ਅਬੋਹਰ : ਪੰਜਾਬ ਵਾਸੀਆਂ ਲਈ ਡੂੰਘੀ ਚਿੰਤਾ ਭਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਅਬਹੋਰ ਵਿਖੇ ਮਾਲਕਪੁਰ ਮਾਈਨਰ ਨਹਿਰ 'ਚ 200 ਫੁੱਟ ਦਾ ਪਾੜ ਪੈ ਚੁੱਕਾ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਮੁਤਾਬਕ ਨਹਿਰਬੰਦੀ ਤੋਂ ਬਾਅਦ 2 ਦਿਨ ਪਹਿਲਾਂ ਹੀ ਪਾਣੀ ਛੱਡਿਆ ਗਿਆ ਸੀ। ਇਸ ਤੋਂ ਬਾਅਦ ਅਚਾਨਕ ਨਹਿਰ 'ਚ 200 ਫੁੱਟ ਦਾ ਪਾੜ ਪੈ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਵੱਜਣਗੇ ਖ਼ਤਰੇ ਦੇ ਸਾਇਰਨ! ਜਾਣੋ ਕਿਹੜੇ ਜ਼ਿਲ੍ਹੇ 'ਚ ਕਿੰਨੇ ਵਜੇ ਹੋਵੇਗਾ BLACKOUT
ਇਸ ਕਾਰਨ ਆਲੇ-ਦੁਆਲੇ ਦੇ ਖੇਤਾਂ 'ਚ ਬੀਜੀਆਂ ਫ਼ਸਲਾਂ 'ਚ ਪਾਣੀ ਭਰ ਚੁੱਕਾ ਹੈ। ਫਿਲਹਾਲ ਇਸ ਦੀ ਸੂਚਨਾ ਨਹਿਰੀ ਵਿਭਾਗ ਨੂੰ ਦੇ ਦਿੱਤੀ ਗਈ ਹੈ। ਝੋਨੇ ਦੇ ਸੀਜ਼ਨ ਦੌਰਾਨ ਖੇਤਾਂ 'ਚ ਪਾਣੀ ਭਰਨ ਕਾਰਨ ਕਿਸਾਨ ਅਤੇ ਆਮ ਲੋਕ ਹੱਥ-ਪੈਰ ਮਾਰ ਰਹੇ ਹਨ ਕਿ ਪਾਣੀ ਨੂੰ ਜਲਦੀ ਤੋਂ ਜਲਦੀ ਬੰਨ੍ਹ ਮਾਰਿਆ ਜਾਵੇ ਤਾਂ ਜੋ ਉਨ੍ਹਾਂ ਦੀਆਂ ਫ਼ਸਲਾਂ ਨੂੰ ਡੁੱਬਣ ਤੋਂ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ : ਜਦੋਂ ਰਾਜਾ ਵੜਿੰਗ ਤੇ ਬਘੇਲ ਦੀ ਸਹਿਮਤੀ ਤੋਂ ਬਿਨਾਂ ਹੀ ਚੰਨੀ ਨੇ ਕਰ 'ਤਾ ਆਹ ਕੰਮ... (ਵੀਡੀਓ)
ਹਰ ਪਾਸੇ ਪਾਣੀ ਹੀ ਪਾਣੀ ਦੇਖ ਕੇ ਕਿਸਾਨਾਂ ਦੇ ਸਾਹ ਸੁੱਕੇ ਹੋਏ ਹਨ। ਲੋਕਾਂ ਵਲੋਂ ਵੀ ਬੰਨ੍ਹ ਮਾਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਮਿੱਟੀ ਦੀਆਂ ਟਰਾਲੀਆਂ ਲਿਆਂਦੀਆਂ ਜਾ ਰਹੀਆਂ ਹਨ। ਆਸ-ਪਾਸ ਦੇ ਲੋਕ ਪਾਣੀ 'ਚ ਡੁੱਬੀਆਂ ਫ਼ਸਲਾਂ ਨੂੰ ਦੇਖ ਕੇ ਕਾਫੀ ਪਰੇਸ਼ਾਨ ਦਿਖਾਈ ਦੇ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਮੌਸਮ ਦਾ ਅੱਜ ਬਦਲੇਗਾ ਰੁਖ, ਮੌਸਮ ਵਿਭਾਗ ਨੇ ਕੀਤਾ ਅਲਰਟ
NEXT STORY