ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਵਿਚ ਬੀਤੀ ਸ਼ਾਮ ਵਾਪਰੀ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਦੇ ਮਾਮਲੇ 'ਚ ਪੁਲਸ ਨੇ ਐੱਫ. ਆਈ. ਆਰ. ਦਰਜ ਕਰ ਲਈ ਹੈ। ਪੁਲਸ ਨੇ ਧਾਰਾ 295 ਏ ਅਤੇ 307 ਦਾ ਮਾਮਲਾ ਦਰਜ ਕੀਤਾ ਹੈ, ਫਿਲਹਾਲ ਅਜੇ ਤੱਕ ਮੁਲਜ਼ਮ ਦੀ ਸ਼ਨਾਖਤ ਨਹੀਂ ਹੋ ਸਕੀ ਹੈ। ਮੁਲਜ਼ਮ ਦੀ ਲਾਸ਼ ਨੂੰ ਸ਼ਨਾਖਤ ਲਈ ਮੋਰਚਰੀ ਵਿਚ ਰਖਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਦੋਂ ਤੱਕ ਮੁਲਜ਼ਮ ਦਾ ਪੋਸਟ ਮਾਰਟਮ ਨਹੀਂ ਹੋ ਸਕੇਗਾ ਜਦੋਂ ਤਕ ਉਸ ਦੀ ਸ਼ਨਾਖਤ ਨਹੀਂ ਹੋ ਜਾਂਦੀ ਹੈ।
ਇਹ ਵੀ ਪੜ੍ਹੋ : ਸਿੱਟ ਦਾ ਵੱਡਾ ਦਾਅਵਾ : ਡੇਰਾ ਸਿਰਸਾ ਦੇ ਪ੍ਰਬੰਧਕੀ ਬਲਾਕ ’ਚ ਹੀ ਰਚੀ ਗਈ ਬੇਅਦਬੀ ਦੀ ਸਾਜ਼ਿਸ਼
ਸੇਵਾਦਾਰ ਸਾਧਾ ਸਿੰਘ ਦੇ ਬਿਆਨ ’ਤੇ ਦਰਜ ਹੋਇਆ ਮਾਮਲਾ
ਦੱਸਣਯੋਗ ਹੈ ਕਿ ਇਹ ਮਾਮਲਾ ਸਾਧਾ ਸਿੰਘ (47) ਪੁੱਤਰ ਸੁੱਚਾ ਸਿੰਘ ਵਾਸੀ ਕੁਆਟਰ ਨੰਬਰ ਬੀ-93 ਅਕਾਲੀ ਕਲੋਨੀ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਹਾਲ ਵਾਸੀ ਗਲੀ ਪੀਰਾ ਵਾਲੀ ਨੇੜੇ ਰਟੋਲ ਡੇਅਰੀ ਕੋਟ ਮਿੱਤ ਸਿੰਘ ਅੰਮ੍ਰਿਤਸਰ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੀ ਅਰਵਿੰਦ ਕੇਜਰੀਵਾਲ ਨੂੰ ਬਹਿਸ ਦੀ ਚੁਣੌਤੀ, ਕਿਹਾ ਜੇ ਹਾਰ ਗਿਆ ਤਾਂ ਛੱਡ ਦੇਵਾਂਗਾ ਸਿਆਸਤ
ਕਿੰਝ ਵਾਪਰੀ ਘਟਨਾ
ਦੱਸਣਯੋਗ ਹੈ ਕਿ ਇਤਿਹਾਸ ਵਿਚ ਪਹਿਲੀ ਵਾਰ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਸਥਿਤ ਸ੍ਰੀ ਸੱਚਖੰਡ ਸਾਹਿਬ ਜਿਥੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਸੁਸ਼ੋਭਿਤ ਹੁੰਦਾ ਹੈ, ਦੇ ਨੇੜੇ ਦਾ ਜੰਗਲਾ ਪਾਰ ਕਰ ਕੇ ਇਕ ਵਿਅਕਤੀ ਸ਼ਨੀਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਵੱਲ ਦੌੜ ਕੇ ਪਹੁੰਚਿਆ ਅਤੇ ਪਵਿੱਤਰ ਰੁਮਾਲਾ ਸਾਹਿਬ ਨੂੰ ਪੈਰਾਂ ਹੇਠ ਦੱਬ ਕੇ ਕ੍ਰਿਪਾਨ ਚੁੱਕ ਕੇ ਬੇਅਦਬੀ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ’ਤੇ ਬੈਠੇ ਮਾਣਯੋਗ ਗ੍ਰੰਥੀ ਸਾਹਿਬਾਨ ਦੇ ਨੇੜੇ ਬੈਠੇ ਸੇਵਾਦਾਰ ਨੇ ਉੱਠ ਕੇ ਉਕਤ ਵਿਅਕਤੀ ਨੂੰ ਤੇਜ਼ੀ ਨਾਲ ਕਾਬੂ ਕਰ ਲਿਆ ਅਤੇ ਉਸ ਨੂੰ ਟਾਸਕ-ਫੋਰਸ ਦੇ ਹਵਾਲੇ ਕਰ ਦਿੱਤਾ। ਗੁੱਸੇ ਵਿਚ ਆਈ ਸੰਗਤ ਨੇ ਮੁਲਜ਼ਮ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਬੇਅਦਬੀ ਕਰਨ ਵਾਲਾ 22 ਸਾਲ ਦਾ ਵਿਅਕਤੀ ਉੱਤਰ ਪ੍ਰਦੇਸ਼ ਦਾ ਵਾਸੀ ਦੱਸਿਆ ਜਾਂਦਾ ਹੈ। ਇਸ ਦੀ ਪੁਸ਼ਟੀ ਪੁਲਸ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਕੀਤੀ ਹੈ।
ਇਹ ਵੀ ਪੜ੍ਹੋ : ਕੇਜਰੀਵਾਲ ਦੇ ਹਮਲੇ ਤੋਂ ਬਾਅਦ ਸਿੱਧੂ ਦਾ ਜਵਾਬ, ਟਵੀਟ ਕਰਕੇ ਆਖੀ ਵੱਡੀ ਗੱਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਪੰਜਾਬ ’ਚ ਸ਼ਾਂਤੀ ਨੂੰ ਖ਼ਤਰਾ ਨਹੀਂ, ਗ੍ਰਹਿ ਮੰਤਰਾਲਾ ਸਰਹੱਦ ’ਤੇ ਡਰੋਨ ਨੂੰ ਸੁੱਟਣ ਵਾਲੇ ਉਪਕਰਣ ਲਾਵੇ: ਸੁਖਜਿੰਦਰ ਰੰਧਾਵਾ
NEXT STORY