ਜਲੰਧਰ (ਧਵਨ)-ਦੇਸ਼ ਵਿਚ ਉਦਯੋਗਿਕ ਖੇਤਰ ਅਜੇ ਤੱਕ ਪੂਰੀ ਤਰ੍ਹਾਂ ਪਟੜੀ ’ਤੇ ਨਹੀਂ ਪਰਤ ਸਕਿਆ ਅਤੇ ਹੁਣ ਲੰਮੀ ਮੰਦੀ ਦਾ ਖ਼ਦਸ਼ਾ ਲਗਾਤਾਰ ਵਧਦਾ ਜਾ ਰਿਹਾ ਹੈ। ਇਕ ਪਾਸੇ ਕੌਮਾਂਤਰੀ ਪੱਧਰ ’ਤੇ ਅਮਰੀਕਾ ਅਤੇ ਈਰਾਨ ਵਿਚਾਲੇ ਤਣਾਅ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ, ਉਥੇ ਹੀ ਦੂਜੇ ਪਾਸੇ ਇਸ ਦਾ ਸਿੱਧਾ ਅਸਰ ਸੰਸਾਰਿਕ ਵਪਾਰ ਅਤੇ ਕੱਚੇ ਮਾਲ ਦੀ ਉਪਲੱਬਧਤਾ ’ਤੇ ਪੈ ਰਿਹਾ ਹੈ। ਇਸ ਸਥਿਤੀ ਨੇ ਦੇਸ਼ ਦੇ ਉਦਯੋਗ ਜਗਤ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਰਬੜ ਉਦਯੋਗ ਨਾਲ ਜੁੜੇ ਉਦਯੋਗਪਤੀ ਵਿਵੇਕ ਗੁਪਤਾ ਨੇ ਦੱਸਿਆ ਕਿ ਕੱਚੇ ਮਾਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਨਾਲ ਉਤਪਾਦਨ ਲਾਗਤ ਕਈ ਗੁਣਾ ਤੱਕ ਵਧ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜਿੱਥੇ ਸੀਮਤ ਲਾਗਤ ਵਿਚ ਉਤਪਾਦਨ ਸੰਭਵ ਸੀ, ਹੁਣ ਉਹੀ ਕੰਮ ਕਾਫ਼ੀ ਮਹਿੰਗਾ ਹੋ ਗਿਆ ਹੈ। ਇਸ ਨਾਲ ਛੋਟੇ ਅਤੇ ਦਰਮਿਆਨੇ ਉਦਯੋਗਾਂ ’ਤੇ ਸਭ ਤੋਂ ਵੱਧ ਦਬਾਅ ਪੈ ਰਿਹਾ ਹੈ, ਕਿਉਂਕਿ ਉਨ੍ਹਾਂ ਕੋਲ ਵਾਧੂ ਲਾਗਤ ਸਹਿਣ ਦੀ ਸਮਰੱਥਾ ਸੀਮਤ ਹੁੰਦੀ ਹੈ।
ਇਹ ਵੀ ਪੜ੍ਹੋ: Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ ਆਵੇਗਾ ਆਪਣਾ ਬਚਪਨ
ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਸਰਕਾਰ ਵੱਲੋਂ ਉਦਯੋਗਾਂ ਨੂੰ ਲੋੜੀਂਦਾ ਸਮਰਥਨ ਨਹੀਂ ਮਿਲ ਰਿਹਾ। ਨਾ ਤਾਂ ਕੋਈ ਠੋਸ ਰਾਹਤ ਪੈਕੇਜ ਸਾਹਮਣੇ ਆਇਆ ਹੈ ਅਤੇ ਨਾ ਹੀ ਅਜਿਹੀਆਂ ਨੀਤੀਆਂ ਬਣਾਈਆਂ ਗਈਆਂ ਹਨ, ਜੋ ਉਦਯੋਗਾਂ ਨੂੰ ਇਸ ਸੰਕਟ ਵਿਚੋਂ ਉਭਾਰ ਸਕਣ। ਇਸ ਕਾਰਨ ਉਦਯੋਗਪਤੀਆਂ ਵਿਚ ਬੇਯਕੀਨੀ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਨਿਵੇਸ਼ ਦੇ ਫ਼ੈਸਲੇ ਵੀ ਪ੍ਰਭਾਵਿਤ ਹੋ ਰਹੇ ਹਨ। ਵਿਵੇਕ ਗੁਪਤਾ ਅਨੁਸਾਰ ਆਉਣ ਵਾਲੇ ਕੁਝ ਮਹੀਨੇ ਬੇਹੱਦ ਅਹਿਮ ਸਾਬਤ ਹੋਣਗੇ। ਇਸੇ ਸਮੇਂ ਦੌਰਾਨ ਇਹ ਤੈਅ ਹੋਵੇਗਾ ਕਿ ਉਦਯੋਗ ਇਸ ਸੰਭਾਵੀ ਮੰਦੀ ਦਾ ਸਾਹਮਣਾ ਕਰ ਪਾਵੇਗਾ ਜਾਂ ਸਥਿਤੀ ਹੋਰ ਜ਼ਿਆਦਾ ਖ਼ਰਾਬ ਹੋ ਜਾਵੇਗੀ। ਜੇਕਰ ਹਾਲਾਤ ਵਿਚ ਸੁਧਾਰ ਨਾ ਹੋਇਆ ਤਾਂ ਇਸ ਦਾ ਅਸਰ ਰੋਜ਼ਗਾਰ, ਉਤਪਾਦਨ ਅਤੇ ਦੇਸ਼ ਦੀ ਅਰਥਵਿਵਸਥਾ ’ਤੇ ਵੀ ਵੇਖਣ ਨੂੰ ਮਿਲ ਸਕਦਾ ਹੈ।
ਇਹ ਵੀ ਪੜ੍ਹੋ: 3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਲੋਕ
ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਕੌਮਾਂਤਰੀ ਤਣਾਅ ਘੱਟ ਨਾ ਹੋਇਆ ਅਤੇ ਕੱਚੇ ਮਾਲ ਦੀਆਂ ਕੀਮਤਾਂ ਵਿਚ ਸਥਿਰਤਾ ਨਾ ਆਈ ਤਾਂ ਉਦਯੋਗ ਖੇਤਰ ਨੂੰ ਲੰਮੇ ਸਮੇਂ ਤੱਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਜਿਹੇ ਵਿਚ ਸਰਕਾਰ ਅਤੇ ਉਦਯੋਗ ਜਗਤ ਨੂੰ ਮਿਲ ਕੇ ਹੱਲ ਲੱਭਣਾ ਹੋਵੇਗਾ ਤਾਂ ਜੋ ਆਰਥਿਕ ਸਰਗਰਮੀਆਂ ਨੂੰ ਮੁੜ ਰਫ਼ਤਾਰ ਦਿੱਤੀ ਜਾ ਸਕੇ। ਇਸ ਦੌਰਾਨ ਉਦਯੋਗਿਕ ਜਥੇਬੰਦੀਆਂ ਨੇ ਸਰਕਾਰ ਤੋਂ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਜਲਦ ਕੱਚੇ ਮਾਲ 'ਤੇ ਕੰਟਰੋਲ, ਟੈਕਸ ਵਿਚ ਰਾਹਤ ਅਤੇ ਵਿੱਤੀ ਸਹਾਇਤਾ ਵਰਗੇ ਕਦਮ ਨਾ ਚੁੱਕੇ ਗਏ ਤਾਂ ਕਈ ਇਕਾਈਆਂ ਨੂੰ ਉਤਪਾਦਨ ਘਟਾਉਣਾ ਜਾਂ ਆਰਜ਼ੀ ਤੌਰ ’ਤੇ ਬੰਦ ਕਰਨਾ ਪੈ ਸਕਦਾ ਹੈ। ਇਸ ਨਾਲ ਨਾ ਸਿਰਫ਼ ਉਦਯੋਗਿਕ ਉਤਪਾਦਨ ਪ੍ਰਭਾਵਿਤ ਹੋਵੇਗਾ, ਸਗੋਂ ਵੱਡੇ ਪੱਧਰ ’ਤੇ ਰੋਜ਼ਗਾਰ ’ਤੇ ਵੀ ਸੰਕਟ ਡੂੰਘਾ ਹੋ ਸਕਦਾ ਹੈ।
ਦੂਜੇ ਪਾਸੇ ਆਰਥਿਕ ਮਾਹਿਰਾਂ ਦਾ ਮੰਨਣਾ ਹੈ ਕਿ ਸੰਸਾਰਿਕ ਹਾਲਾਤ ਦੇ ਨਾਲ-ਨਾਲ ਘਰੇਲੂ ਨੀਤੀਗਤ ਸੁਧਾਰ ਵੀ ਬੇਹੱਦ ਜ਼ਰੂਰੀ ਹਨ। ਜੇਕਰ ਸਰਕਾਰ ਉਦਯੋਗਾਂ ਲਈ ਸਾਜ਼ਗਾਰ ਮਾਹੌਲ ਤਿਆਰ ਕਰਦੀ ਹੈ ਅਤੇ ਕੌਮਾਂਤਰੀ ਪੱਧਰ ’ਤੇ ਤਣਾਅ ਘੱਟ ਹੁੰਦਾ ਹੈ ਤਾਂ ਸਥਿਤੀ ਵਿਚ ਸੁਧਾਰ ਸੰਭਵ ਹੈ। ਨਹੀਂ ਤਾਂ ਮੌਜੂਦਾ ਹਾਲਾਤ ਲੰਮੇ ਸਮੇਂ ਤੱਕ ਬਣੇ ਰਹਿਣ ਦਾ ਖਦਸ਼ਾ ਹੈ, ਜਿਸ ਨਾਲ ਅਰਥਵਿਵਸਥਾ ਦੀ ਰਫ਼ਤਾਰ ਸੁਸਤ ਪੈ ਸਕਦੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਦਰਿੰਦਾ ਬਣੇ ਨਾਨੇ ਨੇ ਦੋਹਤੀ ਦੀ ਰੋਲ਼ੀ ਪੱਤ, ਇੰਝ ਖੁੱਲ੍ਹਿਆ ਭੇਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮੌਸਮ ਵਿਭਾਗ ਵੱਲੋਂ ਪੰਜਾਬ 'ਚ ਮੀਂਹ-ਹਨ੍ਹੇਰੀ ਤੇ ਗੜ੍ਹੇਮਾਰੀ ਦਾ ਅਲਰਟ, ਇਨ੍ਹਾਂ ਤਰੀਕਾਂ ਲਈ ਹੋਈ ਭਵਿੱਖਬਾਣੀ
NEXT STORY