ਚੰਡੀਗੜ੍ਹ/ਪਟਿਆਲਾ - 1993 ਦਿੱਲੀ ਬੰਬ ਧਮਾਕੇ ਦੇ ਮਾਮਲੇ 'ਚ ਸਜ਼ਾ ਕੱਟ ਰਹੇ ਅੱਤਵਾਦੀ ਦਵਿੰਦਰਪਾਲ ਸਿੰਘ ਭੁੱਲਰ ਨੂੰ ਕੇਂਦਰ ਸਰਕਾਰ ਨੇ ਰਿਹਾਅ ਕਰਨ ਦਾ ਐਲਾਨ ਕੀਤਾ ਹੈ। ਉਧਰ ਪੰਜਾਬ ਸਰਕਾਰ ਨੇ ਵੀ 8 ਕੈਦੀਆਂ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ, ਜਿਨ੍ਹਾਂ 'ਚੋਂ 3 ਕੈਦੀ ਪਟਿਆਲਾ ਜੇਲ 'ਚ ਬੰਦ ਹਨ। ਦੱਸ ਦੇਈਏ ਕਿ ਭੁੱਲਰ ਨੂੰ ਇਸ ਮਾਮਲੇ ਦੇ ਸਬੰਧ 'ਚ ਫਾਂਸੀ ਦੀ ਸਜ਼ਾ ਹੋਈ ਸੀ ਪਰ ਉਸ ਦੀ ਮਾਨਸਿਕ ਸਥਿਤੀ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਨੇ 2014 'ਚ ਉਸ ਦੀ ਸਜ਼ਾ ਉਮਰ ਕੈਦ 'ਚ ਤਬਦੀਲ ਕਰ ਦਿੱਤੀ ਸੀ। ਕਈ ਜਥੇਬੰਦੀਆਂ ਭੁੱਲਰ ਦੀ ਰਿਹਾਈ ਦੀ ਮੰਗ ਪਿਛਲੇ ਕਾਫੀ ਸਮੇਂ ਤੋਂ ਕਰ ਰਹੀਆਂ ਸਨ।
ਦੂਜੇ ਪਾਸੇ ਪੰਜਾਬ ਸਰਕਾਰ ਵਲੋਂ ਰਿਹਾਅ ਕੀਤੇ ਜਾਣ ਵਾਲੇ ਕੈਦੀਆਂ 'ਚੋਂ 3 ਕੈਦੀ ਲਾਲ ਸਿੰਘ, ਨੰਦ ਸਿੰਘ ਅਤੇ ਸੁਬੇਗ ਸਿੰਘ ਪਟਿਆਲਾ ਜੇਲ 'ਚ ਬੰਦ ਹਨ, ਜਿਨ੍ਹਾਂ ਨੂੰ ਰਿਹਾਅ ਕਰਨ ਲਈ ਜੇਲ ਅਧਿਕਾਰੀ ਜ਼ਮਾਨਤੀ ਬਾਂਡ ਦਾ ਇੰਤਜ਼ਾਰ ਕਰ ਰਹੇ ਹਨ। ਪਟਿਆਲਾ ਜੇਲ ਦੇ ਸੁਪਰਡੈਂਟ ਭੁਪਿੰਦਰ ਸਿੰਘ ਵਿਰਕ ਨੇ ਕਿਹਾ ਕਿ ਰਾਜੋਆਣਾ ਵੀ ਪਟਿਆਲਾ ਜੇਲ 'ਚ ਹੀ ਬੰਦ ਸੀ ਪਰ ਉਸ ਦੀ ਸਜ਼ਾ ਮੁਆਫੀ ਨੂੰ ਲੈ ਕੇ ਕੋਈ ਦਸਤਾਵੇਜ਼ ਜੇਲ ਮੈਨੇਜਮੈਂਟ ਕੋਲ ਨਹੀਂ ਪੁੱਜਾ।
ਮਿਲੀ ਜਾਣਕਾਰੀ ਅਨੁਸਾਰ ਦਵਿੰਦਰਪਾਲ ਸਿੰਘ ਭੁੱਲਰ ਨੂੰ ਗ੍ਰਿਫਤਾਰੀ ਤੋਂ ਕਰੀਬ 23 ਸਾਲ ਬਾਅਦ 2016 'ਚ 21 ਦਿਨਾਂ ਦੀ ਪੈਰੋਲ 'ਤੇ ਰਿਹਾਅ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਉਸ ਨੂੰ ਦਿੱਲੀ ਦੀ ਤਿਹਾੜ ਜੇਲ ਤੋਂ ਅੰਮ੍ਰਿਤਸਰ ਦੀ ਜੇਲ 'ਚ ਤਬਦੀਲ ਕੀਤਾ ਗਿਆ ਸੀ।
ਸਪਾਈਸਜੈੱਟ ਦੀਆਂ ਉਡਾਣਾਂ ਦੀ ਦੇਰੀ ਕਰਕੇ ਯਾਤਰੀ ਹੋ ਰਹੇ ਨੇ ਪ੍ਰੇਸ਼ਾਨ
NEXT STORY