ਪਟਿਆਲਾ (ਜੋਸਨ) : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਾ ਅੱਜ 11ਵੇਂ ਦਿਨ ਖਨੌਰੀ ਸਰਹੱਦ 'ਤੇ ਮਰਨ ਵਰਤ ਜਾਰੀ ਹੈ ਤੇ ਉਨ੍ਹਾਂ ਦੀ ਹਾਲਤ ਲਗਾਤਾਰ ਨਾਜ਼ੁਕ ਹੋ ਰਹੀ ਹੈ। ਇਸ ਦੇ ਬਾਵਜੂਦ ਉਨ੍ਹਾਂ ਦੇ ਹੌਸਲੇ ਬੁਲੰਦ ਹਨ।
ਇਸ ਮੌਕੇ ਗੱਲਬਾਤ ਕਰਦਿਆਂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਕਹਿੰਦੀ ਸੀ ਕਿ ਉਨ੍ਹਾਂ ਨੂੰ ਕਿਸਾਨਾਂ ਦੀਆ ਟਰੈਕਟਰ-ਟਰਾਲੀਆਂ 'ਤੇ ਇਤਰਾਜ਼ ਹੈ, ਕਿਸਾਨ ਬਿਨਾਂ ਟਰੈਕਟਰ-ਟਰਾਲੀਆਂ ਤੋਂ ਦਿੱਲੀ ਆ ਸਕਦੇ ਹਨ। ਪਰ ਹੁਣ ਜਦੋਂ 101 ਕਿਸਾਨਾਂ ਦਾ ਜੱਥਾ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਪੈਦਲ ਵਧਿਆ ਤਾਂ ਸਰਕਾਰ ਵੱਲੋਂ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਅਤੇ ਕੈਮੀਕਲ ਵਾਲੀਆਂ ਸਪਰੇਆਂ ਦਾ ਇਸਤੇਮਾਲ ਕੀਤਾ ਗਿਆ।
ਇਹ ਵੀ ਪੜ੍ਹੋ- ਇਕ ਵਾਰ ਫ਼ਿਰ ਹੋਈ ਬੇਅਦਬੀ ਦੀ ਘਟਨਾ, ਧਰਮ ਪਰਿਵਰਤਨ ਮਗਰੋਂ ਕੂੜੇ 'ਚ ਸੁੱਟ'ਤੀਆਂ ਧਾਰਮਿਕ ਤਸਵੀਰਾਂ
ਪੁਲਸ ਵੱਲੋ ਕੀਤੀ ਗਈ ਇਸ ਹਿੰਸਕ ਕਾਰਵਾਈ ਵਿੱਚ ਦਰਜਨਾਂ ਕਿਸਾਨ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਖਨੌਰੀ ਬਾਰਡਰ ਤੋਂ ਜੱਥੇ ਦਿੱਲੀ ਭੇਜਣ ਦਾ ਕੋਈ ਪ੍ਰੋਗਰਾਮ ਨਹੀਂ ਹੈ ਪਰ ਇਸ ਦੇ ਬਾਵਜੂਦ ਖਨੌਰੀ ਬਾਰਡਰ ਤੋਂ ਉਚਾਨਾ ਤੱਕ 3 ਥਾਵਾਂ 'ਤੇ ਪੁਲਸ ਵੱਲੋਂ ਭਾਰੀ ਬੈਰੀਕੇਡਿੰਗ ਕੀਤੀ ਗਈ ਹੈ ਅਤੇ ਹਜ਼ਾਰਾਂ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਖਨੌਰੀ ਅਤੇ ਸ਼ੰਭੂ ਮੋਰਚਿਆਂ ਨੂੰ ਲਗਾਤਾਰ ਮਜਬੂਰ ਕੀਤਾ ਜਾ ਰਿਹਾ ਹੈ ਅਤੇ ਦੋਵਾਂ ਮੋਰਚਿਆਂ ਦੇ ਆਗੂ ਗੱਲਬਾਤ ਕਰਕੇ ਆਉਣ ਵਾਲੀ ਰਣਨੀਤੀ ਦਾ ਐਲਾਨ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਸਾਰੇ ਕਿਸਾਨ ਸੁਚੇਤ ਰਹਿਣ ਅਤੇ ਮੋਰਚਿਆਂ 'ਤੇ ਮਜ਼ਬੂਤੀ ਬਣਾਈ ਰੱਖਣ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਵਿਆਹ ਅਜਿਹਾ ਵੀ ; ਜਦੋਂ 'ਲਾੜੀ' ਲੱਭਦੇ-ਲੱਭਦੇ ਥਾਣੇ ਪੁੱਜ ਗਈ ਬਰਾਤ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਰਕਾਰ ਨੇ ਪੁਲਸ ਰਾਹੀਂ ਭੇਜਿਆ ਕਿਸਾਨਾਂ ਨਾਲ ਗੱਲਬਾਤ ਦਾ ਸੱਦਾ, ਅੱਜ ਦਾ ਦਿੱਲੀ ਮਾਰਚ ਕੀਤਾ ਗਿਆ ਮੁਲਤਵੀ
NEXT STORY