ਪਟਿਆਲਾ (ਮਨਦੀਪ ਜੋਸਨ) : ਪਟਿਆਲਾ ਦੇ ਅਲੀਪੁਰ ਅਰਾਈਆਂ ਇਲਾਕੇ ’ਚ ਬੀਤੇ ਦਿਨੀਂ ਫੈਲੇ ਡਾਇਰੀਆ ਦੀ ਦਹਿਸ਼ਤ ਹੋਰ ਤੇਜ਼ ਹੋ ਗਈ ਹੈ। ਇੱਥੇ ਮਰੀਜ਼ਾਂ ਦੀ ਗਿਣਤੀ 60 ਤੋਂ ਪਾਰ ਹੋ ਗਈ ਹੈ। ਉੱਥੇ ਹੀ ਡਾਇਰੀਆ ਕਾਰਨ 2 ਮੌਤਾਂ ਵੀ ਹੋ ਗਈਆਂ ਹਨ। ਇਨ੍ਹਾਂ ’ਚ ਇਕ ਬੱਚੀ ਅਤੇ ਇਕ ਬਜ਼ੁਰਗ ਸ਼ਾਮਲ ਹੈ। ਉਧਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਵੀ ਇਲਾਕੇ ਦਾ ਜਾਇਜ਼ਾ ਲਿਆ। ਡਾਇਰੀਆਂ ਦੇ ਮਰੀਜ਼ਾਂ ’ਚੋਂ 2 ਦਰਜਨ ਤੋਂ ਵੱਧ ਅਜੇ ਵੀ ਹਸਪਤਾਲ ’ਚ ਦਾਖ਼ਲ ਹਨ। ਸ਼ਨੀਵਾਰ ਦਾਖ਼ਲ ਹੋਏ ਮਰੀਜ਼ਾਂ ’ਚੋਂ ਇਕ 2 ਸਾਲਾ ਬੱਚੀ ਚਾਂਦਨੀ ਅਤੇ 78 ਸਾਲਾ ਤਾਰਾਵਤੀ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਸਾਵਧਾਨ! ਪੰਜਾਬ ਦੇ ਇਸ ਜ਼ਿਲ੍ਹੇ 'ਚ ਫੈਲੀ ਗੰਭੀਰ ਬੀਮਾਰੀ, ਪਿੰਡ 'ਚ ਮਚੀ ਹਾਹਾਕਾਰ (ਵੀਡੀਓ)
ਹਾਂਲਾਕਿ ਸਿਹਤ ਵਿਭਾਗ ਨੇ ਆਖਿਆ ਕਿ ਬਜ਼ੁਰਗ ਦੀ ਮੌਤ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਡਾਇਰੀਆ ਦੇ ਮਾਮਲੇ ’ਚ ਸਿਹਤ ਵਿਭਾਗ ਨੇ ਤੁਰੰਤ ਇਲਾਕੇ ਦੇ ਸਾਰੇ ਘਰਾਂ ’ਚ ਸਰਵੇਖਣ ਕੀਤਾ ਅਤੇ ਇਲਾਕੇ ਦੀ ਪਾਣੀ ਦੀ ਸਪਲਾਈ ਬੰਦ ਕਰ ਦਿੱਤੀ ਅਤੇ ਟੈਕਰਾਂ ਰਾਹੀਂ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸਿਹਤ ਵਿਭਾਗ ਨੇ ਇਲਾਕੇ ’ਚ ਇਕ ਅਸਥਾਈ ਡਿਸਪੈਂਸਰੀ ਵੀ ਸਥਾਪਿਤ ਕੀਤੀ, ਜਿੱਥੇ ਪ੍ਰਭਾਵਿਤ ਲੋਕਾਂ ਨੂੰ ਦਵਾਈਆਂ ਦੇਣ ਦਾ ਕੰਮ ਤੁਰੰਤ ਸ਼ੁਰੂ ਕਰ ਦਿੱਤਾ ਗਿਆ ਅਤੇ ਲੋਕਾਂ ਦੀ ਨਿਯਮਤ ਤੌਰ ’ਤੇ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਅਲੀਪੁਰ ਅਰਾਈਆਂ ’ਚ ਪਾਣੀ ਦੀ ਸਪਲਾਈ ਪਾਈਪਲਾਈਨ ਲੀਕ ਹੋਣ ਤੋਂ ਬਾਅਦ ਸੀਵਰੇਜ ਦਾ ਪਾਣੀ ਪੀਣ ਵਾਲੇ ਪਾਣੀ ’ਚ ਰਲਣ ਕਾਰਨ ਡਾਇਰੀਆ ਦੇ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਨੂੰ ਇਸ ਮਾਮਲੇ ਬਾਰੇ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਨਿਗਮ ਨੇ ਇਲਾਕੇ ’ਚ ਪਾਣੀ ਦੀ ਸਪਲਾਈ ਲਈ ਪਾਣੀ ਦੇ ਟੈਂਕਰ ਭੇਜ ਕੇ ਲੋਕਾਂ ਨੂੰ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਐਤਵਾਰ ਨੂੰ 10 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ, ਪੜ੍ਹੋ IMD ਦੀ ਤਾਜ਼ਾ UPDATE
ਮੌਕੇ ’ਤੇ ਇਕੱਤਰ ਲੋਕਾਂ ਦਾ ਕਹਿਣਾ ਸੀ ਕਿ ਇਲਾਕੇ ’ਚ ਪਾਣੀ ਸਪਲਾਈ ਪਾਈਪਲਾਈਨ ’ਚ ਸਮੱਸਿਆ ਹੋਣ ਕਾਰਨ ਨਗਰ ਨਿਗਮ ਨੂੰ ਕਈ ਵਾਰ ਸ਼ਿਕਾਇਤ ਕੀਤੀ ਪਰ ਇਸ ਨੂੰ ਹਲਕੇ ’ਚ ਲਿਆ ਗਿਆ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀ ਝੱਲਣੀ ਪਈ। ਹਾਲਾਂਕਿ ਨਿਗਮ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੂੰ ਇਸ ਮਾਮਲੇ ਬਾਰੇ ਪਤਾ ਲੱਗਾ ਤਾਂ ਇਲਾਕੇ ਦੀ ਪਾਣੀ ਸਪਲਾਈ ਤੁਰੰਤ ਬੰਦ ਕਰ ਦਿੱਤੀ ਗਈ ਅਤੇ ਪਾਈਪਲਾਈਨ ਦੀ ਮੁਰੰਮਤ ਵੀ ਕੀਤੀ ਗਈ। ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਨੇ ਅਲੀਪੁਰ ਅਰਾਈਆਂ ਇਲਾਕੇ ’ਚੋਂ ਪਾਣੀ ਦੇ ਨਮੂਨੇ ਇਕੱਠੇ ਕਰ ਕੇ ਜਾਂਚ ਲਈ ਭੇਜੇ ਹਨ। ਇਕ ਅਸਥਾਈ ਡਿਸਪੈਂਸਰੀ ਸਥਾਪਿਤ ਕੀਤੀ ਗਈ ਹੈ, ਜਿੱਥੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵਿਭਾਗ ਦੀਆਂ ਕਰੀਬ 5 ਟੀਮਾਂ ਇਲਾਕੇ ’ਚ ਘਰ-ਘਰ ਜਾ ਕੇ ਲੋਕਾਂ ਦੀ ਜਾਂਚ ਕਰ ਰਹੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀਓ ਜ਼ਰਾ ਬਚ ਕੇ! ਅਗਲੇ 3 ਦਿਨ ਬੇਹੱਦ ਭਾਰੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਲਈ ਚਿਤਾਵਨੀ ਜਾਰੀ
NEXT STORY