ਸੁਲਤਾਨਪੁਰ ਲੋਧੀ (ਧੀਰ)-ਬੀਤੇ ਦਿਨੀਂ ਆਸਟ੍ਰੇਲੀਆ ਦੇ ਬ੍ਰਿਸਬੇਨ ਤੋਂ ਬੇਹਦ ਮੰਦਭਾਗੀ ਖ਼ਬਰ ਸਾਹਮਣੇ ਆਈ ਸੀ। ਇਕ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ ਸੀ। ਨੌਜਵਾਨ ਸੁਲਤਾਨਪੁਰ ਲੋਧੀ ਦਾ ਰਹਿਣ ਵਾਲਾ ਸੀ। ਜੋ ਕਰੀਬ ਸੱਤ ਸਾਲ ਪਹਿਲਾਂ ਸੁਨਹਿਰੀ ਭਵਿੱਖ ਲੈ ਕੇ ਆਸਟ੍ਰੇਲੀਆ ਗਿਆ ਸੀ ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਜ਼ਿਕਰਯੋਗ ਹੈ ਕਿ ਆਸਟ੍ਰੇਲੀਆ 'ਚ 15 ਮਾਰਚ 2025 ਨੂੰ ਬ੍ਰਿਸਬੇਨ ਨਦੀ ਵਿੱਚੋਂ ਦਮਨਪ੍ਰੀਤ ਸਿੰਘ ਦੀ ਮ੍ਰਿਤਕ ਲਾਸ਼ ਮਿਲੀ ਸੀ। ਜਿਸ ਦੀ ਜਾਣਕਾਰੀ ਉੱਥੋਂ ਦੀ ਸੈਂਡਗੇਟ ਪੁਲਸ ਵੱਲੋ ਉੱਥੇ ਰਹਿ ਰਹੀ ਉਸ ਦੀ ਭੈਣ ਅਮਨਦੀਪ ਨੂੰ ਦਿੱਤੀ ਗਈ ਸੀ। ਦੱਸ ਦਈਏ ਕਿ ਮ੍ਰਿਤਕ ਦਮਨਪ੍ਰੀਤ ਸਿੰਘ ਅਜੇ ਕੁਆਰਾ ਸੀ ਅਤੇ ਉਸ ਦੀਆਂ ਤਿੰਨ ਭੈਣਾਂ ਅਤੇ ਇਕ ਹੋਰ ਭਰਾ ਹੈ, ਜਿਨਾਂ ਦਾ ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਰੋ ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ: ਖ਼ਤਰੇ ਦੀ ਘੰਟੀ! ਭਿਆਨਕ ਰੂਪ ਵਿਖਾਉਣ ਲੱਗੀ ਗਰਮੀ, ਇਹ ਸਾਵਧਾਨੀਆਂ ਵਰਤਣ ਦੀ ਸਲਾਹ

ਪਰਿਵਾਰ ਵੱਲੋਂ ਮ੍ਰਿਤਕ ਦਮਨਪ੍ਰੀਤ ਸਿੰਘ (23) ਦੀ ਲਾਸ਼ ਨੂੰ ਭਾਰਤ ਲਿਆਉਣ ਦੇ ਲਈ ਵਿਦੇਸ਼ ਮੰਤਰਾਲੇ ਅਤੇ ਰਾਜਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਗੁਹਾਰ ਲਗਾਈ ਸੀ। ਸੰਤ ਸੀਚੇਵਾਲ ਦੇ ਦਖ਼ਲ ਮਗਰੋਂ ਦਮਨਪ੍ਰੀਤ ਸਿੰਘ ਦੀ ਲਾਸ਼ ਸੁਲਤਾਨਪੁਰ ਲੋਧੀ ਪੁੱਜੀ, ਜਿੱਥੇ ਰੀਤੀ-ਰਿਵਾਜਾਂ ਅਨੁਸਾਰ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਸੀ। ਉੱਥੇ ਹੀ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਦੇ ਲਈ ਬੁੱਢਾ ਦਲ ਦੇ ਮੁਖੀ ਬਾਬਾ ਬਲਵੀਰ ਸਿੰਘ 96 ਕਰੋੜੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਭਾਰਤ ਸਰਕਾਰ ਅਤੇ ਵਿਦੇਸ਼ ਮੰਤਰਾਲੇ ਤੋਂ ਨੌਜਵਾਨ ਦੀ ਮੌਤ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਪਰਿਵਾਰ ਨੂੰ ਇਨਸਾਫ਼ ਦਵਾਇਆ ਜਾ ਸਕੇ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਸਰਕਾਰੀ ਅਫ਼ਸਰ 'ਤੇ ਡਿੱਗੀ ਗਾਜ, ਕਾਰਾ ਅਜਿਹਾ ਕਿ ਸੁਣ ਨਹੀਂ ਹੋਵੇਗਾ ਯਕੀਨ
ਜਾਣਕਾਰੀ ਅਨੁਸਾਰ ਤਕਰੀਬਨ ਸੱਤ ਸਾਲ ਪਹਿਲਾਂ ਦਮਨਪ੍ਰੀਤ ਸਿੰਘ ਨਰਸਿੰਗ ਦਾ ਕੋਰਸ ਕਰਨ ਲਈ ਆਸਟ੍ਰੇਲੀਆ ਗਿਆ ਸੀ, ਜਿੱਥੇ ਉਸ ਨੇ ਪਹਿਲਾਂ ਤਿੰਨ ਸਾਲ ਦਾ ਡਿਪਲੋਮਾ ਕੀਤਾ ਅਤੇ ਦੋ ਸਾਲ ਦੀ ਡਿਗਰੀ ਕੀਤੀ ਅਤੇ ਹੁਣ ਸਰਵਿਸ ਕਰ ਰਿਹਾ ਸੀ। ਅਚਾਨਕ ਇਹ ਦੁਖਦਾਈ ਘਟਨਾ ਵਾਪਰਦੀ ਹੈ ਅਤੇ ਉਸਦੀ ਲਾਸ਼ ਨਦੀ ਵਿੱਚੋਂ ਮਿਲਦੀ ਹੈ। ਹਾਲਾਂਕਿ ਮੌਤ ਦੇ ਕਾਰਨਾਂ ਦਾ ਅਜੇ ਕੋਈ ਪਤਾ ਨਹੀਂ ਲੱਗ ਰਿਹਾ, ਆਸਟ੍ਰੇਲੀਅਨ ਪੁਲਸ ਮਾਮਲੇ ਦੀ ਇਨਕੁਆਇਰੀ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਡਿਊਟੀ ਤੋਂ ਵਾਪਸ ਪਰਤ ਕੇ ਆਪਣੇ ਭੈਣ ਨੂੰ ਮਿਲਣ ਜਾ ਰਿਹਾ ਸੀ ਜਦ ਉਸ ਦਾ ਫੋਨ ਲੰਮੇ ਸਮੇਂ ਤੱਕ ਸਵਿਚ ਆਫ਼ ਆਇਆ ਤਾਂ ਉਸ ਦੀ ਭੈਣ ਨੇ ਮਾਮਲੇ ਦੀ ਜਾਣਕਾਰੀ ਸਥਾਨਕ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਪਰਿਵਾਰ ਨੂੰ ਪਤਾ ਲੱਗਿਆ ਕਿ ਉਸ ਦੀ ਲਾਸ਼ ਨਦੀ ਵਿੱਚੋਂ ਮਿਲੀ ਹੈ।
ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ 'ਚ ਵਾਪਰੀ ਵੱਡੀ ਘਟਨਾ, ਵੇਖਣ ਵਾਲਿਆਂ ਦੇ ਉੱਡੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਤੀਰਥ ਸਥਾਨਾਂ' ਦੀ ਯਾਤਰਾ ਕਰਨ ਵਾਲੇ ਪੰਜਾਬੀਆਂ ਲਈ ਕੈਬਨਿਟ ਨੇ ਲਿਆ ਵੱਡਾ ਫ਼ੈਸਲਾ (ਵੀਡੀਓ)
NEXT STORY