ਲੁਧਿਆਣਾ (ਵਿੱਕੀ) : ਸਟੇਟ ਕੌਂਸਲ ਫਾਰ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿੰਗ (ਐੱਸ.ਸੀ.ਆਰ.ਟੀ.) ਪੰਜਾਬ ਨੇ ਸਾਲ 2024-25 ਲਈ ਪਹਿਲੀ ਤੋਂ 12ਵੀਂ ਜਮਾਤ ਦੀਆਂ ਪ੍ਰੀ-ਬੋਰਡ ਅਤੇ ਟਰਮ-2 ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ’ਚ ਅੰਸ਼ਿਕ ਸੋਧ ਕਰਨ ਸਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ।
ਪੱਤਰ ਮੁਤਾਬਕ ਪ੍ਰੀ-ਬੋਰਡ ਪ੍ਰੀਖਿਆਵਾਂ ਦੀਆਂ ਕੁਝ ਤਰੀਕਾਂ ਬਦਲ ਦਿੱਤੀਆਂ ਗਈਆਂ ਹਨ। 12ਵੀਂ ਜਮਾਤ ਦੇ ਵਿਸ਼ਿਆਂ ‘ਵਾਤਾਵਰਣ ਸਿੱਖਿਆ’ ਅਤੇ ‘ਕੰਪਿਊਟਰ ਸਾਇੰਸ’ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਬਦਲ ਦਿੱਤੀ ਗਈ ਹੈ। ਹੁਣ ‘ਵਾਤਾਵਰਣ ਸਿੱਖਿਆ’ ਦੀ ਪ੍ਰੀਖਿਆ 25 ਜਨਵਰੀ ਨੂੰ ਅਤੇ ‘ਕੰਪਿਊਟਰ ਸਾਇੰਸ’ ਦੀ ਪ੍ਰੀਖਿਆ 29 ਜਨਵਰੀ ਨੂੰ ਲਈ ਜਾਵੇਗੀ।
ਇਹ ਵੀ ਪੜ੍ਹੋ- CBSE ਦੀ ਨਿਵੇਕਲੀ ਪਹਿਲਕਦਮੀ ; ਵਿਦਿਆਰਥੀ ਹੁਣ ਬੋਰਡ ਕਲਾਸਾਂ 'ਚੋਂ ਨਹੀਂ ਹੋਣਗੇ Fail !
ਇਸ ਤੋਂ ਇਲਾਵਾ, ਜੇ.ਈ.ਈ. ਮੇਨ ਪ੍ਰੀਖਿਆ ਨੂੰ ਧਿਆਨ ’ਚ ਰੱਖਦੇ ਹੋਏ ਜੋ 22 ਤੋਂ 30 ਜਨਵਰੀ ਤੱਕ ਚੱਲੇਗੀ, ਸਬੰਧਤ ਵਿਦਿਆਰਥੀਆਂ ਦੀ ਪ੍ਰੀ-ਬੋਰਡ ਪ੍ਰੀਖਿਆ 31 ਜਨਵਰੀ ਤੱਕ ਸਕੂਲ ਪੱਧਰ ’ਤੇ ਉਸੇ ਦਿਨ ਲਈ ਜਾਵੇਗੀ। ਇਨ੍ਹਾਂ ਵਿਦਿਆਰਥੀਆਂ ਲਈ ਪ੍ਰਸ਼ਨ-ਪੱਤਰ ਤਿਆਰ ਕਰਨ ਦੀ ਜ਼ਿੰਮੇਵਾਰੀ ਸਕੂਲ ਮੁਖੀ ਦੀ ਹੋਵੇਗੀ।
ਜਵਾਹਰ ਨਵੋਦਿਆ ਸਕੂਲ 6ਵੀਂ ਜਮਾਤ ਦੀ 18 ਜਨਵਰੀ ਨੂੰ ਹੋਣ ਵਾਲੀ ਪ੍ਰਵੇਸ਼ ਪ੍ਰੀਖਿਆ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰ ਬਣਾਏ ਗਏ ਸਕੂਲਾਂ ਦੇ ਮੁਖੀਆਂ ਨੂੰ ਤਾਲਮੇਲ ਅਤੇ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦਿਨ 11ਵੀਂ ਅਤੇ 12ਵੀਂ ਜਮਾਤ ਦੇ ਚੁਣੇ ਹੋਏ ਵਿਸ਼ਿਆਂ ਦੀ ਪ੍ਰੀ-ਬੋਰਡ ਪ੍ਰੀਖਿਆ ਲਈ ਜਾਵੇਗੀ।
ਇਨ੍ਹਾਂ ਤਬਦੀਲੀਆਂ ਨੂੰ ਬਹੁਤ ਮਹੱਤਵਪੂਰਨ ਮੰਨਦੇ ਹੋਏ, ਐੱਸ.ਸੀ.ਆਰ.ਟੀ. ਨੇ ਸਾਰੇ ਸਬੰਧਤ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਇਨ੍ਹਾਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।
ਇਹ ਵੀ ਪੜ੍ਹੋ- ਦਰਦਨਾਕ ਹਾਦਸੇ ਨੇ ਉਜਾੜਿਆ ਪਰਿਵਾਰ ; ਭੋਗ ਤੋਂ ਪਰਤਦੇ ਪਤੀ-ਪਤਨੀ ਦੀ ਥਾਈਂ ਹੋ ਗਈ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਇਸ ਇਲਾਕੇ 'ਚ ਆ ਗਿਆ 8 ਫੁੱਟ ਦਾ ਘੜਿਆਲ, ਲੋਕਾਂ ਦੇ ਸੁੱਕ ਗਏ ਸਾਹ
NEXT STORY