ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ)- ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਬਧਾਈ ਵਿਖੇ ਪੈਟਰੋਲ ਪੰਪ 'ਤੇ ਦਿਨ-ਦਿਹਾੜੇ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਪੈਟਰੋਲ ਪੰਪ ਦੇ ਮਾਲਕ ਸ਼ਲਿੰਦਰ ਕੁਮਾਰ ਨੇ ਦੱਸਿਆ ਕਿ ਉਸਨੂੰ ਪੰਪ ਦੇ ਮੁੱਖ ਕਰਮਚਾਰੀ ਦਾ ਫੋਨ ਆਇਆ ਕਿ ਮੋਟਰਸਾਈਕਲ 'ਤੇ ਆਏ ਤਿੰਨ ਨੌਜਵਾਨ ਪੈਟਰੋਲ ਪੰਪ ਤੋਂ ਕਰੀਬ 1 ਲੱਖ 10 ਹਜ਼ਾਰ ਰੁਪਏ ਲੁੱਟ ਕੇ ਲੈ ਗਏ। ਪੰਪ ਦੇ ਮੁੱਖ ਕਰਮਚਾਰੀ ਸੁਭਾਸ ਕੁਮਾਰ ਨੇ ਦੱਸਿਆ ਕਿ ਤਿੰਨ ਨੌਜਵਾਨ ਇਕ ਮੋਟਰਸਾਈਕਲ 'ਤੇ ਆਏ ਅਤੇ ਇਕ ਨੌਜਵਾਨ ਮੋਟਰਸਾਈਕਲ ਵਿਚ ਤੇਲ ਪਵਾਉਣ ਲੱਗਾ ਜਦਕਿ ਦੋ ਨੌਜਵਾਨ ਜਿਨ੍ਹਾਂ ਚੋਂ ਇਕ ਕੋਲ ਪਿਸਤੌਲ ਤੇ ਇਕ ਕੋਲ ਤੇਜ਼ਧਾਰ ਹਥਿਆਰ ਸੀ ਅੰਦਰ ਆਏ ਅਤੇ ਉਸਨੂੰ ਧਮਕਾ ਗਲੇ ਚੋਂ ਸਾਰੀ ਨਕਦੀ ਚੁੱਕ ਕੇ ਲੈ ਗਏ ਜੋ ਕਰੀਬ 1 ਲੱਖ 10 ਹਜ਼ਾਰ ਰੁਪਏ ਦੀ ਸੀ।
ਇਹ ਸਾਰੀ ਘਟਨਾ ਸੀ.ਸੀ.ਟੀ ਵੀ ਕੈਮਰੇ 'ਚ ਕੈਦ ਹੋ ਗਈ। ਸੂਚਨਾ ਮਿਲਣ ਉਪਰੰਤ ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ 'ਚ ਜੁੱਟ ਗਈ। ਥਾਣਾ ਸਦਰ ਐੱਸ.ਐੱਚ.ਓ ਬਿਸ਼ਨ ਲਾਲ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਥਿਤ ਦੋਸ਼ੀ ਜਲਦ ਕਾਬੂ ਕਰ ਲਏ ਜਾਣਗੇ।
ਸੈਨਿਕ ਪ੍ਰਭ ਦਿਆਲ ਦਾ ਹੋਇਆ ਅੰਤਿਮ ਸਸਕਾਰ, ਪਰਿਵਾਰ ਵਲੋਂ ਖ਼ੁਦਕੁਸ਼ੀ ਦੇ ਅਸਲ ਕਾਰਨਾਂ ਦੀ ਜਾਂਚ ਕਰਨ ਦੀ ਮੰਗ
NEXT STORY