ਪਟਿਆਲਾ (ਮਨਦੀਪ ਜੋਸਨ) : ਪੰਜਾਬ 'ਚ ਬਿਜਲੀ ਸੰਕਟ ਗੰਭੀਰ ਹੋਣ ਦਾ ਖ਼ਤਰਾ ਪੈਦਾ ਹੋ ਗਿਆ ਹੈ। ਦੇਰ ਸ਼ਾਮ ਪੰਜਾਬ ਸਰਕਾਰ, ਪਾਵਰਕਾਮ ਮੈਨੇਜਮੈਂਟ ਅਤੇ ਬਿਜਲੀ ਮੁਲਾਜ਼ਮ ਆਗੂਆਂ ਵਿਚਕਾਰ ਚੱਲ ਰਹੀ ਅਹਿਮ ਗੱਲਬਾਤ ਬੇਸਿੱਟਾ ਰਹਿਣ ਕਾਰਨ ਟੁੱਟ ਗਈ ਹੈ। ਇਸ ਦੇ ਰੋਸ ਵਜੋਂ ਪੰਜਾਬ ਭਰ ਦੇ ਹਜ਼ਾਰਾਂ ਬਿਜਲੀ ਮੁਲਾਜ਼ਮਾਂ ਨੇ 16 ਜੱਥੇਬੰਦੀਆਂ ਦੇ ਸਾਂਝੇ ਸੱਦੇ ’ਤੇ 21 ਅਤੇ 22 ਜੁਲਾਈ ਨੂੰ 2 ਦਿਨਾਂ ਦੀ ਸਮੂਹਿਕ ਛੁੱਟੀ ’ਤੇ ਜਾਣ ਦਾ ਐਲਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ ਸਿਸਟਮ ਹੁਣ...
ਮੁਲਾਜ਼ਮਾਂ ਵਲੋਂ ਇਹ ਹੜਤਾਲ ਅੱਜ (20 ਜੁਲਾਈ) ਅੱਧੀ ਰਾਤ ਤੋਂ ਹੀ ਸਾਰੇ ਸਬ-ਸਟੇਸ਼ਨਾਂ ਅਤੇ ਪ੍ਰਾਜੈਕਟਾਂ ’ਤੇ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਕਾਰਨ ਥਰਮਲ ਪਲਾਂਟਾਂ, ਹਾਈਡਲ ਪ੍ਰਾਜੈਕਟਾਂ, ਟ੍ਰਾਂਸਮਿਸ਼ਨ ਲਾਈਨਾਂ ਅਤੇ ਕੈਸ਼ ਕਾਊਂਟਰਾਂ ਦੇ ਕੰਮ-ਕਾਜ ’ਤੇ ਸਿੱਧਾ ਅਸਰ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 3, 4 ਤੇ 5 ਅਗਸਤ ਨੂੰ ਸਫ਼ਰ ਕਰਨ ਵਾਲੇ ਸਾਵਧਾਨ! PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
ਇੰਪਲਾਈਜ਼ ਫੈੱਡਰੇਸ਼ਨ ਚਾਹਲ ਦੇ ਸੂਬਾਈ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆ ਅਤੇ ਬੁਲਾਰੇ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਮੁਲਾਜ਼ਮਾਂ ਨੇ ਆਪਣੇ ਛੁੱਟੀ ਦੇ ਪੱਤਰ ਉੱਚ ਅਧਿਕਾਰੀਆਂ ਨੂੰ ਸੌਂਪ ਦਿੱਤੇ ਹਨ। ਦੂਜੇ ਪਾਸੇ ਮੈਨੇਜਮੈਂਟ ਨੇ ਹੜਤਾਲ ਨੂੰ ਫੇਲ੍ਹ ਕਰਨ ਲਈ ਮੁੱਖ ਦਫ਼ਤਰ ਅਤੇ ਸ਼ਕਤੀ ਵਿਹਾਰ ਪਟਿਆਲਾ ਤੋਂ ਵੱਡੀ ਪੱਧਰ ’ਤੇ ਉਪਰਲੇ ਅਫ਼ਸਰਾਂ ਦੀਆਂ ਡਿਊਟੀਆਂ ਬਾਹਰਲੇ ਸਬ-ਸਟੇਸ਼ਨਾਂ ’ਤੇ ਲਗਾ ਦਿੱਤੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਿਰੋਜ਼ਪੁਰ ਦੇ ਹੋਟਲ 'ਚੋਂ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
NEXT STORY