ਚੰਡੀਗੜ੍ਹ (ਨਵਿੰਦਰ ਸਿੰਘ)- ਚੰਡੀਗੜ੍ਹ ਦੇ ਹਰਿਆਣਾ ਭਵਨ ਵਿੱਚ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਮੀਟਿੰਗ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਤੰਜ਼ ਕੱਸਿਆ ਹੈ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਅਖ਼ਬਾਰ ਦੇ ਜ਼ਰੀਏ ਪਤਾ ਲੱਗਾ ਕਿ ਹਰਿਆਣਾ ਸਰਕਾਰ ਕੁਝ ਲੋਕਾਂ ਨੂੰ ਇਕੱਠੇ ਕਰ ਕੇ ਉਨ੍ਹਾਂ ਨੂੰ ਕਿਸਾਨ ਸੰਗਠਨ ਦੱਸ ਰਹੀ ਹੈ। ਹਰਿਆਣਾ ਸਰਕਾਰ ਆਪਣੇ ਹੀ ਚਹੇਤਿਆਂ ਨਾਲ ਮੀਟਿੰਗਾਂ ਕਰ ਕੇ ਕੀ ਸਾਬਿਤ ਕਰਨਾ ਚਾਹੁੰਦੀ ਹੈ ?
ਡੱਲੇਵਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਕੇਵਲ ਹਰਿਆਣਾ ਦੇ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕਰ ਸਕਦੀ ਹੈ, ਪਰ ਪੂਰੇ ਦੇਸ਼ ਦੇ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਕਰ ਸਕਦੀ। ਪੂਰੇ ਦੇਸ਼ ਦੇ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕਰਨ ਦਾ ਅਧਿਕਾਰ ਕੇਵਲ ਕੇਂਦਰ ਸਰਕਾਰ ਕੋਲ ਹੈ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਤੋਂ ਕਿਸਾਨ ਅੰਦੋਲਨ ਕਰ ਰਹੇ ਹਨ। ਇਸ ਤੋਂ ਪਹਿਲਾਂ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਹਰਿਆਣਾ ਵਿੱਚ ਵੀ ਮੈਮੋਰੰਡਮ ਦਿੱਤੇ ਗਏ। ਉਦੋਂ ਹਰਿਆਣਾ ਸਰਕਾਰ ਨੇ ਕਿਸਾਨਾਂ ਨਾਲ ਕਿਉਂ ਨਹੀਂ ਮੀਟਿੰਗ ਕੀਤੀ ?
ਇਹ ਵੀ ਪੜ੍ਹੋ- ਸ਼ਰਾਬ ਦੇ ਨਸ਼ੇ 'ਚ ਕੱਢੀਆਂ ਗਾਲ੍ਹਾਂ ਤਾਂ ਸੁਪਰਵਾਈਜ਼ਰ ਨੇ ਕਰ'ਤਾ ਕਤਲ, ਪੁਲਸ ਨੇ 48 ਘੰਟਿਆਂ 'ਚ ਸੁਲਝਾਈ ਗੁੱਥੀ
ਡੱਲੇਵਾਲ ਨੇ ਕਿਹਾ ਕਿ ਜਦੋਂ 2020 ਵਿੱਚ ਕਿਸਾਨਾਂ ਵੱਲੋਂ ਦਿੱਲੀ ਦੇ ਸਿੰਘੂ ਬਾਰਡਰ ਟਿਕਰੀ ਬਾਰਡਰ ਗਾਜ਼ੀਪੁਰ ਬਾਰਡਰ ਵਿਖੇ ਵੱਡੇ ਪੱਧਰ 'ਤੇ ਅੰਦੋਲਨ ਕੀਤਾ ਗਿਆ, ਉਸ ਸਮੇਂ ਹਰਿਆਣਾ ਦੇ ਖੇਤੀਬਾੜੀ ਮੰਤਰੀ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਬਹੁਤ ਚੰਗਾ ਦੱਸਿਆ। ਉਨ੍ਹਾਂ ਕਿਹਾ ਕਿ ਉਸ ਸਮੇਂ ਕਿਹਾ ਗਿਆ ਕਿ ਇਹ ਕਾਨੂੰਨ ਬਹੁਤ ਚੰਗੇ ਹਨ। ਉਦੋਂ ਖੇਤੀਬਾੜੀ ਮੰਤਰੀ ਵੀ ਕਹਿੰਦੇ ਰਹੇ ਕਿ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਸੰਗਠਨ ਆ ਕੇ ਮਿਲ ਰਹੇ ਹਨ ਕਿ ਇਹ ਕਾਨੂੰਨ ਛੇਤੀ ਲਾਗੂ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਸਰਕਾਰਾਂ ਪਹਿਲਾਂ ਤੋਂ ਹੀ ਆਪਣੇ ਹੀ ਪੈਦਾ ਕੀਤੇ ਬੰਦਿਆਂ ਨਾਲ ਮੀਟਿੰਗਾਂ ਕਰਕੇ ਅੰਦੋਲਨ ਨੂੰ ਕਮਜ਼ੋਰ ਕਰਨ ਦਾ ਯਤਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਉਦੋਂ ਤੱਕ ਚੱਲੇਗਾ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਦਾ ਸਥਾਈ ਹੱਲ ਨਹੀਂ ਹੋ ਜਾਂਦਾ। ਜੇਕਰ ਸਰਕਾਰ ਸੱਚਮੁੱਚ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕਰਨ ਦਾ ਮਾਦਾ ਰੱਖਦੀ ਹੈ ਤਾਂ ਉਨ੍ਹਾਂ ਦੀਆਂ 12 ਮੰਗਾਂ ਨੂੰ ਤੁਰੰਤ ਹੱਲ ਕੀਤਾ ਜਾਵੇ। ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਕਿਹੜੇ ਕਿਸਾਨ ਸੰਗਠਨ ਸਰਕਾਰ ਨਾਲ ਮੀਟਿੰਗ ਕਰ ਰਹੇ ਹਨ। ਜੇਕਰ ਮੀਟਿੰਗ ਹੋ ਰਹੀ ਹੈ ਤਾਂ ਕਿਸਾਨ ਸੰਗਠਨਾਂ ਨੂੰ ਇਹ ਗੱਲ ਸਾਹਮਣੇ ਰੱਖਣੀ ਚਾਹੀਦੀ ਹੈ ਕਿ ਸ਼ੰਭੂ ਬਾਰਡਰ ਤੇ ਅੰਦੋਲਨ ਕਰ ਰਹੇ ਕਿਸਾਨਾਂ ਉੱਤੇ ਜਿਹੜੇ ਪੁਲਿਸ ਅਧਿਕਾਰੀਆਂ ਨੇ ਗੋਲੀਆਂ ਚਲਾਈਆਂ।
ਇਹ ਵੀ ਪੜ੍ਹੋ- ਢਾਈ ਸਾਲਾ ਮਾਸੂਮ ਦਾ ਕਤਲ ਕਰ ਬਾਕਸ ਬੈੱਡ 'ਚ ਕਰ'ਤਾ ਸੀ ਬੰਦ, ਅਦਾਲਤ ਨੇ ਕਲਯੁਗੀ ਮਾਂ ਨੂੰ ਸੁਣਾਈ ਮਿਸਾਲੀ ਸਜ਼ਾ
ਉਨ੍ਹਾਂ ਕਿਹਾ ਕਿ ਪੁਲਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੇ ਨਾਂ ਹਰਿਆਣਾ ਸਰਕਾਰ ਨੇ ਰਾਸ਼ਟਰਪਤੀ ਮੈਡਲ ਲਈ ਕਿਉਂ ਭੇਜੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪੁਲਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਸ਼ਾਂਤਮਈ ਬੈਠੇ ਕਿਸਾਨਾਂ ਤੇ ਤਸ਼ੱਦਦ ਕੀਤਾ, ਸ਼ੁੱਭਕਰਨ ਨੂੰ ਸ਼ਹੀਦ ਕੀਤਾ ਅਤੇ ਹੋਰ ਸੈਂਕੜਿਆਂ ਕਿਸਾਨਾਂ ਨੂੰ ਜ਼ਖਮੀ ਕਰਨ ਵਾਲੇ ਪੁਲਸ ਅਧਿਕਾਰੀਆਂ ਤੇ ਮੁਲਾਜ਼ਮਾਂ 'ਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਭੁੱਲ ਜਾਵੇ ਕਿ ਉਹ ਅਜਿਹੀਆਂ ਲੂੰਬੜ ਚਾਲਾਂ ਚੱਲ ਕੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰ ਸਕਦੀ ਹੈ।
ਇਹ ਵੀ ਪੜ੍ਹੋ- ਪਤਨੀ ਦਾ ਕਤਲ ਕਰ ਨਹਿਰ 'ਚ ਸੁੱਟ'ਤੀ ਸੀ ਲਾਸ਼, ਕਾਤਲ ਪਤੀ ਨੂੰ ਪੁਲਸ ਨੇ 2 ਦਿਨਾਂ ਅੰਦਰ ਕੀਤਾ ਕਾਬੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪ੍ਰਾਪਰਟੀ ਵੇਚ ਕੇ ਲੈ ਲਿਆ 1 ਕਰੋੜ ਰੁਪਏ ਬਿਆਨਾ, ਫ਼ਿਰ ਰਜਿਸਟਰੀ ਨਾ ਕਰਵਾ ਕੇ ਮਾਰੀ ਠੱਗੀ
NEXT STORY