ਚੰਡੀਗੜ੍ਹ/ਸੰਗਰੂਰ: ਲੋਕ ਸਭਾ ਚੋਣਾਂ-2019 ’ਚ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਅਤੇ 2017 ’ਚ ਹਲਕਾ ਬੱਸੀ ਪਠਾਣਾਂ (ਰਿਜ਼ਰਵ) ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਚੋਣ ਲੜ ਚੁੱਕੇ ਸਾਬਕਾ ਆਈ. ਏ. ਐੱਸ. ਅਧਿਕਾਰੀ ਦਰਬਾਰਾ ਸਿੰਘ ਗੁਰੂ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਦਰਬਾਰਾ ਸਿੰਘ ਗੁਰੂ ਨੇ ਬੀਤੇ ਦਿਨੀਂ ਹੀ ਪਾਰਟੀ ’ਚੋਂ ਅਸਤੀਫਾ ਦੇ ਦਿੱਤਾ ਸੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਦਰਬਾਰਾ ਸਿੰਘ ਗੁਰੂ ਨੇ ਅੱਜ ਕਾਂਗਰਸ ਦਾ ਪੱਲਾ ਫੜ ਲਿਆ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰ ਦੇ ਨਜ਼ਦੀਕੀ ਰਹੇ ਦਰਬਾਰਾ ਸਿੰਘ ਗੁਰੂ ਵੱਲੋਂ ਅਕਾਲੀ ਦਲ ਛੱਡਣ ਨਾਲ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ ’ਚ ਕਾਫ਼ੀ ਪ੍ਰਭਾਵ ਪੈ ਸਕਦਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਚੋਣ ਕਮਿਸ਼ਨ ਵਲੋਂ ਸੰਯੁਕਤ ਸਮਾਜ ਮੋਰਚੇ ਨੂੰ ਚੋਣ ਨਿਸ਼ਾਨ ਜਾਰੀ
ਜ਼ਿਕਰਯੋਗ ਹੈ ਕਿ ਦਰਬਾਰਾ ਸਿੰਘ ਗੁਰੂ ਚੋਣਾਂ ਦੌਰਾਨ ਟਿਕਟ ਨਾ ਮਿਲਣ ਤੋਂ ਵੀ ਨਾਰਾਜ਼ ਸਨ, ਮੌਜੂਦਾ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਕੱਦਾਵਰ ਆਗੂ ਦਰਬਾਰਾ ਸਿੰਘ ਗੁਰੂ ਨੂੰ ਕਿਸੇ ਵੀ ਵਿਧਾਨ ਸਭਾ ਹਲਕੇ ਤੋਂ ਟਿਕਟ ਨਹੀਂ ਦਿੱਤੀ ਗਈ, ਜਿਸ ਕਰਕੇ ਉਹ ਪਾਰਟੀ ਤੋਂ ਨਾਰਾਜ਼ ਸਨ, ਜਿਸ ਤੋਂ ਬਾਅਦ ਵੀਰਵਾਰ ਨੂੰ ਉਨ੍ਹਾਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣਾ ਅਸਤੀਫ਼ਾ ਭੇਜਿਆ ਗਿਆ ਸੀ। ਉੱਥੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਵੀ ਛੱਡ ਦਿੱਤੀ ਸੀ। ਇਸੇ ਤਰ੍ਹਾਂ ਦਰਬਾਰਾ ਸਿੰਘ ਗੁਰੂ ਸ਼੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ ਫਤਿਹਗੜ੍ਹ ਸਾਹਿਬ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਟਰੱਸਟ ਦੇ ਸੈਕਟਰੀ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਸੀ, ਜਿਹੜਾ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਭੇਜ ਦਿੱਤਾ ਸੀ।
ਇਹ ਵੀ ਪੜ੍ਹੋ : ਈ. ਡੀ. ਵਲੋਂ ਮੁੱਖ ਮੰਤਰੀ ਦੇ ਭਾਣਜੇ ਦੀ ਗ੍ਰਿਫ਼ਤਾਰੀ ’ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕੈਪਟਨ ਤੇ CM ਚੰਨੀ ਤੋਂ ਪਹਿਲਾਂ ਇਹ ਦੋ ਵੱਡੇ ਆਗੂ ਇਕੱਠੇ ਦੋ ਸੀਟਾਂ ਤੋਂ ਲੜ ਚੁੱਕੇ ਨੇ ਚੋਣ
NEXT STORY