ਗੁਰਦਾਸਪੁਰ (ਗੁਰਪ੍ਰੀਤ) : ਗੁਰਦਾਸਪੁਰ ਦੇ ਪਿੰਡ ਕੋਠੇ 'ਚ ਲੂੰ-ਕੰਡੇ ਖੜ੍ਹੇ ਕਰਦੀ ਘਟਨਾ ਸਾਹਮਣੇ ਆਈ ਹੈ, ਜਿਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਹੈ। ਇੱਥੇ ਕਲਯੁਗੀ ਨੂੰਹ ਵਲੋਂ ਬੜੇ ਬੇਰਹਿਮ ਤਰੀਕੇ ਨਾਲ ਬਜ਼ੁਰਗ ਸੱਸ ਦੀ ਕੁੱਟਮਾਰ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੀੜਤ ਬਜ਼ੁਰਗ ਔਰਤ ਗੁਰਬਚਨ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਰਿਟਾਇਰਡ ਬੀ. ਪੀ. ਈ. ਓ. ਸੀ, ਜਿਸ ਦੀ 4 ਮਹੀਨੇ ਪਹਿਲਾਂ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਬੁਰੀ ਖ਼ਬਰ, ਤਿਉਹਾਰੀ ਸੀਜ਼ਨ 'ਚ ਪਾਵਰਕਾਮ ਨੇ ਦਿੱਤਾ ਵੱਡਾ ਝਟਕਾ
ਉਸ ਦੀ ਨੂੰਹ ਹਰਜੀਤ ਕੌਰ ਕਾਫੀ ਸਮੇਂ ਤੋਂ ਉਸ ਨਾਲ ਕੁੱਟਮਾਰ ਕਰਦੀ ਆ ਰਹੀ ਹੈ ਅਤੇ ਜਾਇਦਾਦ ਖ਼ਾਤਰ ਉਸ ਨੂੰ ਤੰਗ-ਪਰੇਸ਼ਾਨ ਕਰਦੀ ਹੈ। ਬੀਤੇ ਐਤਵਾਰ ਨੂੰ ਨੂੰਹ ਨੇ ਉਸ ਨੂੰ ਗੰਦੀਆਂ ਗਾਲ੍ਹਾਂ ਕੱਢੀਆਂ ਅਤੇ ਜਦੋਂ ਉਸ ਨੇ ਵੀਡੀਓ ਬਣਾਉਣ ਦੀ ਕੋਸ਼ਿਸ਼ ਕੀਤੀ ਤਾਂ ਨੂੰਹ ਨੇ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ, ਜਿਸ ਦੀ ਵੀਡੀਓ ਉਸ ਦੇ ਪੋਤੇ ਚੜ੍ਹਤਵੀਰ ਸਿੰਘ ਨੇ ਬਣਾ ਲਈ। ਇਸ ਤੋਂ ਬਾਅਦ ਹਰਜੀਤ ਕੌਰ ਆਪਣੇ ਪੁੱਤ ਚੜ੍ਹਤਵੀਰ ਨੂੰ ਵੀ ਗਾਲ੍ਹਾਂ ਕੱਢਣ ਲੱਗ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਚਲਾਨ ਭਰਨ ਨੂੰ ਲੈ ਕੇ ਵੱਡੀ ਖ਼ਬਰ, ਪੂਰੇ ਸੂਬੇ 'ਚ ਲਾਗੂ ਹੋਣ ਜਾ ਰਿਹਾ ਨਵਾਂ ਸਿਸਟਮ
ਪੀੜਤ ਔਰਤ ਨੇ ਦੱਸਿਆ ਕਿ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਅਤੇ ਪੁਲਸ ਨੇ ਰਾਜ਼ੀਨਾਮਾ ਕਰਵਾ ਕੇ ਘਰ ਭੇਜ ਦਿੱਤਾ। ਮੌਕੇ 'ਤੇ ਵੀਡੀਓ ਬਣਾਉਣ ਵਾਲੇ ਪੀੜਤ ਔਰਤ ਦੇ ਪੋਤੇ ਚੜ੍ਹਤਵੀਰ ਸਿੰਘ ਨੇ ਦੱਸਿਆ ਕਿ ਉਸ ਦੀ ਮਾਂ ਹਰਜੀਤ ਕੌਰ ਸ਼ਰਾਬ ਪੀਣ ਦੀ ਆਦੀ ਹੈ ਅਤੇ ਉਸ ਨੂੰ ਵੀ ਗਾਲ੍ਹਾਂ ਕੱਢਦੀ ਹੈ। ਦਾਦੀ ਤੋਂ ਇਲਾਵਾ ਉਹ ਉਸ ਦੇ ਪਿਤਾ ਨਾਲ ਵੀ ਕੁੱਟਮਾਰ ਕਰਦੀ ਹੈ ਅਤੇ ਆਪਣੇ ਨਾਂ 'ਤੇ ਜਾਇਦਾਦ ਕਰਾਉਣ ਲਈ ਦਾਦੀ ਨੂੰ ਗਾਲ੍ਹਾਂ ਕੱਢਦੀ ਰਹਿੰਦੀ ਹੈ। ਉਸ ਨੇ ਦੱਸਿਆ ਕਿ ਜਦੋਂ ਬੀਤੇ ਦਿਨ ਮਾਂ ਉਸ ਦੀ ਦਾਦੀ ਦੀ ਕੁੱਟਮਾਰ ਕਰ ਰਹੀ ਸੀ ਤਾਂ ਉਸ ਨੇ ਸਬੂਤ ਦੇ ਤੌਰ 'ਤੇ ਵੀਡੀਓ ਬਣਾ ਲਈ ਅਤੇ ਪੁਲਸ ਦੇ ਧਿਆਨ 'ਚ ਇਹ ਮਾਮਲਾ ਲਿਆਂਦਾ। ਫਿਲਹਾਲ ਪੀੜਤ ਔਰਤ ਅਤੇ ਉਸ ਦੇ ਪੋਤੇ ਦਾ ਕਹਿਣਾ ਹੈ ਕਿ ਹਰਜੀਤ ਕੌਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਿਉਹਾਰਾਂ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ
NEXT STORY