ਵਲਟੋਹਾ (ਗੁਰਮੀਤ) : ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮਾਛੀਕੇ ਵਿਖੇ ਪਤੀ ਵਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ ਤੋਂ ਅੱਕ ਕੇ ਨਵ-ਵਿਆਹੀ ਗਰਭਵਤੀ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਖੇਮਕਰਨ ਪੁਲਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਖੇਮਕਰਨ ਨਿਵਾਸੀ ਪ੍ਰਭਜੀਤ ਕੌਰ (26 ਸਾਲ) ਪੁੱਤਰੀ ਨਿਰਮਲ ਸਿੰਘ ਦਾ ਵਿਆਹ ਕਰੀਬ 7 ਮਹੀਨੇ ਪਹਿਲਾਂ ਮਨਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਮਾਛੀਕੇ ਨਾਲ ਹੋਇਆ ਸੀ।
ਇਹ ਵੀ ਪੜ੍ਹੋ : ਸੰਗਰੂਰ ’ਚ ਕਾਂਗਰਸੀ ਆਗੂ ’ਤੇ ਕਾਤਲਾਨਾ ਹਮਲਾ, ਚੱਲੀਆਂ ਗੋਲ਼ੀਆਂ
ਵਿਆਹ ਤੋਂ ਬਾਅਦ ਉਸ ਦੇ ਪਤੀ ਨੇ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਪ੍ਰਭਜੀਤ ਕੌਰ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਜਿਸ ਕਰਕੇ ਪ੍ਰਭਜੀਤ ਕੌਰ ਅਕਸਰ ਪ੍ਰੇਸ਼ਾਨ ਰਹਿਣ ਲੱਗ ਪਈ ਅਤੇ ਉਸ ਨੇ ਅੱਜ ਆਪਣੇ ਪਤੀ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਨਿਗਲ ਲਈ ਅਤੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਪ੍ਰਭਜੀਤ ਕੌਰ ਗਰਭਵਤੀ ਸੀ। ਉਧਰ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਦੇ ਉਚ ਅਧਿਕਾਰੀਆਂ ਪਾਸੋਂ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਸਬੰਧੀ ਥਾਣਾ ਖੇਮਕਰਨ ਮੁਖੀ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਬਠਿੰਡਾ ਪੁਲਸ ਨੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ’ਤੇ ਮਾਰਿਆ ਛਾਪਾ, ਇਤਰਾਜ਼ਯੋਗ ਹਾਲਤ ’ਚ ਮਿਲੇ ਜੋੜੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਜ਼ਿਲ੍ਹੇ ਵਿਚ 256 ਵਿਅਕਤੀਆਂ ਨੇ ਕੋਰੋਨਾ ਨੂੰ ਹਰਾ ਕੇ ਕਿਹਾ ‘ਜ਼ਿੰਦਗੀ ਜ਼ਿੰਦਾਬਾਦ’
NEXT STORY