ਮੋਗਾ (ਕਸ਼ਿਸ਼)- ਮੋਗਾ ਜ਼ਿਲ੍ਹੇ ਦੇ ਧਰਮਕੋਟ ਇਲਾਕੇ ਤੋਂ ਇਕ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਹੋਰ ਧੀ ਨੂੰ ਦਾਜ ਦੀ ਬਲੀ ਚੜ੍ਹਨ ਲਈ ਮਜਬੂਰ ਹੋਣਾ ਪਿਆ ਹੈ। ਇਕ ਵਿਆਹੁਤਾ ਨੇ ਆਪਣੇ ਸਹੁਰਿਆਂ ਵੱਲੋਂ ਲਗਾਤਾਰ ਦਾਜ ਲਈ ਤੰਗ ਪ੍ਰੇਸ਼ਾਨ ਕੀਤੇ ਜਾਣ ਕਾਰਨ ਅੱਕ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ।

ਜਾਣਕਾਰੀ ਦਿੰਦੇ ਹੋਏ ਥਾਣਾ ਧਰਮਕੋਟ ਦੇ ਐੱਸ.ਐੱਚ.ਓ. ਇਕਬਾਲ ਹੁਸੈਨ ਨੇ ਦੱਸਿਆ ਕਿ ਹੁਸ਼ਿਆਰਪੁਰ ਦੀ ਰਹਿਣ ਵਾਲੀ ਮਮਤਾ ਦਾ ਵਿਆਹ ਕਰੀਬ ਡੇਢ ਸਾਲ ਪਹਿਲਾਂ ਧਰਮਕੋਟ ਦੇ ਰਹਿਣ ਵਾਲੇ ਸ਼ੁਭਮ ਨਾਲ ਹੋਇਆ ਸੀ। ਵਿਆਹ ਤੋਂ ਕੁਝ ਦੇਰ ਬਾਅਦ ਹੀ ਉਸ ਦੇ ਸਹੁਰੇ ਪਰਿਵਾਰ ਵਾਲੇ ਮਮਤਾ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਲੱਗੇ ਤੇ ਲੜਾਈ-ਝਗੜਾ ਕਰਨ ਲੱਗੇ। ਇਸ ਨਿੱਤ ਦੇ ਕਲੇਸ਼ ਤੋਂ ਤੰਗ ਆ ਕੇ ਮਮਤਾ ਨੇ ਇਹ ਸਿਲਸਿਲਾ ਖ਼ਤਮ ਕਰਨ ਦਾ ਸੋਚ ਲਿਆ ਤੇ ਅੰਤ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ।

ਐੱਸ.ਐੱਚ.ਓ. ਇਕਬਾਲ ਹੁਸੈਨ ਨੇ ਅੱਗੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਲੜਕੀ ਮਮਤਾ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਮ੍ਰਿਤਕਾ ਦੇ ਪਤੀ ਸ਼ੁਭਮ, ਸਹੁਰਾ ਰਾਜਕੁਮਾਰ, ਜੇਠ ਵਿਸ਼ਾਲ ਤੇ ਜਠਾਣੀ ਸੋਨੀਆ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਫਿਲਹਾਲ ਇਹ ਪੁਲਸ ਦੀ ਗ੍ਰਿਫ਼ਤ ਤੋਂ ਦੂਰ ਚੱਲ ਰਹੇ ਹਨ। ਇਨ੍ਹਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਸਖ਼ਤ ਹੁਕਮਾਂ ਤੋਂ ਬਾਅਦ ਬੁਲੇਟ ਮਕੈਨਿਕਾਂ ਦੀਆਂ ਉੱਡੀਆਂ ਨੀਂਦਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੈਡਮ...ਮੈਂ ਨਹੀਂ ਆਵਾਂਗਾ...ਵਿਦਿਆਰਥੀ ਨੇ ਛੁੱਟੀ ਲਈ ਪ੍ਰਿੰਸੀਪਲ ਨੂੰ ਲਿਖੀ ਅਜਿਹੀ ਚਿੱਠੀ, ਨਹੀਂ ਰੁਕਣਾ ਤੁਹਾਡਾ ਹਾਸਾ
NEXT STORY