ਸੈਲਾ ਖ਼ੁਰਦ (ਅਰੋੜਾ)-ਨੇੜਲੇ ਪਿੰਡ ਸੈਲਾ ਕਲਾਂ ਵਿਖੇ ਪਰਿਵਾਰ ਦੀ ਆਪਸੀ ਲੜਾਈ ’ਚ ਨੂੰਹ ਵੱਲੋਂ ਆਪਣੇ ਸਹੁਰੇ ਦੀ ਕੁੱਟਮਾਰ ਨਾਲ ਬਜ਼ੁਰਗ ਸਹੁਰੇ ਦੀ ਮੌਤ ਹੋ ਗਈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਜੀਤ ਕੌਰ ਪੁੱਤਰੀ ਸੋਹਣ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦੇ ਭਰਾ ਰਵਿੰਦਰ ਸਿੰਘ ਦਾ ਵਿਆਹ ਕੁਝ ਦੇਰ ਪਹਿਲਾਂ ਹੋਇਆ ਸੀ ਅਤੇ ਉਸ ਦੇ ਇਕ ਡੇਢ ਸਾਲ ਦਾ ਬੇਟਾ ਹੈ ਅਤੇ ਉਸ ਦਾ ਭਰਾ ਵਿਦੇਸ਼ ਰਹਿੰਦਾ ਹੈ। ਉਸ ਨੇ ਦੱਸਿਆ ਕਿ ਉਨ੍ਹਾਂ ਦੀ ਨੂੰਹ ਸੁਖਵਿੰਦਰ ਕੌਰ ਹਮੇਸ਼ਾ ਹੀ ਉਸ ਦੀ ਮਾਤਾ ਅਤੇ ਪਿਤਾ ਸੋਹਣ ਸਿੰਘ ਨਾਲ ਲੜਾਈ-ਝਗੜਾ ਕਰਦੀ ਰਹਿੰਦੀ ਹੈ ਅਤੇ ਉਸ ਦੀ ਮਾਤਾ ਅਤੇ ਪਿਤਾ ਦੀ ਕੁੱਟਮਾਰ ਵੀ ਕਰਦੀ ਰਹਿੰਦੀ ਸੀ।
ਇਹ ਵੀ ਪੜ੍ਹੋ- ਪਰਿਵਾਰ 'ਚ ਮਚਿਆ ਕੋਹਰਾਮ, ਨਕੋਦਰ ਵਿਖੇ ਮਾਪਿਆਂ ਦੇ ਜਵਾਨ ਪੁੱਤ ਦੀ ਸੱਪ ਦੇ ਡੱਸਣ ਕਾਰਨ ਮੌਤ
ਉਸ ਨੇ ਦੱਸਿਆ ਕਿ ਉਹ ਸਵੇਰ ਤੋਂ ਹੀ ਆਪਣੇ ਪੁੱਤਰ ਦੀ ਕੁੱਟਮਾਰ ਕਰ ਰਹੀ ਸੀ। ਉਸ ਨੇ ਦੱਸਿਆ ਕਿ ਉਸ ਦੇ ਮਾਤਾ ਨੂੰਹ ਤੋਂ ਡਰਦੇ ਬਾਹਰ ਬੈਠੇ ਸਨ ਅਤੇ ਪਿਤਾ ਜੀ ਬਾਹਰ ਗਏ ਸਨ। ਉਸ ਨੇ ਦੱਸਿਆ ਕਿ ਇਸੇ ਦੌਰਾਨ ਉਸ ਦੇ ਪਿਤਾ ਜੀ ਆ ਗਏ ਅਤੇ ਉਨ੍ਹਾਂ ਆਪਣੀ ਨੂੰਹ ਨੂੰ ਪੋਤੇ ਦੀ ਕੁੱਟਮਾਰ ਕਰਨ ਤੋਂ ਰੋਕਿਆ ਤਾਂ ਉਸ ਦੀ ਭਾਬੀ ਸੁਖਵਿੰਦਰ ਕੌਰ ਨੇ ਆਪਣੇ ਪੁੱਤਰ ਨੂੰ ਕੁੱਟਣਾ ਬੰਦ ਕਰਕੇ ਆਪਣੇ ਸਹੁਰੇ ਸੋਹਣ ਸਿੰਘ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ, ਜਿਸ ਦੌਰਾਨ ਉਸ ਦੇ ਪਿਤਾ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਚੌਂਕੀ ਇੰਚਾਰਜ ਵਾਸਦੇਵ ਨੇ ਦੱਸਿਆ ਕਿ ਪੁਲਸ ਨੇ ਨੂੰਹ ਸੁਖਵਿੰਦਰ ਕੌਰ ਵਿਰੁੱਧ ਕਾਨੂੰਨ ਦੀ ਧਾਰਾ 304 ਅਧੀਨ ਮਾਮਲਾ ਦਰਜ ਕਰ ਲਿਆ ਅਤੇ ਉਸ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਪੰਜਾਬ ਬੋਰਡ ਵੱਲੋਂ ਪ੍ਰੀਖਿਆਵਾਂ ਦੀਆਂ ਨਵੀਆਂ ਤਾਰੀਖ਼ਾਂ ਦਾ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਚੰਡੀਗੜ੍ਹੀਆਂ ਲਈ ਖ਼ੁਸ਼ਖ਼ਬਰੀ, ਹੁਣ ਘਰਾਂ ਦੀਆਂ ਛੱਤਾਂ 'ਤੇ ਲੱਗਣਗੇ ਮੁਫ਼ਤ ਸੋਲਰ ਪਲਾਂਟ
NEXT STORY