ਗੁਰੂਹਰਸਹਾਏ (ਆਵਲਾ) - ਗੁਰੂਹਰਸਹਾਏ ਹਲਕੇ ਦੇ ਨਾਲ ਲੱਗਦੇ ਪਿੰਡ ਸਰੂਪ ਸਿੰਘ ਵਾਲਾ ’ਚ ਬਣੇ ਸੇਮ ਨਾਲੇ ’ਚੋਂ ਭੇਤਭਰੇ ਹਾਲਾਤ ’ਚ ਇਕ ਡਾਂਸ ਅਧਿਆਪਕ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮਿ੍ਰਤਕ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ, ਜੋ ਪ੍ਰਾਇਵੇਟ ਡਾਂਸ ਟੀਚਰ ਸੀ। ਉਹ ਸ਼ਹਿਰ ਦੇ ਵੱਖ-ਵੱਖ ਪ੍ਰਾਇਵੇਟ ਸਕੂਲਾਂ ’ਚ ਜਾ ਕੇ ਬੱਚਿਆਂ ਨੂੰ ਡਾਂਸ ਸਿਖਾਉਂਦਾ ਸੀ।
ਸਿਵਲ ਹਸਪਤਾਲ ਦੀ ਡਾਕਟਰ ਕਰਨਵੀਰ ਕੌਰ ਨੇ ਦਿੰਦਿਆਂ ਦੱਸਿਆ ਕਿ ਅੱਜ ਸਵੇਰੇ 10.15 ਵਜੇ ਦੇ ਕਰੀਬ 108 ਐਬੂਲੈਂਸ ਦੇ ਕਰਮਚਾਰੀ ਹਰਪ੍ਰੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਸ਼ੱਕੀ ਹਾਲਾਤ ’ਚ ਮਿਲੇ ਇਕ ਵਿਅਕਤੀ ਦੀ ਲਾਸ਼ ਲੈ ਕੇ ਸਾਡੇ ਹਸਪਤਾਲ ਆਏ ਸਨ, ਜਿਸ ਦੀ ਮੌਤ ਕਾਫੀ ਸਮਾਂ ਪਹਿਲਾਂ ਹੀ ਹੋ ਚੁੱਕੀ ਸੀ। ਮ੍ਰਿਤਕ ਦੇ ਪਿਤਾ ਬਲਵੀਰ ਸਿੰਘ ਨੇ ਦੱਸਿਆ ਕਿ ਦੇਰ ਰਾਤ ਜਦ ਉਹ ਘਰ ਤੋਂ ਸ਼ਹਿਰ ਕਿਸੇ ਕੰਮ ਲਈ ਆਪਣੇ ਮੋਟਰਸਾਈਕਲ ’ਤੇ ਗਿਆ ਸੀ ਪਰ ਰਾਤ ਨੂੰ ਵਾਪਸ ਨਹੀਂ ਆਇਆ। ਅਸੀਂ ਉਸ ਦੇ ਮੋਬਾਇਲ ’ਤੇ ਸੰਪਰਕ ਕਰਨ ਦੀ ਵੀ ਕੋਸ਼ਿਸ਼ ਕੀਤੀ ਪਰ ਉਸ ਦਾ ਮੋਬਾਇਲ ਬੰਦ ਆ ਰਿਹਾ ਸੀ, ਜਿਸ ਦੀ ਕਾਫੀ ਭਾਲ ਕਰਨ ’ਤੇ ਉਹ ਕਿਤੇ ਨਹੀਂ ਮਿਲਿਆ। ਉਨ੍ਹਾਂ ਦੱਸਿਆ ਕਿ ਸਵੇਰੇ ਪਿੰਡ ਦੀ ਇਕ ਔਰਤ ਸੇਮ ਨਾਲੇ ਦੇ ਨਾਲ ਖੇਤਾਂ ਵਿਚ ਜਦ ਚਾਰਾ ਲੈਣ ਗਈ ਤਾਂ ਉਸ ਨੂੰ ਸੇਮ ਨਾਲੇ ਵਿਚ ਕੁਝ ਦਿਖਾਈ ਦਿੱਤਾ ਤਾਂ ਉਸ ਨੇ ਪਿੰਡ ਦੇ ਲੋਕਾਂ ਨੂੰ ਸੂਚਨਾ ਦਿੱਤੀ ਅਤੇ ਜਦ ਲੋਕਾਂ ਨੇ ਸੇਮ ਨਾਲੇ ’ਤੇ ਜਾ ਕੇ ਦੇਖਿਆ ਤਾਂ ਮਨਜੀਤ ਸਿੰਘ ਸਮੇਤ ਮੋਟਰਸਾਈਕਲ ਡੁੱਬਿਆ ਹੋਇਆ ਸੀ।
ਮ੍ਰਿਤਕ ਦੇ ਪਿਤਾ ਨੇ ਕਿਹਾ ਕਿ ਹੋ ਸਕਦਾ ਹੈ ਕਿ ਜਦ ਮਨਜੀਤ ਸਿੰਘ ਘਰੋਂ ਗਿਆ ਤਾਂ ਉਸ ਦਾ ਮੋਟਰਸਾਈਕਲ ਸੇਮ ਨਾਲੇ ਕੋਲ ਲੱਗੇ ਖੰਭੇ ਨਾਲ ਟਕਰਾ ਗਿਆ ਹੋਵੇ ਅਤੇ ਉਹ ਸੇਮ ਨਾਲੇ ਵਿਚ ਡਿੱਗ ਗਿਆ ਹੋਵੇ। ਜਾਣਕਾਰੀ ਅਨੁਸਾਰ ਮਨਜੀਤ ਸਿੰਘ ਵਿਆਹਿਆ ਹੋਇਆ ਸੀ, ਜਿਸ ਦੀ ਮੌਤ ਦੀ ਖਬਰ ਸੁਣ ਕੇ ਪਿੰਡ ’ਚ ਸੋਗ ਦੀ ਲਹਿਰ ਫੈਲ ਗਈ। ਇਸ ਸਬੰਧੀ ਜਦ ਗੁਰੂਹਰਸਹਾਏ ਥਾਣੇ ਦੇ ਐੱਸ.ਐੱਚ.ਓ. ਜਸਵਰਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਰਿਵਾਰ ਇਸ ਸਬੰਧੀ ਕੋਈ ਕਾਰਵਾਈ ਨਹੀਂ ਕਰਨੀ ਚਾਹੁੰਦਾ ਅਤੇ ਬਗੈਰ ਕਾਨੂੰਨੀ ਕਾਰਵਾਈ ਦੇ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਗਈ ਹੈ।
ਅੰਮ੍ਰਿਤਸਰ : ਗੁਰੂ ਨਾਨਕ ਦੇਵ ਹਸਪਤਾਲ ਦੇ 3 ਕਰਮਚਾਰੀ ਸਸਪੈਂਡ
NEXT STORY