ਭਿੱਖੀਵਿੰਡ(ਸੁਖਚੈਨ, ਅਮਨ)—ਕਾਂਗਰਸ ਸਰਕਾਰ ਦੌਰਾਨ ਪੰਜਾਬ ਅੰਦਰ ਲੁੱਟ-ਖੋਹ, ਚੋਰੀ ਅਤੇ ਕਤਲ ਦੀਆਂ ਘਟਨਾਵਾਂ 'ਚ ਜਿਸ ਤਰ੍ਹਾਂ ਲਗਾਤਾਰ ਵਾਧਾ ਹੋ ਰਿਹਾ ਹੈ ਉਸ ਨੂੰ ਦੇਖ ਇਹ ਲੱਗਦਾ ਕਿ ਪੰਜਾਬ ਅੰਦਰ ਕੋਈ ਵੀ ਕਾਨੂੰਨ ਨਾਮ ਦੀ ਚੀਜ਼ ਹੈ ਹੀ ਨਹੀਂ।
ਸੂਤਰਾਂ ਅਨੁਸਾਰ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸਾਬਕਾ ਵਿਧਾਇਕ ਅਤੇ ਅਕਾਲੀ ਦਲ ਦੇ ਮੁਖ ਬੁਲਾਰੇ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਅਜਿਹਾ ਹਾਲਾਤ ਬਣ ਗਏ ਹਨ ਕਿ ਕੋਈ ਵੀ ਦਿਨ-ਦਿਹਾੜੇ ਲੁੱਟ-ਖੋਹ, ਚੋਰੀ ਅਤੇ ਕਤਲ ਵਰਗੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਆਰਾਮ ਨਾਲ ਚੱਲੇ ਜਾਂਦਾ ਹੈ ਪਰ ਸਰਕਾਰ ਅਤੇ ਪੁਲਸ ਪੂਰੀ ਤਰ੍ਹਾਂ ਨਾਲ ਸੁੱਤੀ ਹੋਈ ਹੈ। ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਖੇਮਕਰਨ ਜਿੱਥੇ ਇਸ ਸਰਕਾਰ ਦੇ ਰਾਜ 'ਚ ਕਰੀਬ ਚਾਰ ਮਹੀਨਿਆਂ 'ਚ ਚਾਰ ਕਤਲ ਅਤੇ ਕਈ ਥਾਵਾਂ 'ਤੇ ਗੋਲੀਆਂ ਚੱਲ ਚੁੱਕੀਆਂ ਹਨ ਅਤੇ ਇਸ ਤੋਂ ਇਲਾਵਾ ਲੁੱਟ-ਖੋਹ ਦੀਆਂ ਘਟਨਾਵਾਂ ਦਾ ਹਿਸਾਬ ਹੀ ਨਹੀਂ। ਉਨ੍ਹਾਂ ਕਿਹਾ ਕਿ ਇਸ ਹਲਕੇ ਦੇ ਲੋਕਾਂ ਨਾਲ ਜੋ ਹੋ ਰਿਹਾ ਹੈ ਉਹ ਬਹੁਤ ਮਾੜਾ ਹੋ ਰਿਹਾ ਹੈ ਕਿਉਂਕਿ ਗਰੀਬ ਲੋਕਾਂ ਨੂੰ ਸਰਕਾਰੀ ਸਹੂਲਤਾ ਨਹੀਂ ਦਿੱਤੀਆਂ ਜਾ ਰਹੀਆਂ ਅਤੇ ਜੋ ਗਰੀਬ ਪਰਿਵਾਰ ਨੂੰ ਸਸਤੀ ਕਣਕ ਅਤੇ ਦਾਲ ਦੀ ਸਹੂਲਤ ਮਿਲਦੀ ਸੀ ਉਸ ਨੂੰ ਬੰਦ ਕਰ ਦਿੱਤਾ ਗਿਆ। ਬਦਲੇ ਦੀ ਭਾਵਨਾ ਨਾਲ ਅਕਾਲੀ ਵਰਕਰ ਗਰੀਬ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟ ਰਹੇ ਹਨ ਜੋ ਬਰਦਾਸ਼ਤ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਗਰੀਬ ਲੋਕਾਂ ਨੂੰ ਉਨ੍ਹਾਂ ਦੀਆਂ ਸਹੂਲਤਾਂ ਤੋਂ ਵਾਂਝਾ ਕਰਕੇ ਠੀਕ ਨਹੀਂ ਕਰ ਰਹੀ। ਇਸ ਮੌਕੇ ਉਨ੍ਹਾਂ ਨਾਲ ਗਰਿੰਦਰ ਸਿੰਘ ਲਾਡਾ ਸ਼ਹਿਰੀ ਪ੍ਰਧਾਨ, ਅਮਰਜੀਤ ਸਿੰਘ ਢਿੱਲੋਂ, ਰਿੰਕੂ ਐੱਮ. ਸੀ. ਆਦਿ ਹਾਜ਼ਰ ਸਨ।
ਪੀ. ਯੂ. ਖਰੀਦੇਗਾ ਸੀ. ਸੀ. ਟੀ. ਵੀ. ਕੈਮਰੇ, ਹਰ ਗਤੀਵਿਧੀ 'ਤੇ ਰਹੇਗੀ ਨਜ਼ਰ
NEXT STORY