ਮਹਿਲ ਕਲਾਂ (ਹਮੀਦੀ)– ਸੀਨੀਅਰ ਦਲਿਤ ਲੀਡਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ, ਨਾਲ ਹੀ ਭਾਰਤੀ ਅੰਬੇਡਕਰ ਮਿਸ਼ਨ ਭਾਰਤ ਦੇ ਕੌਮੀ ਪ੍ਰਧਾਨ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਅੱਜ ਲਗਾਤਾਰ ਵਗ ਰਹੇ ਮੀਂਹ ਵਿੱਚ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਕਈ ਪਿੰਡਾਂ ਵਿਚ ਪਹੁੰਚੇ। ਇੱਥੇ ਉਨ੍ਹਾਂ ਨੇ ਭਾਰੀ ਬਾਰਸ਼ ਕਾਰਨ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਨੁਕਸਾਨੇ ਘਰਾਂ ਦਾ ਜਾਇਜ਼ਾ ਲਿਆ।
ਇਹ ਖ਼ਬਰ ਵੀ ਪੜ੍ਹੋ - ਹੜ੍ਹਾਂ ਵਿਚਾਲੇ ਪੰਜਾਬ ਦੇ ਪਿੰਡਾਂ ਬਾਰੇ ਸਰਕਾਰ ਦਾ ਵੱਡਾ ਫ਼ੈਸਲਾ
ਕਾਂਗੜਾ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਸਮੇਤ ਕਈ ਸੂਬਿਆਂ ਵਿੱਚ ਭਾਰੀ ਬਾਰਸ਼ ਕਾਰਨ ਹੜਾਂ ਨੇ ਤਬਾਹੀ ਮਚਾਈ ਹੋਈ ਹੈ। ਪੰਜਾਬ ਦੇ ਅਨੇਕਾਂ ਪਿੰਡਾਂ ਵਿੱਚ ਗਰੀਬਾਂ ਦੇ ਰੇਣ-ਬਸੇਰੇ ਢਹਿ ਗਏ ਹਨ, ਪਰ ਸੂਬਾ ਅਤੇ ਕੇਂਦਰ ਸਰਕਾਰ ਇਸ ਸੰਕਟ ਪ੍ਰਤੀ ਗੰਭੀਰ ਨਹੀਂ ਦਿਖ ਰਹੀਆਂ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡ ਹਮੀਦੀ, ਖੇੜੀ ਚਹਿਲਾਂ, ਸਹਿਜੜਾ ਸਮੇਤ ਕਈ ਹੋਰ ਪਿੰਡਾਂ ਵਿਚ ਘਰਾਂ ਨੂੰ ਵੱਡਾ ਨੁਕਸਾਨ ਹੋਇਆ ਹੈ। ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਪ੍ਰਭਾਵਿਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦਿਵਾਉਣ ਲਈ ਯਤਨ ਕਰਨਗੇ। ਕਾਂਗੜਾ ਨੇ ਕਿਹਾ ਕਿ ਅਜਿਹੇ ਸੰਕਟ ਵਿਚ ਸਰਕਾਰ ਨੂੰ ਪੀੜਤ ਲੋਕਾਂ ਦੀ ਬਾਂਹ ਫੜਨੀ ਚਾਹੀਦੀ ਹੈ ਪਰ ਦੁੱਖ ਦੀ ਗੱਲ ਹੈ ਕਿ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਫੇਲ੍ਹ ਹੋ ਰਹੀ ਹੈ।
ਉਨ੍ਹਾਂ ਨੇ ਪੰਜਾਬ ਦੇ ਕਲਾਕਾਰਾਂ, ਐੱਨ.ਆਰ.ਆਈਜ਼, ਸਮਾਜ ਸੇਵਕਾਂ ਅਤੇ ਹੋਰ ਦਾਨੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਉਹ ਅਤੇ ਕਾਂਗਰਸ ਪਾਰਟੀ ਹਮੇਸ਼ਾਂ ਦੀ ਤਰ੍ਹਾਂ ਅੱਜ ਵੀ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੀ ਹੈ। ਇਸ ਮੌਕੇ ਹੋਰਾਂ ਵਿਚ ਪ੍ਰਗਟ ਸਿੰਘ ਖੇੜੀ, ਰਣਜੀਤ ਸਿੰਘ ਖੇੜੀ, ਸਰਬਜੀਤ ਸਿੰਘ ਸਾਬਕਾ ਸਰਪੰਚ, ਜਗਜੀਤ ਸਿੰਘ, ਜਸਵਿੰਦਰ ਸਿੰਘ ਹਮੀਦੀ, ਪ੍ਰਕਾਸ਼ ਸਿੰਘ, ਸਰਬਜੀਤ ਕੌਰ, ਚਮਕੌਰ ਸਿੰਘ ਸ਼ੇਰਪੁਰ, ਰੁਪਿੰਦਰ ਸਿੰਘ ਟਿੱਬਾ ਆਦਿ ਵੀ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਕੇਂਦਰੀ ਯੂਨੀਵਰਸਸਟੀ ਨੇ NIRF ਇੰਡੀਆ ਰੈਂਕਿੰਗਜ਼ 2025 'ਚ 77ਵਾਂ ਸਥਾਨ ਹਾਸਲ ਕੀਤਾ
NEXT STORY