ਪਟਿਆਲਾ (ਬਲਜਿੰਦਰ)- ਕਿਸਾਨ ਅੰਦੋਲਨ ਨੂੰ ਦੇਖਦੇ ਹੋਏ ਅੱਜ ਪਟਿਆਲਾ ਪੁਲਸ ਲਾਈਨ ਵਿਖੇ ਕਈ ਜ਼ਿਲ੍ਹਿਆਂ ਦੀ ਪੁਲਸ ਫੋਰਸ ਇਕੱਠੀ ਹੋ ਗਈ। ਮੌਕੇ ’ਤੇ ਖੁਦ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਅਤੇ ਐੱਸ.ਐੱਸ.ਪੀ. ਡਾ. ਨਾਨਕ ਸਿੰਘ ਮੌਜੂਦ ਸਨ।
ਹਾਲਾਂਕਿ ਫੋਰਸ ਕਿਉਂ ਇਕੱਠੀ ਕੀਤੀ, ਇਸ ਬਾਰੇ ਅਧਿਕਾਰਿਤ ਤੌਰ ’ਤੇ ਕੋਈ ਵੀ ਅਧਿਕਾਰੀ ਕੁਝ ਬੋਲਣ ਨੂੰ ਤਿਆਰ ਨਹੀਂ ਪਰ ਪੰਜਾਬ ਸਰਕਾਰ ਨੇ 31 ਦਸੰਬਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਸਬੰਧੀ ਰਿਪੋਰਟ ਮਾਣਯੋਗ ਅਦਾਲਤ ਵਿਚ ਪੇਸ਼ ਕਰਨੀ ਹੈ। ਅਜਿਹੇ ’ਚ ਹੋ ਸਕਦਾ ਹੈ ਕਿ ਰਾਤ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ ਟ੍ਰੀਟਮੈਂਟ ਲਈ ਹਸਪਤਾਲ ਲਿਆਂਦਾ ਜਾਵੇ। ਇਸ ਦੇ ਲਈ ਪਹਿਲਾਂ ਹੀ ਸਿਵਲ ਵਰਦੀ ’ਚ ਵੱਡੀ ਗਿਣਤੀ ’ਚ ਪੁਲਸ ਮੋਰਚੇ ਵਿਚ ਪਹੁੰਚ ਚੁੱਕੀ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਦੁੱਧ ਉਤਪਾਦਕਾਂ ਨੂੰ ਵੱਡਾ ਤੋਹਫ਼ਾ ; ਕੀਮਤਾਂ 'ਚ ਕੀਤਾ ਵਾਧਾ
ਮਿਲੀ ਜਾਣਕਾਰੀ ਮੁਤਾਬਕ ਪਟਿਆਲਾ ਤੋਂ ਇਲਾਵਾ ਆਸ-ਪਾਸ ਦੇ ਜ਼ਿਲ੍ਹਿਆਂ ਦੀ ਫੋਰਸ ਵੀ ਪਟਿਆਲਾ ਬੁਲਾਈ ਗਈ ਹੈ। ਪੁਲਸ ਲਾਈਨ ਵਿਖੇ ਸਾਰੀ ਫੋਰਸ ਨੂੰ ਅਧਿਕਾਰੀਆਂ ਵੱਲੋਂ ਬ੍ਰੀਫ ਕੀਤਾ ਗਿਆ ਅਤੇ ਵੱਖ-ਵੱਖ ਟੁਕੜੀਆਂ ’ਚ ਵੰਡਿਆ ਗਿਆ, ਜਿਥੇ ਇਥੇ ਹਰੇਕ ਪੁਲਸ ਅਧਿਕਾਰੀ ਅਲੱਗ ਤੋਂ ਡਿਊਟੀ ਸੌਂਪੀ ਗਈ।
ਹਾਲਾਂਕਿ ਪੁਲਸ ਵੱਲੋਂ ਇਹ ਕਾਰਵਾਈ ਪਹਿਲਾਂ ਕੀਤੀ ਜਾਣੀ ਸੀ ਪਰ ਪੰਜਾਬ ਬੰਦ ਕਾਰਨ ਅੱਜ ਟਾਲ ਦਿੱਤੀ ਗਈ ਸੀ। ਅੱਜ ਇਕ ਪਾਸੇ ਕਿਸਾਨ ਰੋਸ ਪ੍ਰਦਰਸਨ ਕਰ ਰਹੇ ਸਨ ਅਤੇ ਦੂਜੇ ਪਾਸੇ ਪੁਲਸ ਆਪਣੀ ਕਾਰਵਾਈ ਵਿਚ ਲੱਗੀ ਹੋਈ ਸੀ। ਜ਼ਿਕਰਯੋਗ ਹੈ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 35ਵੇਂ ਦਿਨ ’ਚ ਸ਼ਾਮਲ ਹੋ ਚੁੱਕਿਆ ਹੈ ਅਤੇ ਉਨ੍ਹਾਂ ਦੀ ਸਿਹਤ ਵੀ ਬੇਹੱਦ ਨਾਜ਼ੁਕ ਹੋ ਚੁੱਕੀ ਹੈ।
ਇਹ ਵੀ ਪੜ੍ਹੋ- 'ਪੰਜਾਬ ਬੰਦ' ਦੇ ਸੱਦੇ ਨੂੰ ਮਿਲਿਆ ਜ਼ਬਰਦਸਤ ਹੁੰਗਾਰਾ ; 9 ਘੰਟੇ ਤੱਕ ਰਿਹਾ Lockdown ਵਾਲਾ ਹਾਲ
ਕੇਂਦਰ ਸਰਕਾਰ ਨਾਲ ਜਿੱਥੇ ਕਿਸਾਨਾਂ ਦੀ ਗੱਲਬਾਤ ਸਿਰੇ ਨਹੀਂ ਚੜ੍ਹ ਰਹੀ ਹੈ, ਉੱਥੇ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸਿਹਤ ਸਹੂਲਤਾਂ ਦੇਣਾ ਸੂਬਾ ਸਰਕਾਰ ਦਾ ਕੰਮ ਹੈ। ਅਜਿਹੇ ’ਚ ਹੁਣ ਸੂਬਾ ਸਰਕਾਰ ਵੱਲੋਂ ਲਗਤਾਰ ਉਨ੍ਹਾਂ ਨੂੰ ਸਿਹਤ ਸਹੂਲਤਾਂ ਲੈਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਨਾ ਮੰਨਣ ਦੀ ਸੂਰਤ ’ਚ ਸਰਕਾਰ ਕੋਲ ਜਬਰਨ ਉੱਥੇ ਚੁੱਕ ਦੇ ਹਸਪਤਾਲ ਭਰਤੀ ਕਰਵਾਉਣ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ। ਉੱਥੇ ਵੱਡੀ ਗਿਣਤੀ ’ਚ ਕਿਸਾਨ ਹੋਣ ਕਾਰਨ ਜਗਜੀਤ ਸਿੰਘ ਡੱਲੇਵਾਲ ਨੂੰ ਲਿਆਉਣਾ ਕਾਫੀ ਵੱਡਾ ਕੰਮ ਹੈ। ਪੁਲਸ ਵੱਲੋਂ ਪੂਰੀ ਤਿਆਰੀ ਅਤੇ ਯੋਜਨਾਬੱਧ ਤਰੀਕੇ ਨਾਲ ਕੰਮ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਪੰਜਾਬ ਬੰਦ' ਦੇ ਸੱਦੇ ਨੂੰ ਮਿਲਿਆ ਜ਼ਬਰਦਸਤ ਹੁੰਗਾਰਾ ; 9 ਘੰਟੇ ਤੱਕ ਰਿਹਾ Lockdown ਵਾਲਾ ਹਾਲ
NEXT STORY