ਅੰਮ੍ਰਿਤਸਰ- ਗੁਰੂ ਨਗਰੀ ਵਿਚ ਸੀਤ ਲਹਿਰ ਨੇ ਆਪਣਾ ਪੂਰਾ ਕਹਿਰ ਮਚਾਇਆ ਹੋਇਆ ਹੈ। ਇਸ ਦੌਰਾਨ ਧੁੰਦ 'ਚ ਘਿਰਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਨਮੋਹਕ ਦ੍ਰਿਸ਼ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਸੰਗਤ ਧੁੰਦ ਦੀ ਪ੍ਰਵਾਹ ਕੀਤੇ ਬਿਨਾਂ ਗੁਰੂ ਘਰ ਨਤਮਸਤਕ ਹੋਣ ਪਹੁੰਚ ਰਹੀ ਹੈ। ਹਾਲਾਂਕਿ ਧੁੰਦ ਕਾਰਨ ਲੋਕਾਂ ਦਾ ਸੜਕਾਂ ’ਤੇ ਤੁਰਨਾ ਮੁਸ਼ਕਲ ਹੋ ਗਿਆ ਹੈ, ਉੱਥੇ ਹੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂ ਆਮ ਦਿਨਾਂ ਵਾਂਗ ਹੀ ਗੁਰੂ ਘਰ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ 3 ਦਿਨ ਮੀਂਹ ਪਵੇਗਾ ਮੀਂਹ! ਦੇਖੋ ਮੌਸਮ ਵਿਭਾਗ ਦਾ ਤਾਜ਼ਾ ਅਲਰਟ
ਦੱਸ ਦਈਏ ਕਿ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਵੀ ਬੀਤੇ 2 ਦਿਨਾਂ ਤੋਂ ਸੰਘਣੀ ਧੁੰਦ ਪੈ ਰਹੀ ਹੈ ਜਿਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਦੀ ਆਸਥਾ ਇਸ ਧੁੰਦ ਦੇ ਧੂੰਏ ‘ਤੇ ਵੀ ਭਾਰੀ ਪੈ ਰਹੀ ਹੈ। ਤਾਜ਼ਾ ਤਸਵੀਰਾਂ 'ਚ ਵੀ ਪੂਰਾ ਸ਼ਹਿਰ ਧੁੰਦ ਵਿੱਚ ਲੁਕਿਆ ਹੋਇਆ ਨਜ਼ਰ ਆਇਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਰਾਬ ਪੀ ਕੇ ਹੰਗਾਮਾ, ਨਵੇਂ ਸਾਲ ’ਚ ਪਹਿਲਾ ਕੇਸ
NEXT STORY