ਤਰਨਤਾਰਨ (ਰਮਨ ਚਾਵਲਾ) - ਨਜ਼ਦੀਕੀ ਪਿੰਡ ਠੱਠੀ ਖਾਰਾ ਵਿਖੇ ਇਕ ਬੇਟੀ ਦੇ ਵਿਆਹ ਸਬੰਧੀ ਚੱਲ ਰਹੀਆਂ ਤਿਆਰੀਆਂ ਉਸ ਵੇਲੇ ਧਰੀਆਂ ਦੀਆਂ ਧਰੀਆਂ ਹੀ ਰਹਿ ਗਈਆਂ, ਜਦੋਂ ਕੁੜੀ ਦੇ ਪਿਤਾ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਹਾਦਸੇ ’ਚ ਕੁੜੀ ਦਾ ਭਰਾ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਜੋ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ। ਜ਼ਿਕਰਯੋਗ ਹੈ ਕਿ ਗਰੀਬ ਪਰਿਵਾਰ ਨਾਲ ਸਬੰਧਿਤ ਪੀੜਤ ਮੈਂਬਰਾਂ ਨੇ ਸਰਕਾਰ ਪਾਸੋਂ ਮੁਆਵਜ਼ੇ ਦੀ ਮੰਗ ਕੀਤੀ ਹੈ।
ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ 'ਚ ਨਸ਼ੇ ਦੀ ਓਵਰਡੋਜ਼ ਨਾਲ 2 ਸਕੇ ਭਰਾਵਾਂ ਦੀ ਮੌਤ, ਵੱਡੇ ਦੇ ਭੋਗ ਤੋਂ ਪਹਿਲਾਂ ਉੱਠੀ ਛੋਟੇ ਦੀ ਵੀ ਅਰਥੀ
ਜਾਣਕਾਰੀ ਅਨੁਸਾਰ ਪਿੰਡ ਠੱਠੀ ਖਾਰਾ ਨਿਵਾਸੀ ਜੈਮਲ ਸਿੰਘ ਦੀ ਕੁੜੀ ਕਿਰਨਦੀਪ ਕੌਰ ਦਾ ਕੁਝ ਦਿਨ ਬਾਅਦ ਵਿਆਹ ਹੋਣ ਜਾ ਰਿਹਾ ਸੀ। ਕੁੜੀ ਦਾ ਪਿਓ ਵਿਆਹ ਦੀਆਂ ਤਿਆਰੀਆਂ ਕਰ ਰਿਹਾ ਸੀ। ਬੀਤੇ ਐਤਵਾਰ ਸ਼ਾਮ ਕਰੀਬ ਸੱਤ ਵਜੇ ਜਦੋਂ ਜੈਮਲ ਸਿੰਘ ਆਪਣੇ ਬੇਟੇ ਨਾਲ ਘਰ ਵਿਚ ਰੰਗ-ਰੋਗਨ ਕਰ ਰਹੇ ਸਨ ਤਾਂ ਅਚਾਨਕ ਬਿਜਲੀ ਦੀ ਤਾਰ ਤੋਂ ਕਰੰਟ ਪੈ ਗਿਆ, ਜਿਸ ਤੋਂ ਬਾਅਦ ਦੋਵੇਂ ਪਿਓ-ਪੁੱਤਰਾਂ ਨੂੰ ਆਸ-ਪਾਸ ਦੇ ਲੋਕਾਂ ਵਲੋਂ ਮਿੱਟੀ ਵਿਚ ਦਬਾਇਆ ਗਿਆ। ਇਸ ਦੌਰਾਨ ਜੈਮਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸਦੇ ਬੇਟੇ ਨੂੰ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ-ਗੁਰਦਾਸਪੁਰ ਹਾਈਵੇਅ 'ਤੇ ਟਰਾਲੇ ’ਚੋਂ ਮਿਲੀ ਡਰਾਈਵਰ ਦੀ ਲਾਸ਼, ਪੁਲਸ ਵੱਲੋਂ ਹੈਰਾਨੀਜਨਕ ਖ਼ੁਲਾਸਾ
ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪੰਜਾਬ ਦੀਆਂ ਜੇਲ੍ਹਾਂ 'ਚ ਬੰਦ ਕੈਦੀਆਂ ਲਈ ਚੰਗੀ ਖ਼ਬਰ, ਪਰਿਵਾਰ ਨਾਲ ਮੁਲਾਕਾਤ ਲਈ ਜਾਰੀ ਹੋਵੇਗਾ ਨਵਾਂ ਨਿਯਮ
NEXT STORY