ਪਟਿਆਲਾ/ਸਨੌਰ (ਮਨਦੀਪ ਜੋਸਨ)- ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 96ਵੇਂ ਦਿਨ ’ਚ ਦਾਖਲ ਹੋ ਗਿਆ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ 5 ਮਾਰਚ ਨੂੰ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋਣ ’ਤੇ ਖਨੌਰੀ ਕਿਸਾਨ ਮੋਰਚਾ ਉੱਪਰ 100 ਕਿਸਾਨ 1 ਦਿਨ ਦੀ ਸੰਕੇਤਕ ਭੁੱਖ ਹੜਤਾਲ ਕਰਨਗੇ। ਇਸ ਦੇ ਨਾਲ ਹੀ ਦੇਸ਼ ਭਰ ਦੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਕਿਸਾਨ 1 ਦਿਨ ਦੀ ਸੰਕੇਤਕ ਭੁੱਖ ਹੜਤਾਲ ਕਰਨਗੇ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਬੀਤੇ ਦਿਨ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਗੜੇਮਾਰੀ ਹੋਈ। ਇਸ ਕਾਰਨ ਸਰ੍ਹੋਂ ਅਤੇ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਸਰਕਾਰਾਂ ਬਿਨਾਂ ਕਿਸੇ ਦੇਰੀ ਤੋਂ ਗਿਰਦਾਵਰੀ ਕਰਵਾ ਕੇ ਤੁਰੰਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਤਾਂ ਜੋ ਪਹਿਲਾਂ ਹੀ ਲਗਾਤਾਰ ਕਈ ਫਸਲਾਂ ਦੇ ਹੋਏ ਨੁਕਸਾਨ ਤੋਂ ਬਾਅਦ ਆਰਥਿਕ ਤੌਰ ’ਤੇ ਟੁੱਟ ਚੁੱਕੇ ਕਿਸਾਨਾਂ ਨੂੰ ਖੁਦਕੁਸ਼ੀਆਂ ਦੇ ਰਾਹ ਪੈਣ ਤੋਂ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ- ਸਰਕਾਰੀ ਸਕੂਲਾਂ ਲਈ ਪੰਜਾਬ ਪ੍ਰਸ਼ਾਸਨ ਦਾ ਵੱਡਾ ਕਦਮ, ਅਧਿਕਾਰੀਆਂ ਨੂੰ ਜਾਰੀ ਹੋ ਗਏ ਨਿਰਦੇਸ਼
ਕਿਸਾਨ ਆਗੂਆਂ ਨੇ ਦੱਸਿਆ ਕਿ 8 ਮਾਰਚ ਕੌਮਾਂਤਰੀ ਮਹਿਲਾ ਦਿਵਸ ਮੌਕੇ ਐੱਮ.ਐੱਸ.ਪੀ. ਦੇ ਗਰਾਊਂਡ ਟੀ ਕਾਨੂੰਨ ਦੇ ਮੁੱਦੇ ਉੱਪਰ ਦਾਤਾਸਿੰਘਵਾਲਾ-ਖਨੌਰੀ, ਸ਼ੰਭੂ ਅਤੇ ਰਤਨਾਪੁਰਾ ਕਿਸਾਨ ਮੋਰਚਿਆਂ ਉੱਪਰ ਮਹਿਲਾ ਪੰਚਾਇਤਾਂ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਮਾਰਚ ਮਹੀਨੇ ’ਚ ਐੱਮ.ਐੱਸ.ਪੀ. ਗਾਰੰਟੀ ਕਾਨੂੰਨ ਦੇ ਮੁੱਦੇ ’ਤੇ ਦੇਸ਼ ਭਰ ’ਚ ਸੂਬਾ ਪੱਧਰੀ ਮਹਾਪੰਚਾਇਤਾਂ ਕੀਤੀਆਂ ਜਾਣਗੀਆਂ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੰਮ੍ਰਿਤਸਰ ਏਅਰਪੋਰਟ 'ਤੇ ਕਸਟਮ ਵਿਭਾਗ ਦੀ ਮੁਸਤੈਦੀ, ਪਹਿਲੀ ਵਾਰ ਫੜਿਆ 'ਗਾਂਜਾ'
NEXT STORY