ਦਸੂਹਾ/ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਦਸੂਹਾ 'ਚ ਅੱਜ ਰੇਲਵੇ ਫਲਾਈਓਵਰ 'ਤੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਮੋਟਰਸਾਈਕਲ 'ਤੇ ਸਵਾਰ 2 ਵਿਦਿਆਰਥੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਵਿਦਿਆਰਥੀ ਨੇ ਹਸਪਤਾਲ 'ਚ ਦਮ ਤੋੜ ਦਿੱਤਾ ਸੀ। ਇਸ ਸੜਕ ਹਾਦਸੇ ਵਿੱਚ ਮੌਤ ਦਾ ਸ਼ਿਕਾਰ ਹੋਏ 2 ਸਕੇ ਭਰਾਵਾਂ ਨਵਦੀਪ ਸਿੰਘ ਤੇ ਪ੍ਰਭਦੀਪ ਸਿੰਘ ਦਾ ਪਿੰਡ ਖੇੜਾ ਕੋਟਲੀ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪਰਿਵਾਰ ਤੇ ਸੈਂਕੜੇ ਨਮ ਅੱਖਾਂ ਦੀ ਮੌਜੂਦਗੀ ਵਿੱਚ ਬੱਚਿਆਂ ਨੂੰ ਸਿਹਰੇ ਲਾ ਕੇ ਵਿਦਾਇਗੀ ਦਿੱਤੀ ਗਈ।
ਖ਼ਬਰ ਇਹ ਵੀ : ਭਾਰਤ ਭੂਸ਼ਣ ਆਸ਼ੂ ਗ੍ਰਿਫ਼ਤਾਰ, ਉਥੇ PM ਮੋਦੀ ਦੀ ਚੰਡੀਗੜ੍ਹ ਫੇਰੀ ਤੋਂ ਪਹਿਲਾਂ ਅਲਰਟ ਜਾਰੀ, ਪੜ੍ਹੋ TOP 10
ਜਾਣਕਾਰੀ ਅਨੁਸਾਰ ਇਹ ਵਿਦਿਆਰਥੀ ਰੋਜ਼ਾਨਾ ਦੀ ਤਰ੍ਹਾਂ ਮੋਟਰਸਾਈਕਲ 'ਤੇ ਦਸੂਹਾ ਸਥਿਤ ਆਪਣੇ ਡੀ. ਏ. ਵੀ. ਸਕੂਲ ਜਾ ਰਹੇ ਸਨ ਕਿ ਦਸੂਹਾ-ਮਿਆਣੀ ਓਵਰਬ੍ਰਿਜ 'ਤੇ ਇਕ ਟਰੱਕ ਦੀ ਲਪੇਟ ਵਿੱਚ ਆ ਗਏ, ਜਿਸ ਕਾਰਨ 2 ਵਿਦਿਆਰਥੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 2 ਗੰਭੀਰ ਜ਼ਖ਼ਮੀ ਹੋ ਗਏ ਸਨ। ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਦਸੂਹਾ 'ਚ ਦਾਖ਼ਲ ਕਰਵਾਇਆ, ਜਿੱਥੇ ਇਨ੍ਹਾਂ ਦੀ ਹਾਲਤ ਨੂੰ ਗੰਭੀਰ ਵੇਖਦਿਆਂ ਜਲੰਧਰ ਰੈਫ਼ਰ ਕਰ ਦਿੱਤਾ ਗਿਆ ਸੀ। ਇਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਤੀਜੇ ਵਿਦਿਆਰਥੀ ਨੇ ਵੀ ਦਮ ਤੋੜ ਦਿੱਤਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਿੰਘ ਸਭਾ ਲਹਿਰ ਦੀ 150 ਸਾਲਾ ਸ਼ਤਾਬਦੀ ਦੀਆਂ ਤਿਆਰੀਆਂ ਸ਼ੁਰੂ : ਕੇਂਦਰੀ ਸਿੰਘ ਸਭਾ
NEXT STORY