ਮੋਗਾ/ਕੈਨੇਡਾ (ਆਜ਼ਾਦ) : ਮੋਗਾ ਜ਼ਿਲ੍ਹੇ ਦੇ ਪਿੰਡ ਮਹੇਸ਼ਰੀ ਨਿਵਾਸੀ ਹਰਪਾਲ ਸਿੰਘ ਦੇ ਬੇਟੇ ਨੂੰ ਵਿਆਹ ਕਰਵਾ ਕੇ ਕੈਨੇਡਾ ਲੈ ਕੇ ਜਾਣ ਦਾ ਝਾਂਸਾ ਦੇ ਕੇ ਉਸਦੀ ਪਤਨੀ ਅਤੇ ਸਹੁਰੇ ਪਰਿਵਾਰ ਵੱਲੋਂ 30 ਲੱਖ ਰੁਪਏ ਹੜੱਪਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਜਾਂਚ ਤੋਂ ਬਾਅਦ ਥਾਣਾ ਸਦਰ ਮੋਗਾ ਵਿਚ ਹਰਪਾਲ ਸਿੰਘ ਨਿਵਾਸੀ ਪਿੰਡ ਮਹੇਸ਼ਰੀ ਦੀ ਸ਼ਿਕਾਇਤ ’ਤੇ ਭੁਪਿੰਦਰ ਸਿੰਘ, ਉਸਦੀ ਪਤਨੀ ਸ਼ਿੰਦਰਪਾਲ ਕੌਰ, ਦਲਜੀਤ ਕੌਰ ਸਾਰੇ ਨਿਵਾਸੀ ਨਾਨਕ ਨਗਰੀ ਮੋਗਾ ਅਤੇ ਉਸ ਦੀ ਨੂੰਹ ਹਰਜਿੰਦਰ ਕੌਰ ਹਾਲ ਆਬਾਦ ਕੈਨੇਡਾ ਖ਼ਿਲਾਫ ਧੋਖਾਦੇਹੀ ਅਤੇ ਹੋਰਨਾਂ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ਵਾਸੀਆਂ ਲਈ ਅਹਿਮ ਖ਼ਬਰ, ਜਾਰੀ ਹੋਇਆ ਇਹ ਸਖ਼ਤ ਫ਼ਰਮਾਨ
ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੁਲਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਹਰਪਾਲ ਸਿੰਘ ਨੇ ਕਿਹਾ ਕਿ ਉਸ ਦੇ ਬੇਟੇ ਪਰਮਜੀਤ ਸਿੰਘ ਦਾ ਵਿਆਹ ਹਰਜਿੰਦਰ ਕੌਰ ਨਾਲ ਹੋਇਆ ਸੀ ਅਤੇ ਉਨ੍ਹਾਂ ਉਸ ਦੀ ਪੜ੍ਹਾਈ ਦਾ ਸਾਰਾ ਖਰਚਾ ਆਪ ਕਰਕੇ ਦੋਵਾਂ ਨੂੰ ਵਿਦੇਸ਼ ਕੈਨੇਡਾ ਭੇਜ ਦਿੱਤਾ ਸੀ, ਕੈਨੇਡਾ ਜਾ ਕੇ ਉਸਦੀ ਨੂੰਹ ਹਰਜਿੰਦਰ ਕੌਰ ਨੇ ਅਪਣੇ ਪਰਿਵਾਰ ਨਾਲ ਕਥਿਤ ਮਿਲੀਭੁਗਤ ਕਰਕੇ ਉਸ ਦੇ ਬੇਟੇ ਪਰਮਜੀਤ ਸਿੰਘ ਨੂੰ ਛੱਡ ਦਿੱਤਾ ਅਤੇ ਕਰੀਬ 30 ਲੱਖ ਰੁਪਏ ਦੀ ਠੱਗੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਵੱਡੀ ਕਾਰਵਾਈ ਐੱਸ. ਪੀ. ਸਮੇਤ ਦੋ ਪੁਲਸ ਅਧਿਕਾਰੀ ਗ੍ਰਿਫ਼ਤਾਰ
ਜ਼ਿਲ੍ਹਾ ਪੁਲਸ ਮੁਖੀ ਮੋਗਾ ਦੇ ਹੁਕਮਾਂ ’ਤੇ ਇਸ ਦੀ ਜਾਂਚ ਐੱਸ. ਪੀ. ਪੀ. ਬੀ. ਆਈ. ਮੋਗਾ ਵੱਲੋਂ ਕੀਤੀ ਗਈ ਅਤੇ ਕਾਨੂੰਨੀ ਰਾਇ ਹਾਸਲ ਕਰਨ ਤੋਂ ਬਾਅਦ ਕਥਿਤ ਦੋਸ਼ੀਆਂ ਖ਼ਿਲਾਫ ਉਕਤ ਮਾਮਲਾ ਦਰਜ ਕੀਤਾ ਗਿਆ ਹੈ। ਜਿਨ੍ਹਾਂ ਦੀ ਗ੍ਰਿਫਤਾਰੀ ਅਜੇ ਬਾਕੀ ਹੈ।
ਇਹ ਵੀ ਪੜ੍ਹੋ : ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਤੇ ਤਰਨਤਾਰਨ ਦੇ SSP ਵਿਚਾਲੇ ਖੜਕੀ, ਲਗਾਏ ਵੱਡੇ ਦੋਸ਼
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਸ਼ਵ ਹਾਰਟ ਦਿਵਸ ’ਤੇ ਵਿਸ਼ੇਸ਼: ਸਰਦੀਆਂ 'ਚ ਕਿਉਂ ਵਧੇਰੇ ਹੁੰਦੈ ਹਾਰਟ ਅਟੈਕ? ਜਾਣੋ ਲੱਛਣ ਤੇ ਬਚਾਅ ਦੇ ਢੰਗ
NEXT STORY