ਤਰਨਤਾਰਨ (ਰਮਨ) : ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਬੂਆ ਪੱਤੀ ਵਿਖੇ ਇਕ ਸਹੁਰੇ ਵੱਲੋਂ ਕਥਿਤ ਤੌਰ ’ਤੇ ਆਪਣੀ ਨੂੰਹ ਦਾ ਗਲਾ ਘੁੱਟ ਕੇ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਅਮਨਦੀਪ ਕੌਰ ਵਜੋਂ ਹੋਈ ਹੈ, ਜੋ ਦੋ ਧੀਆਂ ਦੀ ਮਾਂ ਸੀ। ਵਾਰਦਾਤ ਤੋਂ ਬਾਅਦ ਲਾਸ਼ ਨੂੰ ਤਰਪਾਲ ਵਿਚ ਲਪੇਟ ਕੇ ਘਰ ਦੇ ਇਕ ਕਮਰੇ ਅੰਦਰ ਬਣੀ ਛੋਟੀ ਕੰਧ ਪਿੱਛੇ ਲੁਕਾਉਣ ਦਾ ਵੀ ਦੋਸ਼ ਹੈ। ਪੁਲਸ ਨੂੰ ਦਿੱਤੇ ਬਿਆਨਾਂ ਅਨੁਸਾਰ ਮ੍ਰਿਤਕਾ ਦੀ ਮਾਂ ਪਰਮਜੀਤ ਕੌਰ 8 ਸਤੰਬਰ ਦੀ ਸ਼ਾਮ ਆਪਣੀ ਧੀ ਨੂੰ ਮਿਲਣ ਉਸ ਦੇ ਘਰ ਪੁੱਜੀ ਸੀ। ਧੀ ਘਰ ਵਿਚ ਦਿਖਾਈ ਨਾ ਦੇਣ ’ਤੇ ਉਸ ਨੇ ਭਾਲ ਸ਼ੁਰੂ ਕੀਤੀ ਤਾਂ ਇਕ ਕਮਰੇ ਵਿਚ ਕੰਧ ਪਿੱਛੇ ਤਰਪਾਲ ਵਿਚ ਲਪੇਟੀ ਅਮਨਦੀਪ ਕੌਰ ਮਿਲੀ, ਜਿਸ ਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ : ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਘਰੇਲੂ ਝਗੜੇ ਤੋਂ ਬਾਅਦ ਉਸ ਦੇ ਸਹੁਰੇ ਬਲਵਿੰਦਰ ਸਿੰਘ ਨੇ ਅਮਨਦੀਪ ਕੌਰ ਦਾ ਗਲਾ ਘੁੱਟ ਕੇ ਕਤਲ ਕੀਤਾ ਹੈ। ਥਾਣਾ ਕੱਚਾ ਪੱਕਾ ਦੇ ਮੁਖੀ ਕਿਰਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਮ੍ਰਿਤਕਾ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਬਲਵਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ, ਜਦਕਿ ਪੋਸਟਮਾਰਟਮ ਉਪਰੰਤ ਮ੍ਰਿਤਕ ਦੇਹ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੋਹਨਜੀਤ ਸਿੰਘ ਸ਼ੇਰੋ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਕਿਹਾ- 'ਗੁਲਜ਼ਾਰ ਸਿੰਘ ਲਈ ਵੀ ਕਰਾਂਗਾ ਸੰਘਰਸ਼'
NEXT STORY