ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮੁਕਤਸਰ ਦੇ ਇਕ ਪਿੰਡ ਵਿਚ ਛੇ ਧੀਆਂ ਅਤੇ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ 'ਤੇ ਇਕ ਵਿਅਕਤੀ ਵੱਲੋਂ ਕੁੱਟਮਾਰ ਕਰਨ ਦੀ ਘਟਨਾ ਸਬੰਧੀ ਮੀਡੀਆ ਵਿਚ ਪ੍ਰਕਾਸ਼ਿਤ ਖ਼ਬਰਾਂ ਦਾ ਸਖ਼ਤ ਨੋਟਿਸ ਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਬੀਤੇ ਦਿਨੀਂ ਜ਼ਿਲ੍ਹਾ ਮੁਕਤਸਰ ਦੇ ਇਕ ਪਿੰਡ ਵਿਚ ਵਿਅਕਤੀ ਵੱਲੋਂ ਨਾਬਾਲਗ ਲੜਕੀ ਨਾਲ ਛੇੜਛਾੜ ਕੀਤੀ ਗਈ ਅਤੇ ਜਦੋਂ ਲੜਕੀ ਦੇ ਪਰਿਵਾਰ ਨੇ ਉਸਦਾ ਵਿਰੋਧ ਕੀਤਾ ਤਾਂ ਵਿਅਕਤੀ ਨੇ ਪਰਿਵਾਰ ਦੀਆਂ ਛੇ ਧੀਆਂ ਅਤੇ ਮਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ । ਇਸ ਘਟਨਾ ਉਪਰੰਤ ਇਹ ਪਰਿਵਾਰ ਹਸਪਤਾਲ ਵਿਚ ਇਲਾਜ ਲਈ ਦਾਖਲ ਵੀ ਰਿਹਾ।
ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ 15 ਅਗਸਤ ਤੋਂ ਪਹਿਲਾਂ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫ਼ੈਸਲੇ
ਚੇਅਰਪਰਸਨ ਗਿੱਲ ਨੇ ਦੱਸਿਆ ਕਿ ਇਸ ਮਾਮਲੇ ਵਿਚ ਸਮਾਂ ਬੀਤਣ ਦੇ ਬਾਵਜੂਦ ਵੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੰਬੰਧਤ ਪੁਲਸ ਥਾਣੇ ਵੱਲੋਂ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਦੋਸ਼ੀ ਵਿਅਕਤੀ ਵਿਰੁੱਧ ਪੁਲਸ ਨੇ ਪਰਚਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਦੋ ਦਿਨਾਂ ਦਾ ਅਲਰਟ, ਕਈ ਪਿੰਡਾਂ ਵਿਚ ਭਿਆਨਕ ਬਣੇ ਹਾਲਾਤ, ਸਕੂਲ ਕੀਤੇ ਗਏ ਬੰਦ
ਚੇਅਰਪਰਸਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਿਲਾਵਾਂ ਵਿਰੁੱਧ ਕਿਸੇ ਤਰ੍ਹਾਂ ਦਾ ਜੁਰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਮਹਿਲਾ ਨੂੰ ਉਸਦਾ ਬਣਦਾ ਮਾਣ-ਸਨਮਾਨ ਦੇਣਾ ਸੂਬਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾ ਦੱਸਿਆ ਕਿ ਪੁਲਸ ਨੂੰ ਹਦਾਇਤ ਕੀਤੀ ਗਈ ਹੈ ਕਿ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁੱਖ ਮੰਤਰੀ ਨੇ 15 ਅਗਸਤ ਤੋਂ ਪਹਿਲਾਂ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫ਼ੈਸਲੇ
NEXT STORY