ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਸ਼ਹਿਰ ਦੇ ਸਾਬਕਾ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਦਰਸ਼ਨ ਲਾਲ ਸ਼ਰਮਾ ਆਪਣੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਗਊ ਸੇਵਾ ਦਲ ਦੇ ਸਾਬਕਾ ਪ੍ਰਧਾਨ ਤੇ ਪਟਿਆਲਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ਵਨੀ ਗੱਗੀ ਵੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਸ ਮੌਕੇ ਸੁਖਬੀਰ ਬਾਦਲ ਨੇ ਐਨ. ਡੀ. ਏ. ਸਰਕਾਰ ਵੱਲੋਂ ਕਿਸਾਨਾਂ ਦੀਆਂ ਵਾਜ਼ਬ ਮੰਗਾਂ ਪ੍ਰਤੀ ਅਪਣਾਏ ਬੇਰੁਖੀ ਦੇ ਰਵੱਈਏ ਦੀ ਵੀ ਨਿਖੇਧੀ ਕੀਤੀ।
ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਇਹ ਕਹਿ ਕੇ ਕਿਸਾਨਾਂ ਨੂੰ ਬਦਨਾਮ ਕਰਨਾ ਚਾਹੁੰਦੀ ਹੈ ਕਿ ਕਿਸਾਨ ਹੀ ਤਿੰਨ ਖੇਤੀ ਕਾਨੂੰਨਾਂ ਦੇ ਮਾਮਲੇ ’ਤੇ ਗੱਲਬਾਤ ਵਾਸਤੇ ਤਿਆਰ ਨਹੀਂ ਹਨ, ਹਾਲਾਂਕਿ ਸਾਰਾ ਮਾਮਲਾ ਹੀ ਤਿੰਨ ਕਾਲੇ ਕਾਨੂੰਨ ਰੱਦ ਕਰਨ ਦਾ ਹੈ। ਉਨ੍ਹਾਂ ਕਿਹਾ ਕਿ ਸਾਰਾ ਕਿਸਾਨ ਭਾਈਚਾਰਾ ਤਿੰਨ ਕਾਨੂੰਨ ਰੱਦ ਕਰਨ ਦੇ ਹੱਕ ਵਿਚ ਹੈ।
8 ਮਹੀਨੇ ਦੀ ਗਰਭਵਤੀ ਨੂੰ ਪਹਿਲਾਂ ਪਤੀ ਤੇ ਫ਼ਿਰ ਪ੍ਰੇਮੀ ਨੇ ਦਿੱਤਾ ਧੋਖਾ, ਸੜਕਾਂ ’ਤੇ ਰਾਤਾਂ ਕੱਟਣ ਲਈ ਮਜ਼ਬੂਰ
NEXT STORY