ਲੁਧਿਆਣਾ (ਹਿਤੇਸ਼): 2012 ਬੈਚ ਦੇ ਪੀ.ਸੀ.ਐੱਸ. ਅਧਿਕਾਰੀ ਦਮਨਜੀਤ ਸਿੰਘ ਮਾਨ ਨੇ ਬੁੱਧਵਾਰ ਨੂੰ ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਨਵ-ਨਿਯੁਕਤ ਕਮਿਸ਼ਨਰ ਮਾਨ ਦਾ ਪੰਜਾਬ ਪੁਲਸ ਦੀ ਇਕ ਟੁਕੜੀ ਵੱਲੋਂ 'ਗਾਰਡ ਆਫ਼ ਆਨਰ' ਦੇ ਕੇ ਸਵਾਗਤ ਕੀਤਾ ਗਿਆ। ਸਰਾਭਾ ਨਗਰ ਸਥਿਤ ਨਗਰ ਨਿਗਮ ਦੇ ਜ਼ੋਨ-ਡੀ ਦਫ਼ਤਰ ਵਿਖੇ ਅਹੁਦਾ ਸੰਭਾਲਣ ਤੋਂ ਬਾਅਦ, ਨਵ-ਨਿਯੁਕਤ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਵੀ ਕੀਤੀ।
ਦਮਨਜੀਤ ਸਿੰਘ ਮਾਨ ਨੇ ਕਿਹਾ ਕਿ ਉਹ ਪਹਿਲਾਂ ਵੀ ਲੁਧਿਆਣਾ ਜ਼ਿਲ੍ਹੇ ਵਿਚ ਸੇਵਾ ਨਿਭਾਅ ਚੁੱਕੇ ਹਨ ਅਤੇ ਅੱਗੇ ਵੀ ਇਹ ਯਕੀਨੀ ਬਣਾਉਣਗੇ ਕਿ ਸ਼ਹਿਰ ਵਾਸੀਆਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਸੇਵਾਵਾਂ ਮਿਲਦੀਆਂ ਰਹਿਣ। ਮਾਨ ਨੇ ਕਿਹਾ ਕਿ ਕੂੜਾ ਪ੍ਰਬੰਧਨ, ਸਫ਼ਾਈ, ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣਾ, ਪਾਰਦਰਸ਼ਤਾ, ਲੋਕਾਂ ਨੂੰ ਬਿਨਾਂ ਕਿਸੇ ਦਿੱਕਤ ਦੇ ਸੇਵਾਵਾਂ ਮੁਹੱਈਆ ਕਰਵਾਉਣਾ ਅਤੇ ਬਕਾਇਆ ਰਾਸ਼ੀ ਦੀ ਵਸੂਲੀ ਆਦਿ ਉਨ੍ਹਾਂ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹਨ।
ਨਗਰ ਨਿਗਮ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ਕਿਹਾ ਕਿ ਉਹ ਜ਼ਮੀਨੀ ਪੱਧਰ 'ਤੇ ਆ ਰਹੀਆਂ ਸਮੱਸਿਆਵਾਂ ਨੂੰ ਸਮਝਣ ਲਈ ਜਨਤਾ ਨਾਲ ਸਿੱਧੇ ਰਾਬਤੇ ਨੂੰ ਉਤਸ਼ਾਹਿਤ ਕਰਨਗੇ ਅਤੇ ਆਮ ਲੋਕਾਂ ਦੀ ਸਹੂਲਤ ਲਈ ਢੁਕਵੇਂ ਕਦਮ ਚੁੱਕਣਗੇ।
ਹਾਈ ਕੋਰਟ ਨੇ ਨਗਰ ਨਿਗਮਾਂ ਦੇ ਸੇਵਾਮੁਕਤ ਮੁਲਾਜ਼ਮਾਂ ਦੇ ਬਕਾਏ ਸਬੰਧੀ ਮੰਗੀ ਵਿਸਥਾਰਤ ਰਿਪੋਰਟ
NEXT STORY