ਸਮਰਾਲਾ (ਸੱਚਦੇਵਾ,ਵਰਮਾ) : ਇਥੋਂ ਦੇ ਇਕ ਪਿੰਡ ਦੀ ਬਹੁਤ ਹੀ ਸ਼ਰਮਨਾਕ ਅਤੇ ਘਿਨਾਉਣੀ ਘਟਨਾ ਸਾਹਮਣੇ ਆਈ ਹੈ, ਜਿਸ ਨੇ ਸਮਾਜ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇੱਥੇ ਸੌਤੇਲੇ ਪਿਤਾ ਨੇ ਆਪਣੀ ਨਾਬਾਲਗ 10 ਸਾਲਾ ਧੀ ਨਾਲ ਦੁਸ਼ਕਰਮ ਕੀਤਾ ਹੈ। ਇਸ ਘਟਨਾ ਦਾ ਖੁਲਾਸਾ ਉਦੋਂ ਹੋਇਆ ਜਦੋਂ ਪੀੜਤ ਲੜਕੀ ਨੇ ਹਿੰਮਤ ਕਰਕੇ ਆਪਣੀ ਮਾਂ ਨੂੰ ਸਾਰੀ ਗੱਲ ਦੱਸੀ ਅਤੇ ਪੁਲਸ ਨੂੰ ਇਸ ਸਬੰਧੀ ਸੂਚਨਾ ਦਿੱਤੀ ਗਈ।
ਇਹ ਵੀ ਪੜ੍ਹੋ : ਪੰਜਾਬ ਵਿਚ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਰਹਿਣਗੇ ਬੰਦ
ਪੁਲਸ ਵੱਲੋਂ ਤੁਰੰਤ ਪੀੜਤ ਬੱਚੀ ਨੂੰ ਸਮਰਾਲਾ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਬੱਚੀ ਦੀ ਮੈਡੀਕਲ ਜਾਂਚ ਕਰਵਾਈ ਗਈ। ਸਮਰਾਲਾ ਪੁਲਸ ਦੇ ਐੱਸਐੱਚਓ ਪਵਿੱਤਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਦੋ ਘੰਟਿਆਂ ਵਿਚ ਮੁਲਜ਼ਮ ਸੌਤੇਲੇ ਬਾਪ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਪੀੜਤ ਬੱਚੀ ਦੀ ਮਾਂ ਨੇ ਛੇ ਮਹੀਨੇ ਪਹਿਲਾਂ ਹੀ ਦੂਸਰਾ ਵਿਆਹ ਕੀਤਾ ਸੀ।
ਆਨਲਾਈਨ ਨਿਵੇਸ਼ ਦੇ ਨਾਂ ’ਤੇ 7.18 ਲੱਖ ਰੁਪਏ ਦੀ ਠੱਗੀ
NEXT STORY