ਚੰਡੀਗੜ੍ਹ (ਬਿਊਰੋ) : ਉੱਘੇ ਸਿਆਸਤਦਾਨ ਅਤੇ ਸਾਬਕਾ ਅਫ਼ਸਰਸ਼ਾਹ ਦਰਬਾਰਾ ਸਿੰਘ ਗੁਰੂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਮੁੜ ਪਾਰਟੀ ਵਿਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਇਥੇ ਮੁੱਲਾਂਪੁਰ ਨੇੜੇ ਦਰਬਾਰਾ ਸਿੰਘ ਗੁਰੂ ਦੀ ਰਿਹਾਇਸ਼ ’ਤੇ ਪਹੁੰਚੇ, ਜਿਸ ਦੌਰਾਨ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਚੌਥੀ ਸ਼ਤਾਬਦੀ ਮੈਮੋਰੀਅਲ ਟਰੱਸਟ ਦੇ ਸਾਬਕਾ ਮੈਂਬਰ ਸਕੱਤਰ ਨੂੰ ਮੁੜ ਪਾਰਟੀ ’ਚ ਸ਼ਾਮਲ ਕੀਤਾ। ਪੰਜਾਬ ਨੂੰ ਬਚਾਉਣ ਦਾ ਸੱਦਾ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੇ ਛੇ ਸਾਲਾਂ ’ਚ ਪੰਜਾਬ ਦਹਾਕਿਆਂ ਪਿੱਛੇ ਚਲਾ ਗਿਆ ਹੈ। ਉਨ੍ਹਾਂ ਕਿਹਾ ਕਿ ਹਾਲਾਤ ਇਹ ਹਨ ਕਿ ਹਰਿਆਣਾ ਵਿਚ ਜੀ. ਐੱਸ. ਟੀ. ਮਾਲੀਆ ਪੰਜਾਬ ਨਾਲੋਂ ਚਾਰ ਗੁਣਾ ਜ਼ਿਆਦਾ ਹੈ।
ਇਹ ਖ਼ਬਰ ਵੀ ਪੜ੍ਹੋ : ਫ਼ੌਜੀ ਦੇ ਛੁੱਟੀ ’ਤੇ ਆਉਣ ਦੀ ਉਡੀਕ ’ਚ ਸੀ ਪਰਿਵਾਰ, ਵਰਤ ਗਿਆ ਇਹ ਭਾਣਾ
ਉਨ੍ਹਾਂ ਨੇ ਪਾਰਟੀ ਦੇ ਕੇਡਰ ਨੂੰ ਅਪੀਲ ਕੀਤੀ ਕਿ ਮੌਜੂਦਾ ਭ੍ਰਿਸ਼ਟ ‘ਆਪ’ ਸਰਕਾਰ ਨੂੰ ਸੱਤਾ ਵਿਚੋਂ ਬਾਹਰ ਕਰਨ ਅਤੇ ਫਿਰ ਤੋਂ ਪੰਜਾਬ ਵਿਚ ਸ਼ਾਂਤੀ, ਤਰੱਕੀ ਤੇ ਵਿਕਾਸ ਦਾ ਦੌਰਾ ਵਾਪਸ ਲਿਆਉਣ ਵਾਸਤੇ ਇਕਜੁੱਟ ਹੋ ਕੇ ਕੰਮ ਕਰਨ। ਇਸ ਮੌਕੇ ਦਰਬਾਰਾ ਸਿੰਘ ਗੁਰੂ ਨੇ ਅਕਾਲੀ ਦਲ ਵਿਚ ਵਾਪਸੀ ’ਤੇ ਖੁਸ਼ੀ ਜ਼ਾਹਿਰ ਕੀਤੀ ਅਤੇ ਕਿਹਾ ਕਿ ਜੇਕਰ ਉਨ੍ਹਾਂ ਦੀ ਅੱਜ ਕੋਈ ਪਛਾਣ ਹੈ ਤਾਂ ਇਹ ਹੈ ਕਿ ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਮੁੱਖ ਸਕੱਤਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਅਕਾਲੀ ਸਿਧਾਂਤਾਂ ਤੇ ਵਿਚਾਰਧਾਰਾ ਦੇ ਮੁਤਾਬਕ ਪਾਰਟੀ ਦੀ ’ਚੜ੍ਹਦੀਕਲਾ’ ਵਾਸਤੇ ਸੰਜੀਦਗੀ ਨਾਲ ਕੰਮ ਕਰਨਗੇ। ਇਸ ਮੌਕੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਸੁਰਜੀਤ ਸਿੰਘ ਰੱਖੜਾ, ਜਗਦੀਪ ਸਿੰਘ ਚੀਮਾ ਅਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੀ ਹਾਜ਼ਰ ਸਨ।
ਇਹ ਖ਼ਬਰ ਵੀ ਪੜ੍ਹੋ : ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ : ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਹੋਈ ਮੌਤ
ਲੁਟੇਰੇ ਬਜ਼ੁਰਗ ਜੋੜੇ ਦੀ ਕੁੱਟਮਾਰ ਕਰ ਘਰੋਂ ਲੱਖਾਂ ਦੀ ਨਕਦੀ ਤੇ ਸੋਨੇ ਦੇ ਗਹਿਣੇ ਲੈ ਕੇ ਫਰਾਰ
NEXT STORY