ਬਰਨਾਲਾ/ਧਨੌਲਾ (ਵਿਵੇਕ ਸਿੰਧਵਾਨੀ, ਰਵੀ, ਰਾਈਆਂ) : ਬਰਨਾਲਾ ਜ਼ਿਲ੍ਹੇ ਦੇ ਪਿੰਡ ਕੁੱਬਾ ’ਚ ਇਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ। ਪਰਿਵਾਰਕ ਝਗੜਿਆਂ ਤੋਂ ਤੰਗ ਆ ਕੇ ਇਕ ਔਰਤ ਨੇ ਆਪਣੀ 5 ਸਾਲ ਦੀ ਧੀ ਗੁਰਨੂਰ ਕੌਰ ਨੂੰ ਨਹਿਰ ’ਚ ਸੁੱਟ ਦਿੱਤਾ ਅਤੇ ਫਿਰ ਖੁਦ ਵੀ ਛਾਲ ਮਾਰ ਦਿੱਤੀ। ਆਲੇ-ਦੁਆਲੇ ਦੇ ਲੋਕਾਂ ਨੇ ਤੁਰੰਤ ਮਾਂ-ਬੇਟੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਦੋਵਾਂ ਨੂੰ ਨਹਿਰ ’ਚੋਂ ਕੱਢ ਕੇ ਸਰਕਾਰੀ ਹਸਪਤਾਲ ਪਹੁੰਚਾਇਆ। ਹਸਪਤਾਲ ’ਚ ਡਾਕਟਰਾਂ ਨੇ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਮਾਂ ਦੀ ਜਾਨ ਬਚ ਗਈ। ਪੁਲਸ ਨੇ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਦੇ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਬੁਰੀ ਖ਼ਬਰ, ਲੱਗਾ ਇਹ ਵੱਡਾ ਝਟਕਾ
ਡੀ. ਐੱਸ. ਪੀ. ਸਤਵੀਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਸਰਪੰਚ ਹਰਦੇਵ ਸਿੰਘ ਨੇ ਪੁਲਸ ਨੂੰ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਔਰਤ ਦਾ ਆਪਣੇ ਸਹੁਰਿਆਂ ਨਾਲ ਅਕਸਰ ਝਗੜਾ ਹੁੰਦਾ ਸੀ, ਜਿਸ ਕਾਰਨ ਉਹ ਵਾਰ-ਵਾਰ ਪੇਕੇ ਚਲੀ ਜਾਂਦੀ ਸੀ। ਇਸੇ ਕਲੇਸ਼ ਕਾਰਣ ਉਕਤ ਨੇ ਇਹ ਕਦਮ ਚੁੱਕਿਆ ਹੋ ਸਕਦਾ ਹੈ।
ਇਹ ਵੀ ਪੜ੍ਹੋ : ਆਂਗਣਵਾੜੀ ਵਰਕਰਾਂ ਦੀ ਤਨਖਾਹ ਨੂੰ ਲੈ ਕੇ ਵੱਡੀ ਖ਼ਬਰ
ਔਰਤ ਖਿਲਾਫ ਕਤਲ ਦਾ ਮਾਮਲਾ ਦਰਜ
ਪੁਲਸ ਨੂੰ ਔਰਤ ਦੀ ਇਕ ਆਡੀਓ ਰਿਕਾਰਡਿੰਗ ਵੀ ਮਿਲੀ ਹੈ, ਜਿਸ ਨਾਲ ਉਸ ਦੀ ਮਨੋਵਿਗਿਆਨਿਕ ਹਾਲਤ ਅਤੇ ਘਰੇਲੂ ਕਲੇਸ਼ ਦੀ ਪੁਸ਼ਟੀ ਹੁੰਦੀ ਹੈ। ਮ੍ਰਿਤਕ ਬੱਚੀ ਦੇ ਪਿਤਾ ਦੇ ਬਿਆਨਾਂ ’ਤੇ ਪੁਲਸ ਨੇ ਔਰਤ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਤਿੰਨ ਦਿਨ ਠੇਕੇ ਬੰਦ ਰੱਖਣ ਦੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਧਾਨ ਸਭਾ 'ਚ ਤਰੁਣਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਰਕਾਰ ਦੀਆਂ ਦੱਸਿਆਂ ਪ੍ਰਾਪਤੀਆਂ
NEXT STORY