ਗੁਰਦਾਸਪੁਰ (ਹਰਮਨ) - ਝੋਨੇ ਦੀ ਲਵਾਈ ਦਾ ਕੰਮ ਕਰਨ ਆ ਰਹੇ ਪ੍ਰਵਾਸੀ ਮਜ਼ਦੂਰਾਂ ਦੀ ਸੈਂਪਲਿੰਗ ਕਰਨ ਦੇ ਮਾਮਲੇ ’ਚ ਵਰਤੀ ਜਾ ਰਹੀ ਕਥਿਤ ਲਾਪਰਵਾਹੀ ਜ਼ਿਲ੍ਹਾ ਵਾਸੀਆਂ ਲਈ ਖ਼ਤਰਨਾਕ ਸਿੱਧ ਹੋ ਸਕਦੀ ਹੈ। ਇਸ ਦਾ ਕਾਰਨ ਇਹ ਹੈ ਕਿ ਬੱਸਾਂ ਅਤੇ ਰੇਲ ਗੱਡੀਆਂ ਰਾਹੀਂ ਆ ਰਹੇ ਪ੍ਰਵਾਸੀ ਮਜ਼ਦੂਰਾਂ ਦਾ ਕਿਸੇ ਵੀ ਥਾਂ ’ਤੇ ਕੋਈ ਵੀ ਸੈਂਪਲ ਨਹੀਂ ਲਿਆ ਜਾ ਰਿਹਾ। ਸੈਂਪਲ ਲਏ ਤੋਂ ਬਿਨਾ ਕਿਵੇਂ ਪਤਾ ਲੱਗ ਸਕਦਾ ਹੈ ਕਿ ਪੰਜਾਬ ਆ ਰਿਹਾ ਪ੍ਰਵਾਸੀ ਮਜ਼ਦੂਰ ਕੋਰੋਨਾ ਪਾਜ਼ੇਟਿਵ ਹੈ ਜਾਂ ਨਹੀਂ।
ਪੜ੍ਹੋ ਇਹ ਵੀ ਖ਼ਬਰ - ਸ਼ਰਾਬ ਲਈ ਪੈਸੇ ਦੇਣ ਤੋਂ ਇਨਕਾਰ ਕਰਨ ’ਤੇ ਪਤਨੀ ਅਤੇ ਧੀ ਨੂੰ ਉਤਾਰਿਆ ਮੌਤ ਦੇ ਘਾਟ
ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਪ੍ਰਸ਼ਾਸਨ ਨੇ ਸਖ਼ਤ ਮਿਹਨਤ ਕਰ ਕੇ ਕੋਰੋਨਾ ਦੀ ਦੂਸਰੀ ਲਹਿਰ ਤੋਂ ਲੋਕਾਂ ਨੂੰ ਬਚਾਉਣ ਦਾ ਉਪਰਾਲਾ ਕੀਤਾ ਹੈ। ਡੀ. ਸੀ. ਵੱਲੋਂ ਜ਼ਿਲ੍ਹੇ ਤੋਂ ਬਾਹਰੋਂ ਆਉਣ ਵਾਲੇ ਲੋਕਾਂ ਦੀ ਟੈਸਟਿੰਗ ਸਮੇਤ ਹੋਰ ਕਈ ਅਹਿਮ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ ਪਰ ਇਸ ਦੇ ਬਾਵਜੂਦ ਜ਼ਿਲ੍ਹੇ ’ਚ ਬਾਹਰਲੇ ਸੂਬਿਆਂ ਤੋਂ ਆ ਰਹੇ ਲੋਕਾਂ ਦਾ ਕੋਈ ਟੈਸਟ ਨਹੀਂ ਕੀਤਾ ਜਾ ਰਿਹਾ ਅਤੇ ਨਾ ਹੀ ਉਨ੍ਹਾਂ ਦੀ ਕੋਈ ਰਿਪੋਰਟ ਦੇਖੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਧੀ ਦੇ ਪ੍ਰੇਮ ਸਬੰਧਾਂ 'ਚ ਮਾਂ ਦੇ ਰਹੀ ਸੀ ਸਾਥ, ਪਿਓ ਨੇ ਦੋਵਾਂ ਨੂੰ ਦਿੱਤਾ ਨਹਿਰ 'ਚ ਧੱਕਾ
ਖ਼ਾਸ ਤੌਰ ’ਤੇ ਯੂ. ਪੀ. ਅਤੇ ਬਿਹਾਰ ਵਰਗੇ ਸੂਬਿਆਂ ਤੋਂ ਲਗਾਤਾਰ ਆ ਰਹੇ ਮਜ਼ਦੂਰਾਂ ਦੇ ਮਾਮਲੇ ’ਚ ਵਰਤੀ ਜਾ ਰਿਹਾ ਬੇਧਿਆਨੀ ਮੁੜ ਵਾਇਰਸ ਦਾ ਖ਼ਤਰਾ ਵਧਾ ਸਕਦੀ ਹੈ। ਸਿੱਤਮ ਦੀ ਗੱਲ ਇਹ ਵੀ ਹੈ ਕਿ ਕਈ ਮਜ਼ਦੂਰਾਂ ਨੇ ਮਾਸਕ ਵੀ ਨਹੀਂ ਪਾਇਆ ਹੁੰਦਾ ਅਤੇ ਜਦੋਂ ਲੋਕ ਉਨ੍ਹਾਂ ਨੂੰ ਕੋਰੋਨਾ ਵਾਇਰਸ ਦੇ ਖ਼ਤਰੇ ਬਾਰੇ ਦੱਸਦੇ ਹਨ ਤਾਂ ਉਨ੍ਹਾਂ ਦਾ ਜੁਆਬ ਹੁੰਦਾ ਹੈ ਕਿ ਮਜ਼ਦੂਰਾਂ ਨੂੰ ਵਾਇਰਸ ਕੁਝ ਨਹੀਂ ਕਹਿੰਦਾ।
ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼
ਸਿਆਸੀ ਚੁਣੌਤੀਆਂ ਨਾਲ ਘਿਰੇ ਅਕਾਲੀ ਦਲ ਨੂੰ ਹੁਣ ਹਾਥੀ ਤੋਂ ਵੱਡੀਆਂ ਉਮੀਦਾਂ
NEXT STORY