ਲੁਧਿਆਣਾ (ਅਨਿਲ)- ਆਏ ਦਿਨ ਵਿਦੇਸ਼ ਜਾਣ ਦੇ ਨਾਂ 'ਤੇ ਏਜੰਟਾਂ ਵੱਲੋਂ ਲੋਕਾਂ ਨਾਲ ਲੱਖਾਂ ਦੀਆਂ ਠੱਗੀਆਂ ਮਾਰੀਆਂ ਜਾਂਦੀਆਂ ਹਨ। ਪਰ ਕਈ ਵਾਰ ਲੋਕਾਂ ਦੇ ਆਪਣੇ ਹੀ ਉਨ੍ਹਾਂ ਨੂੰ ਧੋਖਾ ਦੇ ਜਾਂਦੇ ਹਨ। ਅਜਿਹਾ ਹੀ ਇਕ ਮਾਮਲਾ ਲੁਧਿਆਣਾ ਜ਼ਿਲ੍ਹੇ 'ਚ ਸਾਹਮਣੇ ਆਇਆ ਹੈ, ਜਿੱਥੇ ਸਹੁਰੇ ਪਰਿਵਾਰ ਨੇ 40 ਲੱਖ ਰੁਪਏ ਖ਼ਰਚ ਕੇ ਨੂੰਹ ਦਾ ਇੰਗਲੈਂਡ ਦਾ ਵੀਜ਼ਾ ਲਗਵਾਇਆ, ਤੇ ਨੂੰਹ ਬਿਨਾਂ ਕਿਸੇ ਨੂੰ ਦੱਸੇ ਟਿਕਟ ਲੈ ਕੇ ਵਿਦੇਸ਼ ਪਹੁੰਚ ਗਈ। ਇਸ ਮਾਮਲੇ 'ਚ ਥਾਣਾ ਲਾਡੋਵਾਲ ਦੀ ਪੁਲਸ ਨੇ ਸਹੁਰੇ ਦੀ ਸ਼ਿਕਾਇਤ ‘ਤੇ ਉਸ ਦੀ ਨੂੰਹ, ਉਸ ਦੇ ਪਿਤਾ ਅਤੇ ਦੋ ਭਰਾਵਾਂ ’ਤੇ ਧੋਖਾਦੇਹੀ ਕਰਨ ਦਾ ਕੇਸ ਦਰਜ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਵੀਰਇੰਦਰ ਸਿੰਘ ਬੈਨੀਪਾਲ ਅਤੇ ਐੱਸ.ਆਈ. ਪਰਗਟ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਪਿੰਡ ਚਾਹੜ ਦੇ ਰਹਿਣ ਵਾਲੇ ਸਰੂਪ ਸਿੰਘ ਪੁੱਤਰ ਸਰਦਾਰ ਸਿੰਘ ਨੇ ਸ਼ਿਕਾਇਤ ਕਰਜ ਕਰਵਾਈ ਸੀ ਕਿ ਉਸ ਨੇ ਆਪਣੇ ਪੁੱਤਰ ਸੁਰਜੀਤ ਸਿੰਘ ਦਾ ਵਿਆਹ ਮਾਡਲ ਕਾਲੋਨੀ ਦੀ ਰਹਿਣ ਵਾਲੀ ਕੁਲਵਿੰਦਰ ਕੌਰ ਪੁੱਤਰੀ ਰਣਜੀਤ ਸਿੰਘ ਦੇ ਨਾਲ ਕੀਤਾ ਸੀ, ਜਿਸ ਤੋਂ ਬਾਅਦ ਉਸ ਨੇ ਆਪਣੀ ਨੂੰਹ ਨੂੰ ਪਹਿਲਾਂ ਆਈਲੈਟਸ ਕਰਵਾਈ। ਫਿਰ ਉਸ ਨੂੰ ਕੈਨੇਡਾ ਭੇਜਣ ਲਈ ਉਸ ਦੀ ਅੰਬੈਸੀ ਵਿਚ ਫਾਇਲ ਲਗਾਈ ਪਰ ਉੱਥੇ ਉਸ ਦਾ ਵੀਜ਼ਾ ਰਿਫਿਊਜ਼ ਹੋ ਗਿਆ।
ਇਹ ਵੀ ਪੜ੍ਹੋ- ਸਿਆਸਤ 'ਚ ਆਉਣ ਬਾਰੇ ਦੇਖੋ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕੀ ਦਿੱਤਾ ਜਵਾਬ (ਵੀਡੀਓ)
ਇਸ ਤੋਂ ਬਾਅਦ ਉਸ ਨੇ ਇੰਗਲੈਂਡ ਭੇਜਣ ਲਈ ਮੁੜ ਉਸ ਦੀ ਫਾਇਲ ਲਾਈ। ਇੱਥੇ ਉਸ ਨੇ ਕਾਲਜ ਦੀ ਫੀਸ ਤੋਂ ਲੈ ਕੇ ਸਾਰਾ ਖਰਚ ਕੀਤਾ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਆਪਣੀ ਨੂੰਹ ਨੂੰ ਵਿਦੇਸ਼ ਭੇਜਣ ਲਈ 40 ਲੱਖ ਰੁਪਏ ਖਰਚ ਕਰ ਦਿੱਤੇ ਅਤੇ ਜਦੋਂ ਉਸ ਦਾ ਪਾਸਪੋਰਟ ਵੀਜ਼ਾ ਲੱਗ ਕੇ ਆ ਗਿਆ ਤਾਂ ਕੁਲਵਿੰਦਰ ਕੌਰ ਨੇ ਆਪਣੇ ਪਿਤਾ ਰਣਜੀਤ ਸਿੰਘ, ਭਰਾ ਦਵਿੰਦਰ ਸਿੰਘ ਅਤੇ ਪਲਵਿੰਦਰ ਸਿੰਘ ਦੇ ਨਾਲ ਮਿਲ ਕੇ ਆਪਣੇ ਸਹੁਰੇ ਵਾਲਿਆਂ ਨੂੰ ਬਿਨਾਂ ਦੱਸੇ ਇੰਗਲੈਂਡ ਦੀ ਟਿਕਟ ਖਰੀਦ ਕੇ ਵਿਦੇਸ਼ ਚਲੀ ਗਈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਕਾਰਵਾਈ, 24 ਘੰਟਿਆਂ 'ਚ ਹੀ ਮਾਰ ਸੁੱਟਿਆ ਸ਼ਹੀਦ ਮੁਲਾਜ਼ਮ ਅੰਮ੍ਰਿਤਪਾਲ ਦਾ ਕਾਤਲ (ਵੀਡੀਓ)
ਇਹੀ ਨਹੀਂ, ਉੱਥੇ ਜਾ ਕੇ ਉਸ ਨੇ ਸਹੁਰੇ ਧਿਰ ਨਾਲ ਕੋਈ ਸਬੰਧ ਨਹੀਂ ਰੱਖਿਆ ਜਿਸ ਤੋਂ ਬਾਅਦ ਪੁਲਸ ਨੇ ਉਕਤ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਚਾਰ ਮੁਲਜ਼ਮਾਂ ਖਿਲਾਫ ਧੋਖਾਦੇਹੀ ਦਾ ਕੇਸ ਦਰਜ ਕਰ ਲਿਆ ਹੈ। ਹੁਣ ਤੱਕ ਕਿਸੇ ਵੀ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ। ਸਾਰੇ ਮੁਲ਼ਜਮ ਫਰਾਰ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਉਮੀਦਵਾਰਾਂ ਨੂੰ ਦਿੱਤੇ ਜਿੱਤ ਦੇ ਟਿਪਸ
NEXT STORY