ਸ੍ਰੀ ਚਮਕੌਰ ਸਾਹਿਬ (ਕੌਸ਼ਲ)-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਸਿੱਖ ਇਤਿਹਾਸ ਨੂੰ ਰੂਪਮਾਨ ਕਰਦੇ ਦਾਸਤਾਨ-ਏ -ਸ਼ਹਾਦਤ ਦਾ ਬੀਤੇ ਦਿਨੀਂ ਉਦਘਾਟਨ ਕੀਤਾ ਗਿਆ ਸੀ। ਉਦਘਾਟਨ ਤੋਂ ਬਾਅਦ ਅੱਜ ਤੋਂ ਆਮ ਸੈਲਾਨੀਆਂ ਲਈ ਅਤਿ ਆਧੁਨਿਕ ਤਕਨੀਕਾਂ ਦੇ ਨਾਲ ਤਿਆਰ ਕੀਤਾ ਗਿਆ ਦਾਸਤਾਨ- ਏ- ਸ਼ਹਾਦਤ ਆਮ ਸੈਲਾਨੀਆਂ ਦੇ ਲਈ ਖੋਲ੍ਹ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਹੁਸ਼ਿਆਰਪੁਰ: 12 ਲੱਖ ਖ਼ਰਚ ਕਰਕੇ ਵਿਦੇਸ਼ ਭੇਜੀ ਮੰਗੇਤਰ ਨੇ ਵਿਖਾਇਆ ਠੇਂਗਾ, ਦੁਖ਼ੀ ਮੁੰਡੇ ਨੇ ਕੀਤੀ ਖ਼ੁਦਕੁਸ਼ੀ
ਇਸ ਸਬੰਧੀ ਮਹਿਕਮੇ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਜੀ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਮੁੱਖ ਸਕੱਤਰ ਸੈਰ-ਸਪਾਟਾ ’ਤੇ ਸੱਭਿਆਚਾਰਕ ਮਹਿਕਮਾ ਸੰਜੈ ਕੁਮਾਰ ਅਤੇ ਡਾਇਰੈਕਟਰ ਕੰਵਲਪ੍ਰੀਤ ਕੌਰ ਬਰਾੜ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੋਮਵਾਰ ਸਵੇਰੇ 10 ਵਜੇ ਤੋਂ ਦਾਸਤਾਨ-ਏ- ਸ਼ਹਾਦਤ ਨੂੰ ਆਮ ਸੈਲਾਨੀਆਂ ਦੇ ਲਈ ਖੋਲ੍ਹਿਆ ਜਾ ਰਿਹਾ ਹੈ। ਇਥੇ ਆਉਣ ਵਾਲੇ ਸੈਲਾਨੀਆਂ ਨੂੰ 40-40 ਦੇ ਗਰੁੱਪਾਂ ਨੂੰ 11 ਗੈਲਰੀਆਂ ਵਿਖਾਈਆਂ ਜਾਣਗੀਆਂ। ਇਕ ਸਮੇਂ ਵਿੱਚ ਦਾਸਤਾਨ-ਏ-ਸ਼ਹਾਦਤ ਨੂੰ 440 ਸੈਲਾਨੀ ਵੇਖ ਸਕਣਗੇ।
ਇਹ ਵੀ ਪੜ੍ਹੋ: ਪੰਜਾਬੀ ਗਾਇਕਾ ਗੁਰਮੀਤ ਬਾਵਾ ਦੇ ਦਿਹਾਂਤ ’ਤੇ ਮੁੱਖ ਮੰਤਰੀ ਚੰਨੀ ਨੇ ਜਤਾਇਆ ਦੁੱਖ਼
ਦੱਸਣਯੋਗ ਹੈ ਕਿ ਸ੍ਰੀ ਚਮਕੌਰ ਸਾਹਿਬ ਵਿਖੇ ਤਿਆਰ ਕੀਤੇ ਗਏ ਦਾਸਤਾਨ-ਏ-ਸ਼ਹਾਦਤ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਣੇ ਵਿਰਾਸਤ-ਏ-ਖਾਲਸਾ ਦੇ ਨਾਲ ਮਿਲਾ ਕੇ ਵੇਖਿਆ ਜਾ ਰਿਹਾ ਹੈ ਅਤੇ ਉਮੀਦ ਹੈ ਕਿ ਇਸ ਵਿਸ਼ਾਲ ਮਿਊਜ਼ੀਅਮ ਦੇ ਬਣਨ ਤੋਂ ਬਾਅਦ ਇਤਿਹਾਸਕ ਧਰਤੀ ਸ੍ਰੀ ਚਮਕੌਰ ਸਾਹਿਬ ਵਿਖੇ ਦਰਸ਼ਨਾਰਥੀਆਂ ਦੀ ਆਮਦ ਵਿੱਚ ਚੋਖਾ ਵਾਧਾ ਹੋਵੇਗਾ, ਜੋ ਸਥਾਨਕ ਲੋਕਾਂ ਲਈ ਵਪਾਰਕ ਵਸੀਲੇ ਵੀ ਪੈਦਾ ਕਰੇਗਾ।
ਇਹ ਵੀ ਪੜ੍ਹੋ:ਦੋਸਤ ਦੇ ਵਿਆਹ ਲਈ ਦੁਬਈ ਤੋਂ ਆਏ 3 ਦੋਸਤਾਂ ਨਾਲ ਵਾਪਰਿਆ ਭਿਆਨਕ ਹਾਦਸਾ, ਪਲਾਂ 'ਚ ਵਿਛ ਗਏ ਸੱਥਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਿਜ਼ ਕੈਂਪਸ ਇੰਸਟੀਚਿਊਟ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਬਣੇਗਾ ਹਸਪਤਾਲ
NEXT STORY