ਮਾਨਸਾ (ਜੱਸਲ)- ਮਾਨਸਾ ਜ਼ਿਲ੍ਹੇ ਦੇ ਪਿੰਡ ਚੱਕ ਅਲੀਸ਼ੇਰ ਦੀ ਮਜ਼ਦੂਰ ਔਰਤ ਨੇ ਆਪਣੇ ਆਪ ਨੂੰ ਅੱਗ ਲਗਾ ਕੇ ਆਤਮ-ਹੱਤਿਆ ਕਰ ਲਈ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ ਤੇ ਜ਼ਿਲ੍ਹੇ ਦੇ ਪ੍ਰਧਾਨ ਰਾਮਫਲ ਸਿੰਘ ਚੱਕ ਅਲੀਸ਼ੇਰ ਨੇ ਦੱਸਿਆ ਕਿ ਚਰਨਜੀਤ ਕੌਰ ਨੇ ਕਲ ਖੇਤਾਂ ਵਿਚ ਲੱਕੜਾਂ ਇਕੱਠੀਆਂ ਕਰਨ ਲਈ ਗਈ ਸੀ ਪਰ ਉਸ ਨੇ ਉਥੇ ਲੱਕੜਾਂ ਇਕੱਠੀਆਂ ਕਰਕੇ ਅਤੇ ਅੱਗ ਲਗਾ ਕੇ ਆਪਣੇ ਆਪ ਨੂੰ ਵੀ ਅੱਗ ਲਗਾ ਲਈ ਜਿਸ ਕਰਕੇ ਚਰਨਜੀਤ ਕੌਰ ਬੁਰੀ ਤਰ੍ਹਾਂ ਝੁਲਸ ਗਈ ਅਤੇ ਉਸ ਨੂੰ ਮਾਨਸਾ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪਹਿਲਾਂ ਪੁੱਤ ਨੇ ਕੀਤੀ ਖ਼ੁਦਕੁਸ਼ੀ, ਹੁਣ ਪਿਓ ਨੇ ਮਾਂ ਨੂੰ ਗੋਲ਼ੀ ਮਾਰ ਕੇ ਖੁਦ ਨੂੰ ਉਤਾਰਿਆ ਮੌਤ ਦੇ ਘਾਟ
ਚਰਨਜੀਤ ਕੌਰ ਦੀ ਧੀ ਦਾ 3 ਮਾਰਚ ਨੂੰ ਵਿਆਹ ਰਖਿਆ ਹੋਇਆ ਸੀ ਅਤੇ ਆਰਥਿਕ ਤੰਗੀ ਕਾਰਨ ਪ੍ਰੇਸ਼ਾਨ ਰਹਿੰਦੀ ਸੀ। ਕਿਸਾਨ ਆਗੂ ਆ ਨੇ ਦੱਸਿਆ ਕਿ ਚਰਨਜੀਤ ਕੌਰ ਦੇ ਦੋ ਲੜਕੇ ਤੇ ਦੋ ਲੜਕੀਆਂ ਸਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਪਰਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਇਕ ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਕਰਜ਼ਾ ਮੁਆਫ਼ ਕੀਤਾ ਜਾਵੇ।
ਇਹ ਵੀ ਪੜ੍ਹੋ : ਦੀਪ ਸਿੱਧੂ ਦੀ ਗ੍ਰਿਫ਼ਤਾਰੀ 'ਤੇ ਢੀਂਡਸਾ ਦਾ ਵੱਡਾ ਬਿਆਨ, ਕੇਂਦਰ ਸਰਕਾਰ ਨੂੰ ਕੀਤੀ ਇਹ ਅਪੀਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਅਫਸੋਸਜਨਕ ਖ਼ਬਰ: ਕਿਸਾਨੀ ਮੋਰਚੇ ਤੋਂ ਪਰਤੇ ਪਿੰਡ ਜਲਾਲਾਬਾਦ ਦੇ ਕਿਸਾਨ ਦੀ ਹੋਈ ਮੌਤ
NEXT STORY