ਖੰਨਾ (ਸੁਖਵਿੰਦਰ ਕੌਰ, ਕਮਲ) : ਐੱਸ. ਐੱਸ. ਪੀ. ਅਮਨੀਤ ਕੌਂਡਲ ਖੰਨਾ ਦੀ ਰਹਿਨੁਮਾਈ ਹੇਠ ਐੱਸ. ਪੀ. ਆਈ. ਡਾ. ਪ੍ਰਗਿਆ ਜੈਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਅਧੀਨ ਡੀ. ਐੱਸ. ਪੀ. ਡੀ. ਪਵਨਜੀਤ, ਇੰਚਾਰਜ ਸੀ. ਆਈ. ਏ. ਸਟਾਫ ਇੰਸਪੈਕਟਰ ਅਮਨਦੀਪ ਸਿੰਘ, ਇੰਚਾਰਜ ਨਾਰਕੋਟਿਕ ਸੈੱਲ-1 ਇੰਸਪੈਕਟਰ ਜਗਜੀਵਨ ਰਾਮ ਸਮੇਤ ਥਾਣਾ ਸਿਟੀ ਖੰਨਾ, ਸਦਰ ਖੰਨਾ ਅਤੇ ਸੀ. ਆਈ. ਏ. ਸਟਾਫ ਖੰਨਾ ਦੀ ਪੁਲਸ ਪਾਰਟੀ ਨੇ 2 ਮੁਕੱਦਮਿਆਂ ਵਿਚ ਕੁੱਲ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 8 ਅਸਲੇ ਬਰਾਮਦ ਕੀਤੇ ਤੇ 2 ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ ਜਿਨ੍ਹਾਂ ਦੀ ਗ੍ਰਿਫਤਾਰੀ ਅਜੇ ਬਾਕੀ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਵੱਡੀ ਵਾਰਦਾਤ, ਕੁੜੀ ਦੇ ਭਰਾਵਾਂ ਵਲੋਂ ਪੁਲਸ ਮੁਲਾਜ਼ਮ ਜੀਜੇ ਤੇ ਭੈਣ ਦਾ ਸ਼ਰੇਆਮ ਕਤਲ
ਪ੍ਰੈੱਸ ਕਾਨਫਰੰਸ ਦੌਰਾਨ ਐੱਸ. ਪੀ. ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ 1 ਦਸੰਬਰ ਨੂੰ ਥਾਣਾ ਸਿਟੀ ਖੰਨਾ ਦੀ ਪੁਲਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਫੋਕਲ ਪੁਆਇੰਟ ਖੰਨਾ ਵਿਖੇ ਮੌਜੂਦ ਸੀ ਤਾਂ ਸਰਵਿਸ ਰੋਡ ’ਤੇ 2 ਨੌਜਵਾਨ ਪੈਦਲ ਆਉਂਦੇ ਦਿਖਾਈ ਦਿੱਤੇ। ਪੁਲਸ ਪਾਰਟੀ ਨੇ ਇਨ੍ਹਾਂ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਨਾਂ-ਪਤਾ ਪੁੱਛਿਆ, ਜਿਨ੍ਹਾਂ ਨੇ ਆਪਣਾ ਨਾਂ ਗੁਰਲਾਲ ਸਿੰਘ ਉਰਫ ਸਾਜਨ ਵਾਸੀ ਪਿੰਡ ਹੋਠੀਆਂ, ਵੇਰੋਵਾਲ, ਤਰਨਤਾਰਨ ਅਤੇ ਮਨਦੀਪ ਸਿੰਘ ਵਾਸੀ ਜੰਡਿਆਲਾ, ਪੱਟੀ, ਤਰਨਤਾਰਨ ਦੱਸਿਆ। ਗੁਰਲਾਲ ਸਿੰਘ ਉਰਫ ਸਾਜਨ ਦੇ ਬੈਗ ਦੀ ਤਲਾਸ਼ੀ ਕਰਨ ’ਤੇ ਇਸ ਵਿਚੋਂ 2 ਦੇਸੀ ਪਿਸਤੌਲ .32 ਬੋਰ ਸਮੇਤ ਮੈਗਜ਼ੀਨ, 2 ਵਾਧੂ ਮੈਗਜ਼ੀਨ .32 ਬੋਰ ਬਰਾਮਦ ਹੋਏ। ਮਨਦੀਪ ਸਿੰਘ ਉਕਤ ਦੇ ਬੈਗ ਦੀ ਤਲਾਸ਼ੀ ਕਰਨ ’ਤੇ ਇਸ ਵਿਚੋਂ 2 ਦੇਸੀ ਪਿਸਤੌਲ ਸਮੇਤ ਮੈਗਜ਼ੀਨ ਬਰਾਮਦ ਹੋਣ ’ਤੇ ਮੁਕੱਦਮਾ ਦਰਜ ਕਰ ਕੇ ਅਗਲੇਰੀ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ : ਦਿਓਰ-ਭਰਜਾਈ ’ਚ ਬਣੇ ਨਜਾਇਜ਼ ਸੰਬੰਧਾਂ ਨੇ ਉਜਾੜਿਆ ਪਰਿਵਾਰ, ਦੋਵਾਂ ਨੇ ਮਿਲ ਕੇ ਉਹ ਕੀਤਾ ਜੋ ਸੋਚਿਆ ਨਾ ਸੀ
ਇਸੇ ਤਰ੍ਹਾਂ 2 ਦਸੰਬਰ ਨੂੰ ਥਾਣਾ ਸਦਰ ਖੰਨਾ ਦੀ ਪੁਲਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਟੀ-ਪੁਆਇੰਟ ਮਹਿੰਦੀਪੁਰ ਸਰਵਿਸ ਰੋਡ ਨਾਕਾਬੰਦੀ ’ਤੇ ਮੌਜੂਦ ਸੀ ਤਾਂ ਖੰਨਾ ਸਾਈਡ ਤੋਂ ਆ ਰਹੀ ਇਕ ਕਾਲੇ ਰੰਗ ਦੀ ਵਰਨਾ ਕਾਰ ਨੂੰ ਰੋਕਿਆ ਤਾਂ ਕਾਰ ਚਾਲਕ ਅਤੇ ਨਾਲ ਦੀ ਸੀਟ ’ਤੇ ਬੈਠਾ ਮੋਨਾ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਕਾਰ ਦੀ ਪਿਛਲੀ ਸੀਟ ’ਤੇ ਬੈਠੇ ਤਿੰਨ ਨੌਜਵਾਨਾਂ ਨੂੰ ਗੱਡੀ ਵਿਚੋਂ ਉਤਾਰ ਕੇ ਨਾਂ-ਪਤਾ ਪੁੱਛਿਆ। ਜਿਸ ਵਿਚੋਂ ਇਕ ਨੇ ਆਪਣਾ ਨਾਂ ਸਤਨਾਮ ਸਿੰਘ ਉਰਫ ਸੱਤਾ ਵਾਸੀ ਬਰੋਲੀ, ਡੇਰਾ ਬੱਸੀ, ਐੱਸ.ਏ.ਐਸ. ਨਗਰ, ਦੂਸਰੇ ਵਿਅਕਤੀ ਨੇ ਆਪਣਾ ਨਾਂ ਲਵਪ੍ਰੀਤ ਸਿੰਘ ਉਰਫ ਲਵ ਵਾਸੀ ਅੰਮ੍ਰਿਤਸਰ ਅਤੇ ਤੀਸਰੇ ਵਿਅਕਤੀ ਨੇ ਆਪਣਾ ਨਾਂ ਹਰਦੀਪ ਸਿੰਘ ਉਰਫ ਦੀਪ ਵਾਸੀ ਅੰਮ੍ਰਿਤਸਰ ਦੱਸਿਆ। ਇਨ੍ਹਾਂ ਵਿਅਕਤੀਆਂ ਨੇ ਫਰਾਰ ਹੋਏ ਗੱਡੀ ਚਾਲਕ ਵਿਅਕਤੀ ਦਾ ਨਾਂ ਪ੍ਰਿਥਵੀ ਸਿੰਘ ਵਾਸੀ ਬੁੱਲੋਪੁਰ, ਲਾਲੜੂ, ਐੱਸ.ਏ.ਐੱਸ. ਨਗਰ ਅਤੇ ਉਸਦੀ ਨਾਲ ਦੀ ਸੀਟ ’ਤੇ ਬੈਠੇ ਵਿਅਕਤੀ ਦਾ ਨਾਂ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਨਾਮਲੂਮ ਸੈਦਪੁਰਾ, ਡੇਰਾ ਬੱਸੀ, ਐੱਸ. ਏ. ਐੱਸ. ਨਗਰ ਦੱਸਿਆ।
ਇਹ ਵੀ ਪੜ੍ਹੋ : ਫਿਰੋਜ਼ਪੁਰ ’ਚ ਇਨਸਾਨੀਅਤ ਸ਼ਰਮਸਾਰ, ਘਰੋਂ ਸੈਰ ਕਰਨ ਗਈ 15 ਸਾਲਾ ਕੁੜੀ ਨਾਲ 4 ਮੁੰਡਿਆਂ ਵੱਲੋਂ ਗੈਂਗਰੇਪ
ਦੌਰਾਨੇ ਤਫਤੀਸ਼ ਸਤਨਾਮ ਸਿੰਘ ਦੀ ਤਲਾਸ਼ੀ ਕਰਨ ’ਤੇ ਉਸ ਕੋਲੋਂ 1 ਦੇਸੀ ਪਿਸਟਲ .32 ਬੋਰ ਸਮੇਤ ਮੈਗਜ਼ੀਨ 02 ਜਿੰਦਾ ਕਾਰਤੂਸ, ਲਵਪ੍ਰੀਤ ਸਿੰਘ ਉਕਤ ਦੀ ਤਲਾਸ਼ੀ ਕਰਨ ਤੇ 1 ਪਿਸਤੌਲ .32 ਬੋਰ ਸਮੇਤ, ਮੈਗਜ਼ੀਨ, 1 ਕਾਰਤੂਸ .32 ਬੋਰ ਤੇ ਹਰਦੀਪ ਸਿੰਘ ਦੀ ਤਲਾਸ਼ੀ ਕਰਨ ’ਤੇ 1 ਪਿਸਤੌਲ .32 ਬੋਰ ਸਮੇਤ ਮੈਗਜ਼ੀਨ, 1 ਕਾਰਤੂਸ .32 ਬੋਰ ਬ੍ਰਾਮਦ ਹੋਣ ’ਤੇ ਉਕਤ ਵਿਅਕਤੀਆਂ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਤਫਤੀਸ਼ ਅਮਲ ਵਿਚ ਲਿਆਂਦੀ ਗਈ। ਦੌਰਾਨੇ ਤਫਤੀਸ਼ ਬੈਕਵਰਡ ਅਤੇ ਫਾਰਵਰਡ ਲਿੰਕਾਂ ਨੂੰ ਖੰਘਾਲਦੇ ਹੋਏ ਮੁਕੱਦਮਾ ਉਕਤ ਵਿਚ 1 ਹੋਰ ਪਿਸਤੌਲ .32 ਬੋਰ ਸਮੇਤ ਮੈਗਜ਼ੀਨ ਬ੍ਰਾਮਦ ਕੀਤਾ ਗਿਆ। ਮੁਕੱਦਮੇ ਦੀ ਤਫਤੀਸ਼ ਜਾਰੀ ਹੈ। ਐੱਸ. ਪੀ. ਖੰਨਾ ਨੇ ਦੱਸਿਆ ਕਿ ਖੰਨਾ ਪੁਲਸ ਦੀ ਮੁਸਤੈਦੀ ਕਾਰਨ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਕਈ ਵੱਡੀਆਂ ਵਾਰਦਾਤਾਂ ਹੋਣ ਤੋਂ ਬਚ ਗਈਆਂ ਹਨ। ਮੁਜ਼ਲਮਾਂ ਕੋਲੋਂ ਪੁੱਛਗਿਛ ਜਾਰੀ ਹੈ। ਇਨ੍ਹਾਂ ਨੂੰ ਗ੍ਰਿਫਤਾਰ ਕਰ ਕੇ ਖੰਨਾ ਪੁਲਸ ਨੇ ਇਕ ਬਹੁਤ ਵੱਡੀ ਸਫਲਤਾ ਹਾਸਲ ਕੀਤੀ ਹੈ ਅਤੇ ਇਹਨਾਂ ਵਲੋਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਰੋਕਿਆ ਹੈ।
ਇਹ ਵੀ ਪੜ੍ਹੋ : ਭਿਆਨਕ ਹਾਦਸੇ ਨੇ ਪਰਿਵਾਰ ’ਚ ਪਵਾਏ ਕੀਰਣੇ, 8 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
10 ਦਿਨ ਪਹਿਲਾਂ ਹੋਇਆ ਸੀ ਵਿਆਹ, ਸੱਜਰੀ ਵਿਆਹੀ ਲਾੜੀ ਨੂੰ ਲੈਣ ਸਹੁਰੇ ਜਾ ਰਹੇ ਨੌਜਵਾਨ ਦੀ ਮੌਤ
NEXT STORY