ਦਸੂਹਾ/ਹੁਸ਼ਿਆਰਪੁਰ (ਨਾਗਲਾ, ਝਾਵਰ, ਘੁੰਮਣ) : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦਸੂਹਾ ਅਤੇ ਮੁਕੇਰੀਆਂ ਸਬ-ਡਵੀਜ਼ਨਾਂ ’ਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਅਤੇ ਭਲਾਈ ਸਕੀਮਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਲਈ ਨਿਰਧਾਰਤ ਸਮੇਂ ’ਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਸਬੰਧਤ ਐੱਸ. ਡੀ. ਐੱਮਜ਼ ਅਤੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਬ-ਡਵੀਜ਼ਨਾਂ ’ਚ ਚੱਲ ਰਹੀ ਕਣਕ ਦੀ ਖਰੀਦ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਮਿੱਥੇ ਸਮੇਂ ’ਚ ਖਰੀਦ ਹੋ ਜਾਣ ਤੋਂ ਬਾਅਦ ਅਦਾਇਗੀਆਂ ਵੀ ਨਿਰਧਾਰਤ ਸਮੇਂ ਵਿਚ ਯਕੀਨੀ ਬਣਾਈਆਂ ਜਾਣ।
ਇਹ ਵੀ ਪੜ੍ਹੋ : NRI ਦੇ ਭਰੋਸੇ ਦਾ 'ਕਤਲ': ਜਿਸ ਰਿਸ਼ਤੇਦਾਰ ਨੂੰ ਸੌਂਪੀਆਂ ਸਨ ਘਰ ਦੀਆਂ ਚਾਬੀਆਂ, ਉਹੀ ਨਿਕਲਿਆ 'ਚੋਰ'
ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਜ਼ਿਲੇ ਵਿਚ ਖਰੀਦ ਪ੍ਰਕਿਰਿਆ ਸੁਚੱਜੇ ਢੰਗ ਨਾਲ ਜਾਰੀ ਹੈ ਅਤੇ ਹੁਣ ਤੱਕ ਸਵਾ ਦੋ ਲੱਖ ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਮੰਡੀਆਂ ’ਚ ਆਮਦ ਹੋ ਚੁੱਕੀ ਹੈ, ਜਿਸ ’ਚੋਂ 2.20 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਨਾਲੋਂ-ਨਾਲ ਅਦਾਇਗੀਆਂ ਕੀਤੀ ਜਾ ਰਹੀਆਂ ਹਨ ਅਤੇ ਕੁੱਲ ਖਰੀਦ ਦੀ 99 ਫੀਸਦੀ ਦੇ ਕਰੀਬ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ’ਚੋਂ ਕਣਕ ਦੀ ਲਿਫਟਿੰਗ ਵੀ ਸੁਚੱਜੇ ਢੰਗ ਨਾਲ ਜਾਰੀ ਹੈ।
ਡਿਪਟੀ ਕਮਿਸ਼ਨਰ ਨੇ ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਨਾਲ ਸਬੰਧਤ ਕਾਰਜਾਂ ਦੀ ਪ੍ਰਗਤੀ ਬਾਰੇ ਜਾਣਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਬ-ਡਵੀਜ਼ਨ ਹਸਪਤਾਲ ਮੁਕੇਰੀਆਂ ਦੀ ਅਪਗ੍ਰੇਡੇਸ਼ਨ ਅਤੇ ਸਿਵਲ ਹਸਪਤਾਲ ਦਸੂਹਾ ਵਿਖੇ ਬਣ ਰਹੇ ਦਵਾਈਆਂ ਦੇ ਵੇਅਰਹਾਊਸ ਦੀ ਉਸਾਰੀ ਦਾ ਕੰਮ ਜਲਦ ਤੋਂ ਜਲਦ ਨੇਪਰੇ ਚਾੜ੍ਹਿਆ ਜਾਵੇ। ਅਧਿਕਾਰੀਆਂ ਨੇ ਦੱਸਿਆ ਕਿ ਮੁਕੇਰੀਆਂ ਹਸਪਤਾਲ ਦਾ ਕੰਮ 75 ਫੀਸਦੀ ਮੁਕੰਮਲ ਹੋ ਚੁੱਕਾ ਹੈ ਅਤੇ ਦਸੂਹਾ ਵੇਅਰਹਾਊਸ ਆਉਂਦੇ ਦੋ-ਤਿੰਨ ਮਹੀਨਿਆਂ ਤੱਕ ਤਿਆਰ ਹੋ ਜਾਵੇਗਾ।
ਇਹ ਵੀ ਪੜ੍ਹੋ : ਗਾਜ਼ੀਆਬਾਦ ਦੇ 15 ਮੰਜ਼ਿਲਾ ਅਪਾਰਟਮੈਂਟ ’ਚ ਲੱਗੀ ਭਿਆਨਕ ਅੱਗ
ਆਸ਼ਿਕਾ ਜੈਨ ਨੇ ਸਬ-ਡਵੀਜ਼ਨਾਂ ਵਿਚ ਸਮਾਜਿਕ ਸੁਰੱਖਿਆ ਪੈਨਸ਼ਨਾਂ, ਪਿੰਡਾਂ ਵਿਚ ਬਣ ਰਹੇ ਖੇਡ ਮੈਦਾਨਾਂ, ਸੜਕਾਂ, ਹਰ ਘਰ ਪਾਣੀ/ਜਲ ਜੀਵਨ ਮਿਸ਼ਨ, ਐੱਮ. ਪੀ. ਲੈਡ ਸਕੀਮ ਤਹਿਤ ਚੱਲ ਰਹੇ ਕਾਰਜਾਂ ਤੋਂ ਇਲਾਵਾ ਕੰਢੀ ਖੇਤਰ ਨਾਲ ਸਬੰਧਤ ਅਹਿਮ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਪਿੰਡਾਂ ਵਿਚ ਇੰਟਰਨੈਟ ਕੁਨੈਕਟੀਵਿਟੀ, ਰੰਗਲਾ ਪੰਜਾਬ ਸਕੀਮ, ਖੇਤੀਬਾੜੀ ਵਿਭਾਗ ਨਾਲ ਸਬੰਧਤ ਸਕੀਮਾਂ, ਮਗਨਰੇਗਾ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਸਮੇਂ ਸਿਰ ਬਣਦੇ ਲਾਭ ਅਤੇ ਸਕੀਮਾਂ ਦਾ ਫਾਇਦਾ ਪਹੁੰਚਾਉਣ ਦੇ ਨਿਰਦੇਸ਼ ਦਿੱਤੇ। ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਬ-ਡਵੀਜ਼ਨਾਂ ’ਚ ਬੂਟੇ ਲਾਉਣ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਜੋ ਆਉਂਦੇ ਦਿਨਾਂ ਵਿਚ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਸਹਾਇਕ ਕਮਿਸ਼ਨਰ ਗੁਰਕੰਵਲ ਸਿੰਘ, ਐੱਸ. ਡੀ. ਐੱਮ. ਦਸੂਹਾ ਕੰਵਲਜੀਤ ਸਿੰਘ, ਐੱਸ. ਡੀ. ਐੱਮ. ਮੁਕੇਰੀਆਂ ਜਯੋਤਸਨਾ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ ਮੁਲਾਜ਼ਮਾਂ ਦੀਆਂ ਜੇਬਾਂ 'ਚ ਜਾ ਰਿਹਾ ਸੀ ਪੈਸਾ
NEXT STORY