ਮਲੋਟ : ਕੁੱਝ ਦਿਨ ਪਹਿਲਾਂ ਮੁਕਤਸਰ ਦੇ ਡੀ. ਸੀ. ਨੂੰ ਮੁਅੱਤਲ ਕੀਤੇ ਜਾਣ ਦੀ ਘਟਨਾ ਤੋਂ ਬਾਅਦ ਇਕ ਹੋਰ ਅਫਸਰ 'ਤੇ ਕਾਰਵਾਈ ਹੋਈ ਹੈ। ਇਸ ਵਾਰ ਗਾਜ ਮਹਿਲਾ ਸਬ ਇੰਸਪੈਕਟਰ 'ਤੇ ਡਿੱਗੀ ਹੈ। ਮਿਲੀ ਜਾਣਕਾਰੀ ਮੁਤਾਬਕ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ ਐੱਸਐੱਸਪੀ ਤੁਸ਼ਾਰ ਗੁਪਤਾ ਨੇ ਸਿਟੀ ਮਲੋਟ ਪੁਲਸ ਸਟੇਸ਼ਨ ਇੰਚਾਰਜ ਸਬ-ਇੰਸਪੈਕਟਰ ਹਰਪ੍ਰੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਬ-ਇੰਸਪੈਕਟਰ ਹਰਪ੍ਰੀਤ ਕੌਰ ਨੂੰ ਪੁਲਸ ਲਾਈਨ ਵਿਚ ਪੇਸ਼ ਹੋਣ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਇਸ ਨੂੰ ਕਹਿੰਦੇ ਰੱਬ ਜਦੋਂ ਵੀ ਦਿੰਦਾ ਛੱਪਰ ਪਾੜ ਕੇ ਦਿੰਦਾ, ਰਾਤੋ ਰਾਤ ਕਰੋੜ ਪਤੀ ਬਣਿਆ ਬਠਿੰਡਾ ਦਾ ਵਿਅਕਤੀ
ਸੂਤਰਾਂ ਮੁਤਾਬਕ ਕੁਝ ਦਿਨ ਪਹਿਲਾਂ ਸਿਟੀ ਪੁਲਸ ਸਟੇਸ਼ਨ ਨੇ ਮਲੋਟ ਵਿਚ ਦੋ ਚੋਰੀ ਦੀਆਂ ਕਾਰਾਂ ਬਰਾਮਦ ਕੀਤੀਆਂ ਸਨ। ਇਸ ਮਾਮਲੇ ਵਿਚ ਐੱਫਆਈਆਰ ਵਿਚ ਕੁਝ ਲੋਕਾਂ ਵਿਰੁੱਧ ਕਮਜ਼ੋਰ ਧਾਰਾਵਾਂ ਲਗਾਈਆਂ ਗਈਆਂ ਸਨ। ਇਸ ਮਾਮਲੇ 'ਤੇ ਬਹੁਤ ਚਰਚਾ ਹੋਈ। ਥਾਣਾ ਇੰਚਾਰਜ ਖ਼ਿਲਾਫ਼ ਵੀ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਆਈਆਂ ਸਨ, ਜਿਸ ਤੋਂ ਬਾਅਦ ਮਾਮਲੇ ਦੀ ਮੁੱਢਲੀ ਜਾਂਚ ਤੋਂ ਬਾਅਦ ਐਸਐਸਪੀ ਨੇ ਥਾਣਾ ਇੰਚਾਰਜ ਹਰਪ੍ਰੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ ਤੇ ਆਰ. ਸੀ. ਨੂੰ ਲੈ ਕੇ ਬੁਰੀ ਖ਼ਬਰ, ਹੁਣ ਖੜ੍ਹੀ ਹੋਈ ਨਵੀਂ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰੇਹੜੀਆਂ ਨੂੰ ਲੈ ਕੇ ਵੱਡੇ ਐਕਸ਼ਨ ਦੀ ਤਿਆਰੀ 'ਚ ਜਲੰਧਰ ਨਿਗਮ, ਇਹ ਸਖ਼ਤ ਪ੍ਰਕਿਰਿਆ ਹੋਈ ਸ਼ੁਰੂ
NEXT STORY