ਪਟਿਆਲਾ- ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 54 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਬੇਹੱਦ ਨਾਜ਼ੁਕ ਸਥਿਤੀ 'ਚ ਪਹੁੰਚ ਗਈ ਹੈ। ਇਸ ਦੌਰਾਨ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਕੇਂਦਰ ਖੇਤੀਬਾੜੀ ਮੰਤਰਾਲੇ ਦਾ ਇਕ ਵਫ਼ਦ ਪੰਜਾਬ ਪੁਲਸ ਸਣੇ ਖਨੌਰੀ ਬਾਰਡਰ 'ਤੇ ਪੁੱਜਿਆ।
ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਕੇਂਦਰੀ ਖੇਤੀਬਾੜੀ ਮੰਤਰਾਲੇ ਵੱਲੋਂ ਜੁਆਇੰਟ ਸਕੱਤਰ ਪ੍ਰਿਆ ਰੰਜਨ ਸਮਤੇ ਪੰਜਾਬ ਪੁਲਸ ਦੇ ਸੀਨੀਅਰ ਅਧਿਕਾਰੀ ਖਨੌਰੀ ਬਾਰਡਰ ਵਿਖੇ ਪੁੱਜੇ ਤੇ ਉਨ੍ਹਾਂ ਡੱਲੇਵਾਲ ਦਾ ਹਾਲ-ਚਾਲ ਜਾਣਿਆ। ਇਸ ਮਗਰੋਂ ਉਨ੍ਹਾਂ ਨੇ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ।
ਇਸ ਗੱਲਬਾਤ ਮਗਰੋਂ ਕਿਸਾਨਾਂ ਨੇ ਇਕ ਪ੍ਰੈੱਸ ਕਾਨਫਰੰਸ ਕਰ ਕੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਇਕ ਪ੍ਰਪੋਜ਼ਲ ਦੇ ਦਿੱਤਾ ਹੈ। ਹਾਲਾਂਕਿ ਇਹ ਪ੍ਰਪੋਜ਼ਲ ਕੀ ਹੈ, ਇਸ ਬਾਰੇ ਛੇਤੀ ਹੀ ਜਾਣਕਾਰੀ ਦਿੱਤੀ ਜਾਵੇਗੀ। ਹਾਲਾਂਕਿ ਇਸ ਮਗਰੋਂ ਕਿਸਾਨਾਂ ਅੰਦਰ ਇਹ ਆਸ ਜਾਗ ਗਈ ਹੈ ਕਿ ਸ਼ਾਇਦ ਕੇਂਦਰ ਸਰਕਾਰ ਹੁਣ ਆਖ਼ਰ ਕਿਸਾਨੀ ਮੰਗਾਂ ਮੰਨ ਸਕਦੀ ਹੈ ਤੇ ਹੋ ਸਕਦਾ ਹੈ ਕਿ ਜਲਦੀ ਹੀ ਡੱਲੇਵਾਲ ਦਾ ਮਰਨ ਵਰਤ ਵੀ ਖ਼ਤਮ ਹੋ ਸਕਦਾ ਹੈ।
ਇਹ ਵੀ ਪੜ੍ਹੋ- ਕੁਲਚਿਆਂ ਦੀ ਆੜ 'ਚ ਬੰਦਾ ਵੇਚ ਰਿਹਾ ਸੀ 'ਮੌਤ ਦਾ ਸਾਮਾਨ', ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 54 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬੇਹੱਦ ਨਾਜ਼ੁਕ ਸਥਿਤੀ 'ਚ ਪਹੁੰਚ ਗਈ ਹੈ। ਉਨ੍ਹਾਂ ਦਾ ਭਾਰ 20 ਕਿੱਲੋ ਦੇ ਕਰੀਬ ਘਟ ਗਿਆ ਹੈ। ਉਨ੍ਹਾਂ ਲਈ ਪਾਣੀ ਤੱਕ ਪਚਾਉਣਾ ਔਖਾ ਹੋ ਰਿਹਾ ਹੈ।
ਇਹ ਵੀ ਪੜ੍ਹੋ- ਔਰਤ ਦਾ ਕਤਲ ਕਰਨ ਮਗਰੋਂ ਰੇਲਗੱਡੀ 'ਚ ਬੈਠ ਪੁੱਜ ਗਿਆ Airport, ਜਹਾਜ਼ 'ਚ ਬੈਠਣ ਤੋਂ ਪਹਿਲਾਂ ਹੀ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡਾ ਹਾਦਸਾ, ਵਿਆਹ ਤੋਂ ਆਉਂਦੇ ਮੁੰਡਿਆਂ ਦੀ ਗੱਡੀ ਪਲਟੀ, ਦੋ ਦੀ ਮੌਤ
NEXT STORY