ਚੰਡੀਗੜ੍ਹ : ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਵਾਲੇ ਦਲਬੀਰ ਗੋਲਡੀ ਦੀ ਕਾਂਗਰਸ 'ਚ ਜਲਦੀ ਹੀ ਘਰ ਵਾਪਸੀ ਹੋਵੇਗੀ। ਇਸ ਗੱਲ ਦੇ ਸੰਕੇਤ ਦਲਬੀਰ ਗੋਲਡੀ ਵਲੋਂ ਦਿੱਤੇ ਗਏ ਹਨ। ਜਾਣਕਾਰੀ ਮੁਤਾਬਕ ਧੂਰੀ ਵਿਖੇ ਦਲਬੀਰ ਗੋਲਡੀ ਨੇ ਕਾਂਗਰਸ 'ਚ ਵਾਪਸੀ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਛੱਡਣਾ ਮੇਰੀ ਪਹਿਲੀ ਅਤੇ ਆਖ਼ਰੀ ਗਲਤੀ ਹੈ।
ਇਹ ਵੀ ਪੜ੍ਹੋ : ਪੰਜਾਬੀਓ! ਮੋਟੀਆਂ-ਮੋਟੀਆਂ ਜੈਕਟਾਂ ਪਾਉਣ ਲਈ ਰਹੋ ਤਿਆਰ, ਮੌਸਮ ਵਿਭਾਗ ਦੀ ਆ ਗਈ ਵੱਡੀ Update
ਪ੍ਰਤਾਪ ਸਿੰਘ ਬਾਜਵਾ ਦੀ ਨਾਰਾਜ਼ਗੀ 'ਤੇ ਵੀ ਦਲਬੀਰ ਗੋਲਡੀ ਨੇ ਬਿਆਨ ਦਿੱਤਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਮੇਰੇ ਸੀਨੀਅਰ ਆਗੂ ਹਨ ਅਤੇ ਜਲਦ ਮੈਂ ਉਨ੍ਹਾਂ ਨਾਲ ਮੁਲਾਕਾਤ ਕਰਾਂਗਾ। ਦੱਸਣਯੋਗ ਹੈ ਕਿ ਦਲਬੀਰ ਗੋਲਡੀ ਪਹਿਲਾਂ ਕਾਂਗਰਸ ਪਾਰਟੀ ਦਾ ਹਿੱਸਾ ਸਨ।
ਇਹ ਵੀ ਪੜ੍ਹੋ : ਨਿਗਮ ਚੋਣਾਂ 'ਚ ਕਾਂਗਰਸ ਦੀਆਂ ਟਿਕਟਾਂ ਲਈ ਮਾਰੋਮਾਰੀ, 250 ਤੋਂ ਪਾਰ ਹੋਇਆ ਦਾਅਵੇਦਾਰਾਂ ਦਾ ਅੰਕੜਾ
ਦਰਅਸਲ ਲੋਕਾਂ ਸਭਾ ਚੋਣਾਂ ਦੌਰਾਨ ਸੰਗਰੂਰ ਤੋਂ ਟਿਕਟ ਦੇ ਦਾਅਵੇਦਾਰ ਸਨ ਪਰ ਉਨ੍ਹਾਂ ਨੂੰ ਟਿਕਟ ਨਹੀਂ ਮਿਲੀ। ਇਸ ਤੋਂ ਨਾਰਾਜ਼ ਹੋ ਕੇ ਉਨ੍ਹਾਂ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਸੀ ਅਤੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਸਨ। ਫਿਲਹਾਲ ਪਿਛਲੇ ਦਿਨਾਂ ਦੌਰਾਨ ਆਮ ਆਦਮੀ ਪਾਰਟੀ 'ਚ ਉਨ੍ਹਾਂ ਦੀ ਕੋਈ ਸਰਗਰਮੀ ਨਜ਼ਰ ਨਹੀਂ ਆਈ ਅਤੇ ਉਨ੍ਹਾਂ ਨੇ ਕਿਹਾ ਸੀ ਕਿ ਉਹ ਕਿਸੇ ਵੀ ਪਾਰਟੀ ਦਾ ਹਿੱਸਾ ਨਹੀਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟ੍ਰਾਈਸਿਟੀ 'ਚ ਟਲੀ ਵੱਡੀ ਵਾਰਦਾਤ, ਡੀ. ਜੀ. ਪੀ. ਨੇ ਖੁਦ ਕੀਤਾ ਖ਼ੁਲਾਸਾ
NEXT STORY