸੇਵਾਲਾ ਦੇ ਗਾਣੇ 'ਤੇ ਅੰਮ੍ਰਿਤਸਰ ਦੇ ਮੁੰਡੇ ਦੀ ਵਾਇਰਲ ਹੋਈ ਵੀਡੀਓ ਨੇ ਮਚਾਈ ਤਰਥੱਲੀ, ਪੁਲਸ ਨੇ...
NEXT STORY