ਅੰਮ੍ਰਿਤਸਰ (ਸੰਜੀਵ) - ਅੰਮ੍ਰਿਤਸਰ ਦੇ ਮੂਲ ਚੱਕ ਵਿਚ ਦਿਵਿਆਂਗ ਵਿਅਕਤੀ ਨਰਿੰਦਰ ਸਿੰਘ ਦੇ ਪੈਸਿਆਂ ਨੂੰ ਲੈ ਕੇ ਹੋਏ ਕਤਲ ਦੀ ਗੁੱਥੀ ਪੁਲਸ ਨੇ ਸੁਲਝਾ ਲਈ ਹੈ। ਉਕਤ ਵਿਅਕਤੀ ਦਾ ਕਤਲ ਕਿਸੇ ਹੋਰ ਨੇ ਨਹੀਂ ਸਗੋਂ ਨਰਿੰਦਰ ਸਿੰਘ ਦੀ ਨੂੰਹ ਸੋਨੀਆ ਨੇ ਆਪਣੇ ਪ੍ਰੇਮੀ ਰਾਜਨ ਦੀਪ ਨਾਲ ਮਿਲ ਕੇ ਕੀਤਾ ਸੀ। ਪੁਲਸ ਨੇ ਦੇਰ ਰਾਤ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਨਰਿੰਦਰ ਦੀ ਕਮੇਟੀ ਦੇ ਪੈਸੇ ਬਰਾਮਦ ਕਰ ਲਏ ਹਨ। ਦੋਵਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਪੁਲਸ ਰਿਮਾਂਡ ’ਤੇ ਲੈ ਲਿਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ: ਚੰਡੀਗੜ੍ਹ ’ਚ ਵਾਪਰੀ ਘਟਨਾ: ਮਾਮੇ ਨੇ ਚਾਕੂ ਨਾਲ ਕੀਤਾ ਭਾਣਜੀ ਦਾ ਕਤਲ, ਲਹੂ-ਲੁਹਾਨ ਮਿਲੀ ਲਾਸ਼
ਦੱਸ ਦੇਈਏ ਕਿ ਮ੍ਰਿਤਕ ਨਰਿੰਦਰ ਸਿੰਘ ਮੂਲੇਚੱਕ ਦਾ ਰਹਿਣ ਵਾਲਾ ਹੈ, ਜੋ ਘਰ ਵਿਚ ਹੀ ਕਰਿਆਨੇ ਦੀ ਛੋਟੀ ਦੁਕਾਨ ਕਰਦਾ ਸੀ। ਕੁਝ ਦਿਨ ਪਹਿਲਾਂ ਉਸ ਨੂੰ ਕਮੇਟੀ ਦੇ 60 ਹਜ਼ਾਰ ਰੁਪਏ ਮਿਲੇ ਸਨ, ਜੋ ਉਸ ਨੇ ਆਪਣੇ ਕੋਲ ਰੱਖੇ ਹੋਏ ਸਨ। ਉਨ੍ਹਾਂ ਪੈਸਿਆ ਨੂੰ ਲੈਣ ਦੀ ਖ਼ਾਤਰ ਨੂੰਹ ਸੋਨੀਆ ਨੇ ਆਪਣੇ ਪ੍ਰੇਮੀ ਰਾਜਨ ਨਾਲ ਮਿਲ ਕੇ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾਈ, ਜੋ ਕਾਮਯਾਬ ਹੋ ਗਈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵਾਪਰੀ ਵੱਡੀ ਘਟਨਾ: 60 ਹਜ਼ਾਰ ਰੁਪਏ ਦੀ ਖਾਤਰ ਅਪਾਹਜ ਵਿਅਕਤੀ ਦਾ ਕੀਤਾ ਕਤਲ
ਇਸ ਮਾਮਲੇ ਦੀ ਜਾਂਚ ਦੌਰਾਨ ਪੁਲਸ ਨੂੰ ਸੋਨੀਆ 'ਤੇ ਸ਼ੱਕ ਹੋਇਆ। ਪੁਲਸ ਨੇ ਜਦੋਂ ਸਖ਼ਤੀ ਨਾਲ ਉਸ ਤੋਂ ਪੁੱਛਗਿੱਛ ਕੀਤੀ ਤਾਂ ਸਾਰਾ ਮਾਮਲਾ ਸਾਹਮਣੇ ਆ ਗਿਆ। ਉਸ ਤੋਂ ਬਾਅਦ ਪੁਲਸ ਨੇ ਦੇਰ ਰਾਤ ਉਸ ਦੇ ਪ੍ਰੇਮੀ ਰਾਜਨਦੀਪ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਪੁਲਸ ਕਮਿਸ਼ਨਰ ਅਰੁਣ ਪਾਲ ਸਿੰਘ ਕਤਲ ਦੀ ਵਾਰਦਾਤ ਨੂੰ ਸੁਲਝਾ ਦੇਣ ਦੀ ਸਾਰੀ ਜਾਣਕਾਰੀ ਪ੍ਰੈੱਸ ਕਾਨਫਰੰਸ ਦੌਰਾਨ ਕਰ ਸਕਦੇ ਹਨ।
ਪੜ੍ਹੋ ਇਹ ਵੀ ਖ਼ਬਰ: ਪੰਜਾਬ ਅਤੇ ਹਰਿਆਣਾ ਸਕੱਤਰੇਤ ’ਚ ਮਿਲਿਆ ਸ਼ੱਕੀ ਬੈਗ ; ਪੁਲਸ ਨੇ ਕਿਹਾ- ਮਾਕ ਡਰਿੱਲ
ਖ਼ੁਲਾਸਾ: ਇਕ ਵਿਸ਼ੇਸ਼ ਲੈਂਡ ਮਾਫ਼ੀਆ ਨੂੰ ਕਰੋੜਾਂ ਦਾ ਫਾਇਦਾ ਪਹੁੰਚਾ ਗਏ ਜਲੰਧਰ ਸਮਾਰਟ ਸਿਟੀ ਦੇ 2 ਪ੍ਰਾਜੈਕਟ
NEXT STORY