ਮਹਿਲ ਕਲਾਂ (ਹਮੀਦੀ): ਜ਼ਿਲ੍ਹਾ ਬਰਨਾਲਾ ਅਧੀਨ ਪੈਂਦੇ ਬਲਾਕ ਸੰਮਤੀ ਦੇ ਜੋਨ ਕੁਤਬਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਵਿੰਦਰ ਸਿੰਘ ਧਨੋਆ ਨੇ ਚੋਣੀ ਮੈਦਾਨ ਵਿੱਚ ਆਪਣੇ ਸਾਰੇ ਵਿਰੋਧੀ ਉਮੀਦਵਾਰਾਂ ਨੂੰ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਵੋਟਾਂ ਦੀ ਗਿਣਤੀ ਮੁਕੰਮਲ ਹੋਣ ਉਪਰੰਤ ਦਵਿੰਦਰ ਸਿੰਘ ਧਨੋਆ ਨੂੰ ਜੇਤੂ ਕਰਾਰ ਦਿੱਤਾ ਗਿਆ, ਜਿਸ ਨਾਲ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।.ਚੋਣ ਨਤੀਜਿਆਂ ਦੇ ਐਲਾਨ ਮਗਰੋਂ ਇਲਾਕੇ ਵਿਚ ਜਿੱਤ ਦੀ ਖੁਸ਼ੀ ਮਨਾਈ ਗਈ ਅਤੇ ਵਰਕਰਾਂ ਵੱਲੋਂ ਇਕ-ਦੂਜੇ ਨੂੰ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਦਵਿੰਦਰ ਸਿੰਘ ਧਨੋਆ ਨੇ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਲੋਕਾਂ ਦੇ ਭਰੋਸੇ ਅਤੇ ਪਿਆਰ ਦੀ ਜਿੱਤ ਹੈ।
ਉਨ੍ਹਾਂ ਆਖਿਆ ਕਿ ਬਲਾਕ ਸੰਮਤੀ ਵਿੱਚ ਰਹਿੰਦਿਆਂ ਉਹ ਕੁਤਬਾ ਅਤੇ ਆਸ-ਪਾਸ ਦੇ ਪਿੰਡਾਂ ਦੇ ਵਿਕਾਸ, ਬੁਨਿਆਦੀ ਸਹੂਲਤਾਂ ਅਤੇ ਲੋਕ-ਹਿਤ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਉਠਾਉਣਗੇ।ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਲੋਕਾਂ ਵੱਲੋਂ ਮਿਲੀ ਹਮਾਇਤ ਦਾ ਇਹ ਨਤੀਜਾ ਹੈ। ਜਿੱਤ ਮਗਰੋਂ ਪਾਰਟੀ ਆਗੂਆਂ ਅਤੇ ਸਮਰਥਕਾਂ ਵੱਲੋਂ ਦਵਿੰਦਰ ਸਿੰਘ ਧਨੋਆ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਬਲਾਕ ਸੰਮਤੀ ਦੇ ਜੋਨ ਕੁਤਬਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਵਿੰਦਰ ਸਿੰਘ ਧਨੋਆ ਚੋਣ ਜਿੱਤੇ ਫੋਟੋ ਹਮੀਦੀ
ਕੁੱਟਮਾਰ ਕਰਨ ਦੇ ਦੋਸ਼ ’ਚ 6 ਖ਼ਿਲਾਫ਼ ਮਾਮਲਾ ਦਰਜ
NEXT STORY